Giani Mohan Singh Death : ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਤੇ 1984 ਸਾਕੇ ਦੇ ਚਸ਼ਮਦੀਦ ਗਵਾਹ ਗਿਆਨੀ ਮੋਹਨ ਸਿੰਘ ਦਾ ਦਿਹਾਂਤ
Published : May 12, 2025, 7:46 am IST
Updated : May 12, 2025, 7:46 am IST
SHARE ARTICLE
Giani Mohan Singh passes away
Giani Mohan Singh passes away

ਐਡਵੋਕੇਟ ਧਾਮੀ, ਦਮਦਮੀ ਟਕਸਾਲ, ਬੁੱਢਾ ਦਲ, ਚੀਫ਼ ਖ਼ਾਲਸਾ ਦੀਵਾਨ, ਸ੍ਰੀ ਗੁਰੂ ਸਿੰਘ ਸਭਾ ਨੇ ਦੁਖ ਦਾ ਕੀਤਾ ਪ੍ਰਗਟਾਵਾ

Giani Mohan Singh passes away : ਪੰਥਕ ਹਲਕਿਆਂ ਵਿਚ ਇਹ ਖ਼ਬਰ ਬੜੇ ਦੁੱਖ ਨਾਲ ਪੜ੍ਹੀ ਜਾਵੇਗੀ ਕਿ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਮੋਹਨ ਸਿੰਘ ਇਸ ਫ਼ਾਨੀ ਸੰਸਾਰ ਤੋਂ ਕੂਚ ਕਰ ਗਏ ਹਨ। ਉਹ ਕੱੁਝ ਸਮਾਂ ਪਹਿਲਾਂ ਵਿਦੇਸ਼ ਰਹਿੰਦੇ ਅਪਣੇ ਸਪੁੱਤਰ ਕੋਲ ਗਏ ਸਨ, ਜਿਥੇ ਉਨ੍ਹਾਂ ਆਖ਼ਰੀ ਸਾਹ ਲਏ। ਗਿਆਨੀ ਮੋਹਨ ਸਿੰਘ ਦਾ ਜਨਮ ਰਾਏ ਕੋਟ ਨੇੜਲੇ ਪਿੰਡ ਰਾਜਗੜ੍ਹ ਵਿਖੇ ਹੋਇਆ ਸੀ। ਉਹ ਲੋਹ ਪੁਰਸ਼ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਨੇੜੇ ਰਹੇ ਸਨ। ਉਹ ਕਰੀਬ 1985-66 ਵਿਚ ਗੁਰਦਵਾਰਾ ਸ੍ਰੀ ਦੂਖ ਨਿਵਾਰਣ ਸਾਹਿਬ ਪਟਿਆਲਾ ਵਿਖੇ ਬਤੌਰ ਗ੍ਰੰਥੀ ਭਰਤੀ ਹੋਏ ਸਨ।

ਜਿਥੇ ਲੰਮਾ ਸਮਾਂ ਸੇਵਾ ਨਿਭਾਉਣ ਤੋਂ ਬਾਅਦ ਉਹ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਗ੍ਰੰਥੀ ਬਣੇ। ਜੂਨ 1984 ਦੇ ਸ੍ਰੀ ਦਰਬਾਰ ਸਾਹਿਬ ਦੇ ਫ਼ੌਜੀ ਹਮਲੇ ਦੇ ਚਸ਼ਮਦੀਦ ਗਵਾਹ ਰਹੇ ਜਥੇਦਾਰ ਗਿਆਨੀ ਮੋਹਨ ਸਿੰਘ 3 ਜੂਨ ਤੋਂ 7 ਜੂਨ 1984 ਤਕ ਸਾਥੀ ਗ੍ਰੰਥੀ ਸਿੰਘ ਸਾਹਿਬ ਗਿਆਨੀ ਪੂਰਨ ਸਿੰਘ ਨਾਲ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਰਹੇ। ਗੁਰਮਤਿ ਨੂੰ ਨਿਜੀ ਜੀਵਨ ਵਿਚ ਧਾਰਨ ਕਰਨ ਵਾਲੇ ਗੁਰਬਾਣੀ ਦੇ ਗੂੜ ਗਿਆਤਾ ਗਿਆਨੀ ਮੋਹਨ ਸਿੰਘ ਕਰੀਬ 1990 ਵਿਚ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਬਣਾਏ ਗਏ। 

