
ਸੰਗਤਾਂ ਵੱਲੋਂ ਇਲਾਹੀ ਬਾਣੀ ਦਾ ਕੀਤਾ ਗਿਆ ਸਰਵਣ
ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ) ਸਿੱਖਾਂ ਦੇ ਦੂਸਰੇ ਗੁਰੂ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀਆਂ।
Sri Harmandir Sahib
ਜਿਥੇ ਸੰਗਤਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ ਉਥੇ ਹੀ ਇਲਾਹੀ ਬਾਣੀ ਦਾ ਸਰਵਣ ਵੀ ਕੀਤਾ ਗਿਆ। ਸੰਗਤਾਂ ਵੱਡੀ ਗਿਣਤੀ ਵਿਚ ਗੁਰੂ ਘਰ ਹਾਜ਼ਰੀਆ ਭਰਨ ਪਹੁੰਚੀਆਂ।
Sri Harmandir Sahib
ਇਸ ਮੌਕੇ ਸੰਗਤਾਂ ਵਿਚ ਕਾਫੀ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ। ਸੰਗਤਾਂ ਵੱਲੋਂ ਜਿਥੇ ਗੁਰੂ ਕੀ ਬਾਣੀ ਨਾਲ ਮਨ ਸੁਹੇਲਾ ਕੀਤਾ ਉਥੇ ਹੀ ਦੁਖਭਜਨੀ ਬੇਰੀ ਹੇਠ ਸਰੋਵਰ 'ਚ ਇਸ਼ਨਾਨ ਕਰ ਤਨ ਵੀ ਨਿਰਮਲ ਕੀਤਾ।
Sri Harmandir Sahib
ਇਸ ਮੌਕੇ ਗੁਰੂ ਘਰ ਨਤਮਸਤਕ ਹੋਣ ਪਹੁੰਚੀਆਂ ਸੰਗਤਾਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਹ ਅੱਜ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰੂ ਘਰ ਹਾਜ਼ਰੀਆਂ ਭਰਨ ਲਈ ਪਹੁੰਚੀਆਂ ਅਤੇ ਦਰਸ਼ਨ ਇਸ਼ਨਾਨ ਕਰਕੇ ਤਨ ਮਨ ਸੁਹੇਲਾ ਹੋਇਆ ਹੈ।
Sri Harmandir Sahib
ਸੰਗਤਾਂ ਵੱਲੋਂ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ ਹੈ ਤਾਂ ਜੋ ਇਸ ਮਹਾਮਾਰੀ ਤੋਂ ਸੰਸਾਰ ਭਰ ਦੀਆ ਸੰਗਤਾਂ ਨੂੰ ਨਿਜਾਤ ਮਿਲ ਸਕੇ ਅਤੇ ਸਾਰਾ ਸੰਸਾਰ ਪਹਿਲਾ ਵਾਂਗ ਆਪਣੇ ਕਾਰਜਾਂ ਵਿਚ ਰੁੱਝ ਸਕੇ।
Sri Harmandir Sahib
ਗੁਰੂ ਘਰ ਆਈਆਂ ਸੰਗਤਾਂ ਵੱਲੋਂ ਸਾਰੀਆਂ ਹੀ ਸੰਗਤਾਂ ਨੂੰ ਇਸ ਪਾਵਨ ਪਵਿਤਰ ਦਿਹਾੜੇ ਦੀਆ ਵਧਾਈਆਂ ਦਿੱਤੀਆਂ ਗਈਆਂ।
Sri Harmandir Sahib