
‘ਪਹਿਲੀ ਚੇਤ ਦੀ ਦਰਮਿਆਨੀ ਰਾਤ ਨੂੰ ਸਾਰੇ ਗੁਰੂਘਰਾਂ ਵਿਚ ਦੀਵਾਨ ਸਜਾਏ ਜਾਣ’
Panthak News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਨਕਸ਼ਾਹੀ ਕੈਲੰਡਰ ਦੇ ਮੁਤਾਬਕ ਸਾਰੇ ਤਿਉਹਾਰ ਮਨਾਏ ਜਾਂਦੇ ਹਨ। ਇਸ ਲੜੀ ਦੇ ਤਹਿਤ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਿੱਖਾਂ ਨੂੰ ਨਾਨਕਸ਼ਾਹੀ ਕੈਲੰਡਰ ਦੇ ਮੁਤਾਬਕ ਨਵਾਂ ਸਾਲ ਮਨਾਉਣ ਦੀ ਅਪੀਲ ਕੀਤੀ ਗਈ ਹੈ।
ਉਹਨਾਂ ਨੇ ਕਿਹਾ ਕਿ ਜਿਸ ਤਰ੍ਹਾਂ ਅਸੀਂ 31 ਦਸੰਬਰ ਦੀ ਰਾਤ ਅਤੇ 1 ਜਨਵਰੀ ਦੇ ਦਿਨ, ਰਾਤ 12 ਵਜੇ ਜਿਸ ਤਰਾਂ ਅਸੀਂ ਨਵੇਂ ਸਾਲ ਨੂੰ ਆਗਮਨ ਕਰਦੇ ਹਾਂ ਉਸੇ ਤਰ੍ਹਾਂ ਹੀ ਨਾਨਕਸ਼ਾਹੀ ਕੈਲੰਡਰ ਦੇ ਮੁਤਾਬਕ ਸਾਨੂੰ ਆਪਣਾ ਨਵਾਂ ਸਾਲ ਮਨਾਉਣਾ ਚਾਹੀਦਾ ਹੈ
ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਵੱਲੋਂ ਸਿੱਖ ਕੌਮ ਨੂੰ ਅਪੀਲ ਕੀਤੀ ਗਈ ਹੈ ਕਿ ਸਾਨੂੰ ਸਾਰਿਆਂ ਨੂੰ ਨਾਨਕਸ਼ਾਹੀ ਕੈਲੰਡਰ ਦੇ ਮੁਤਾਬਕ ਨਵੇਂ ਸਾਲ ਦਾ ਆਗਮਨ ਕਰਨਾ ਚਾਹੀਦਾ ਹੈ।
ਉਹਨਾਂ ਨੇ ਕਿਹਾ ਕਿ ਅਸੀਂ ਬਹੁਤ ਵਾਰ ਦੇਖਦੇ ਹਾਂ ਕਿ ਅਸੀਂ ਦੂਸਰੇ ਕੈਲੰਡਰਾਂ ਦੇ ਮੁਤਾਬਕ ਨਵੇਂ ਸਾਲ ਮਨਾਉਂਦੇ ਹਾਂ ਲੇਕਿਨ ਜਿਸ ਤਰ੍ਹਾਂ ਸਾਰਿਆਂ ਦਾ ਧਰਮਾਂ ਦੇ ਵਿੱਚ ਆਪਣਾ ਆਪਣਾ ਰੋਲ ਹੈ ਉਸੇ ਤਰ੍ਹਾਂ ਹੀ ਕੈਲੰਡਰਾਂ ਦਾ ਵੀ ਆਪਣਾ ਆਪਣਾ ਇਤਿਹਾਸ ਹੈ।
ਉਹਨਾਂ ਨੇ ਕਿਹਾ ਕਿ ਨਾਨਕਸ਼ਾਹੀ ਕੈਲੰਡਰ ਦੇ ਮੁਤਾਬਕ ਸਾਨੂੰ ਸਾਰਿਆਂ ਨੂੰ ਆਪਣੇ ਦਿਨ ਤਿਉਹਾਰ ਮਨਾਉਣੇ ਚਾਹੀਦੇ ਹਨ। ਉਹਨਾਂ ਨੇ ਦੱਸਿਆ ਕਿ 13 ਤਰੀਕ ਰਾਤ ਅਤੇ 14 ਤਰੀਕ 1 ਚੇਤ ਵਾਲੇ ਦਿਨ ਨਵੇਂ ਸਾਲ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਇਸ ਦਿਨ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਵਿਸ਼ੇਸ਼ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਅਤੇ ਬਾਕੀ ਸਭਾ ਸੁਸਾਇਟੀਆਂ ਨੂੰ ਵੀ ਇਸ ਦਿਨ ਅਲੱਗ ਪ੍ਰੋਗਰਾਮ ਕਰਨੇ ਚਾਹੀਦੇ ਹਨ ਅਤੇ ਜਿਸ ਤਰ੍ਹਾਂ 31 ਦਸੰਬਰ ਅਤੇ 1 ਜਨਵਰੀ ਵਾਲੇ ਦਿਨ ਅਸੀਂ ਦੇਰ ਰਾਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਖ਼ੁਸ਼ੀ ਮਨਾਉਦੇ ਹਾਂ, ਉਸੇ ਤਰ੍ਹਾਂ ਹੀ ਸਾਨੂੰ ਇਸ ਦਿਨ ਨੂੰ ਲੈ ਕੇ ਵੀ ਖ਼ੁਸ਼ੀ ਮਨਾਉਣੀ ਚਾਹੀਦੀ ਹੈ।
ਅੱਗੇ ਬੋਲਦਿਆਂ ਉਹਨਾਂ ਨੇ ਕਿਹਾ ਕਿ ਮੈਂ ਚਾਹੁੰਦਾ ਹਾਂ ਕਿ ਇਹ ਸੰਦੇਸ਼ ਹਰ ਇਕ ਵਿਅਕਤੀ ਤਕ ਪਹੁੰਚੇ ਤਾਂ ਜੋ ਕਿ ਉਹਨਾਂ ਵੱਲੋਂ ਇਸ ਦਿਨ ਨੂੰ ਬੜੇ ਧੂਮ-ਧਾਮ ਨਾਲ ਮਨਾਇਆ ਜਾ ਸਕੇ।