ਅੱਜ ਦਾ ਹੁਕਮਨਾਮਾ
Published : Jul 12, 2020, 7:18 am IST
Updated : Jul 12, 2020, 7:19 am IST
SHARE ARTICLE
Darbar Sahib
Darbar Sahib

ਸਲੋਕ ॥

ਸਲੋਕ ॥

ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥

ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥

ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥

ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥

ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥

ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥

ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥

ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥

ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥

ਐਤਵਾਰ, ੨੯ ਹਾੜ (ਸੰਮਤ ੫੫੨ ਨਾਨਕਸ਼ਾਹੀ) ੧੨ ਜੁਲਾਈ, ੨੦੨੦ (ਅੰਗ: ੭੦੯)

Darbar Sahib Darbar Sahib

ਪੰਜਾਬੀ ਵਿਆਖਿਆ :

ਸਲੋਕ ॥
ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧।

Darbar SahibDarbar Sahib

ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨। ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ ।

Darbar SahibDarbar Sahib

ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ । ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ । ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ।੧੭।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement