
ਪੰਥਕ ਅਕਾਲੀ ਲਹਿਰ ਦੇ ਪ੍ਰਮੁੱਖ ਆਗੂ ਅਤੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ
ਫ਼ਤਿਹਗੜ੍ਹ ਸਾਹਿਬ: ਪੰਥਕ ਅਕਾਲੀ ਲਹਿਰ ਦੇ ਪ੍ਰਮੁੱਖ ਆਗੂ ਅਤੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਫ਼ਤਿਹਗੜ੍ਹ ਸਾਹਿਬ ਵਿਖੇ ਨੌਜਵਾਨਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।ਮੀਟਿੰਗ ਉਪਰੰਤ ਉਨ੍ਦਹਾਂ ਨੇ ਸਿਆ ਕਿ ਕੁੱਝ ਦਿਨਾਂ ਵਿਚ ਹੀ ਪੰਥਕ ਅਕਾਲੀ ਲਹਿਰ ਦੇ ਨੌਜਵਾਨ ਵਿੰਗ ਦਾ ਗਠਨ ਕੀਤਾ ਜਾਵੇਗਾ, ਜਿਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਹੀ ਇਕ ਵਿਸ਼ੇਸ਼ ਕਮੇਟੀ ਵੀ ਬਣਾਈ ਜਾਵੇਗੀ ਜੋ ਸਾਰੇ ਪੰਜਾਬ ਵਿਚ ਪੰਥਕ ਲਹਿਰ ਨਾਲ ਨੌਜਵਾਨਾਂ ਨੂੰ ਜੋੜਨ ਲਈ ਅਹਿਮ ਰੋਲ ਅਦਾ ਕਰੇਗਾ ।
Bhai Gurpreet Singh Randhawa
ਭਾਈ ਰੰਧਾਵਾ ਨੇ ਕਿਹਾ ਕਿ ਪੰਥਕ ਅਕਾਲੀ ਲਹਿਰ ਦੇ ਪ੍ਰਧਾਨ ਤੇ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਅਤੇ ਪੰਥਕ ਅਕਾਲੀ ਲਹਿਰ ਦੇ ਸਰਪ੍ਰਸਤ ਬਾਬਾ ਸਰਬਜੋਤ ਸਿੰਘ ਬੇਦੀ ਦੀ ਅਗਵਾਈ ਵਿਚ ਪੰਥਕ ਪ੍ਰੰਪਰਾਵਾਂ ਪੰਥਕ ਸੰਸਥਾਵਾਂ ਨੂੰ ਮੁੜ ਸੁਰਜੀਤ ਕਰਨ ਲਈ ਅਤੇ ਸਿੱਖ ਨੌਜਵਾਨਾਂ ਨੂੰ ਗੁਰਮਤਿ ਨਾਲ ਜੋੜਨ ਲਈ ਅੱਜ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਨੌਜਵਾਨਾਂ ਨਾਲ ਵਿਸ਼ੇਸ਼ ਮੀਟਿੰਗ ਕਰ ਕੇ ਪੰਥਕ ਅਕਾਲੀ ਲਹਿਰ ਦੇ ਨੌਜਵਾਨ ਵਿੰਗ ਦੇ ਗਠਨ ਦੀ ਰੂਪ ਰੇਖਾ ਉਲੀਕੀ ਗਈ ਅਤੇ ਉਸ ਨੂੰ ਅਮਲੀ ਰੂਪ ਦਿਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨੌਜਵਾਨ ਆਗੂ ਅੰਮ੍ਰਿਤਬੀਰ ਸਿੰਘ, ਗੁਰਵਿੰਦਰ ਸਿੰਘ ਸਮਾਣਾ, ਜਸਪਾਲ ਸਿੰਘ ਗਿੱਲ, ਗਿਆਨੀ ਅਵਤਾਰ ਸਿੰਘ ਵੀ ਹਾਜ਼ਰ ਸਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।