ਵਿਗੜੇ ਪੰਥਕ ਹਾਲਾਤ ਵਿਚ ਉਨ੍ਹਾਂ ਨੂੰ ਜਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਰਣਜੀਤ ਸਿੰਘ ਨੂੰ 12 ਫ਼ਰਵਰੀ 1999 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਜਥੇਦਾਰੀ ਤੋਂ ਹਟਾਇਆ ਗਿਆ ਤਾਂ ਉਨ੍ਹਾਂ ਨੂੰ ਸੇਵਾ ਸੰਭਾਲਣ ਲਈ ਬੇਨਤੀ ਕੀਤੀ ਗਈ ਜਿਸ ਲਈ ਉਨ੍ਹਾਂ ਇਨਕਾਰ ਕਰ ਦਿਤਾ ਸੀ। ਉਨ੍ਹਾਂ ਦੇ ਦੇਹਾਂਤ ’ਤੇ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘਾਂ ਗਿਆਨੀ ਅਮਰਜੀਤ ਸਿੰਘ, ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਰਾਜਦੀਪ ਸਿੰਘ, ਗਿਆਨੀ ਬਲਵਿੰਦਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੁਖ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਗਿਆਨੀ ਮੋਹਨ ਸਿੰਘ ਸਿਧਾਂਤਵਾਦੀ ਪੁਰਸ਼ ਸਨ, ਜੋ ਹਮੇਸ਼ਾ ਗੁਰੂ ਘਰ ਨੂੰ ਸਮਰਪਿਤ ਰਹੇ। ਉਨ੍ਹਾਂ ਨੇ ਅਪਣੀ ਨਿਜੀ ਜਾਇਦਾਦ ਵੀ ਸ੍ਰੀ ਦਰਬਾਰ ਸਾਹਿਬ ਦੇ ਨਾਮ ਕਰ ਦਿਤੀ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਜਿਹੀ ਸਖ਼ਸ਼ੀਅਤ ਦਾ ਚਲਾਣਾ ਪੂਰੇ ਵਿਸ਼ਵ ਦੀਆਂ ਸੰਗਤਾਂ ਲਈ ਵੱਡਾ ਘਾਟਾ ਹੈ, ਜਿਸ ਦੀ ਪੂਰਤੀ ਨਹੀਂ ਹੋ ਸਕਦੀ। 

ਵੱਖ ਵੱਖ ਪੰਥਕ ਜਥੇਬੰਦੀਆਂ ਜਿਨ੍ਹਾਂ ਵਿਚ ਦਮਦਮੀ ਟਕਸਾਲ ਦੇ ਮੁਖੀ ਬਾਬਾ ਰਾਮ ਸਿੰਘ, ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ, ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾਕਟਰ ਇੰਦਰਬੀਰ ਸਿੰਘ ਨਿਜਰ, ਮੀਤ ਪ੍ਰਧਾਨ ਸ. ਜਗਜੀਤ ਸਿੰਘ ਬੰਟੀ, ਆਨਰੇਰੀ ਸਕੱਤਰ ਸ੍ਰ ਸੁਖਜਿੰਦਰ ਸਿੰਘ ਪ੍ਰਿਸ, ਕਾਂਗਰਸੀ ਆਗੂ ਸ. ਭਗਵੰਤਪਾਲ ਸਿੰਘ ਸੱਚਰ, ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਡਾਕਟਰ ਇੰਦਰਜੀਤ ਸਿੰਘ ਗੋਗੋਆਣੀ ਨੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਤੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਗੁਰੂ ਚਰਨਾਂ ਵਿਚ ਨਿਵਾਸ ਤੇ ਪਿਛੇ ਪ੍ਰਵਾਰ ਨੂੰ ਭਾਣਾ ਮੰਨਣ ਦੀ ਅਰਦਾਸ ਕੀਤੀ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM
Advertisement