
ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਗੋਰਸੀਆਂ ਵਿਖੇ ਇਕ ਅਣਪਛਾਤੇ ਵਿਅਕਤੀ ਵਲੋਂ ਗੁਰੂ ਗ੍ਰੰਥ ਸਾਹਿਬ ......
ਟਾਂਡਾ ਉੜਮੁੜ, ਗੜ੍ਹਦੀਵਾਲਾ: ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਗੋਰਸੀਆਂ ਵਿਖੇ ਇਕ ਅਣਪਛਾਤੇ ਵਿਅਕਤੀ ਵਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
Gurudwara
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਗੁਰਦਵਾਰਾ ਸਾਹਿਬ ਦੇ ਪ੍ਰਧਾਨ ਕਰਨੈਲ ਸਿੰਘ, ਗ੍ਰੰਥੀ ਸਿੰਘ ਸੁਖਚੈਨ ਸਿੰਘ ਬਲਬੀਰ ਸਿੰਘ ਅਮਰੀਕ ਸਿੰਘ ਦਲਬੀਰ ਸਿੰਘ ਭੁਪਿੰਦਰ ਸਿੰਘ ਆਦਿ ਮੌਕੇ 'ਤੇ ਮੌਜੂਦ ਲੋਕਾਂ ਨੇ ਦਸਿਆ ਕਿ ਅਸੀ ਸਵੇਰੇ ਗੁਰਦਵਾਰਾ ਸਾਹਿਬ ਵਿਖੇ ਮੌਜੂਦ ਸੀ
File
ਜਦ ਇਹ ਵਿਅਕਤੀ ਭੱਜਦਾ-ਭੱਜਦਾ ਪਿੰਡ ਦੇ ਗੁਰਦਵਾਰਾ ਸਾਹਿਬ ਵਿਖੇ ਦਾਖ਼ਲ ਹੋਇਆ ਜਿਸ ਨੇ ਕੁੱਝ ਵੀ ਨਾ ਦੇਖਦੇ ਹੋਏ ਸਿੱਧਾ ਗੁਰੂ ਸਾਹਿਬ ਦੀ ਪਾਲਕੀ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਟੱਪ ਕੇ ਗਿਆ ਜਿਥੇ ਲੋਕਾਂ ਵਲੋਂ ਉਸ ਨੂੰ ਮੌਕੇ 'ਤੇ ਫੜ ਲਿਆ
Guru Granth sahib ji
ਜਿਸ ਦੀ ਸੀ.ਸੀ.ਟੀ.ਵੀ. ਕੈਮਰੇ ਵਿਚ ਫੁਟੇਜ ਕੈਦ ਹੋ ਗਈ ਤੇ ਪੁਲਿਸ ਨੂੰ ਸੂਚਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਵਿਅਕਤੀ ਕੁੱਝ ਵੀ ਨਹੀਂ ਦਸ ਰਿਹਾ ਸੀ ਪਰ ਗੁਰੂ ਨਾਨਕ ਦੇਵ ਜੀ ਦੇ ਨਾਮ 'ਤੇ ਗਾਲਾਂ ਕੱਢ ਰਿਹਾ ਸੀ ਜੋ ਕਦੇ ਅਪਣੇ ਆਪ ਨੂੰ ਕਦੇ ਬਿਹਾਰ ਤੇ ਕਦੇ ਹੋਰ ਸਟੇਟ ਦਾ ਨਾਮ ਲੈ ਰਿਹਾ ਸੀ।
Guru Granth Sahib - File Photo
ਪਰ ਲੋਕਾਂ ਦਾ ਕਹਿਣਾ ਕਿ ਪ੍ਰਸ਼ਾਸਨ ਉਕਤ ਬੇਅਦਬੀ ਕਰਨ ਵਾਲੇ ਨੂੰ ਪਾਗਲ ਦਸ ਰਿਹਾ ਸੀ ਜਿਥੇ ਕਿ ਮੌਕੇ 'ਤੇ ਪਹੁੰਚ ਕੇ ਦਸੂਹਾ ਪੁਲਿਸ ਵਲੋਂ ਗ੍ਰਿਫ਼ਤਾਰ ਕਰ ਲਿਆ ਅਤੇ ਪੁਲਿਸ ਵਲੋਂ ਉਕਤ ਵਿਅਕਤੀ ਵਿਰੁਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।