
ਔਰਤਾਂ ਬਾਰੇ ਅਪਮਾਨਜਨਕ ਟਿਪਣੀਆਂ ਤੁਰਤ ਬੰਦ ਹੋਣ
ਅੰਮ੍ਰਿਤਸਰ : ਪੰਜਾਬ ਦੇ ਗੁਆਂਢੀ ਸੂਬੇ ਦੇ ਮੁੱਖ ਮੰਤਰੀ ਤੇ ਵਧਾਇਕਾਂ ਵਲੋਂ ਜਿਸ ਤਰੀਕੇ ਨਾਲ ਔਰਤ ਦੇ ਅਪਮਾਨ ਕਰਨ ਦੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ ਉਹ ਅਤਿ ਨਿੰਦਣਯੋਗ ਹੈ। ਇਹ ਵਿਚਾਰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਸ੍ਰੀ ਹਰਿਮੰਦਰ ਸਾਹਿਬ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਨਿਹੰਗ ਸਿੰਘਾਂ ਵਿਖੇ ਦੇ ਦਰਸ਼ਨ ਕਰਨ ਉਪਰੰਤ ਸਾਂਝੇ ਕੀਤੇ।
Kashmir girls
ਅੱਜ ਇਥੋਂ ਬੁੱਢਾ ਦਲ ਦੀ ਛਾਉਣੀ ਤੋਂ ਸਕੱਤਰ ਸ੍ਰ. ਦਿਲਜੀਤ ਸਿੰਘ ਬੇਦੀ ਵਲੋਂ ਜਾਰੀ ਬਿਆਨ ਵਿਚ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਸਾਡੇ ਹੀ ਦੇਸ਼ ਵਿਚ ਗ਼ੈਰ ਜ਼ਿੰਮੇਵਾਰ ਸਿਆਸਤਦਾਨਾਂ ਦੀ ਕਮੀ ਨਹੀਂ ਹੈ। ਜੰਮੂ ਕਸ਼ਮੀਰ ਦੇ ਹਾਲਾਤ ਨਾਜ਼ੁਕ ਹਨ। ਪਰ ਕੁੱਝ ਸਿਆਸੀ ਆਗੂਆਂ ਅਤੇ ਹੋਰ ਲੋਕਾਂ ਵਲੋਂ ਸੋਸ਼ਲ ਮੀਡੀਏ ਤੇ ਕਸ਼ਮੀਰੀ ਔਰਤਾਂ ਬਾਰੇ ਇਤਰਾਜ਼ਯੋਗ ਟਿਪਣੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਟਿਪਣੀਆਂ ਕਰਨ ਵਾਲੇ ਇਹ ਨਹੀਂ ਸਮਝਦੇ ਕਿ ਇਸ ਤਰ੍ਹਾਂ ਦਾ ਵਿਵਹਾਰ ਸਮੁੱਚੀ ਔਰਤ ਜਾਤ ਦਾ ਅਪਮਾਨ ਹੈ। ਇਸ ਰੁਝਾਨ ਦਾ ਵਿਰੋਧ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਹੋਰ ਸੰਸਥਾਵਾਂ ਨੇ ਵੀ ਕੀਤਾ ਹੈ।
Baba Balbir Singh
ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਕਸ਼ਮੀਰ ਦੀਆਂ ਔਰਤਾਂ ਸਾਡੇ ਦੇਸ਼ ਤੇ ਸਮਾਜ ਦਾ ਹਿੱਸਾ ਹਨ, ਉਨ੍ਹਾਂ ਦੇ ਗੌਰਵ ਤੇ ਸਨਮਾਨ ਦੀ ਰਖਿਆ ਕਰਨੀ ਸਾਡਾ ਧਰਮ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਕਸ਼ਮੀਰੀ ਔਰਤਾਂ ਪ੍ਰਤੀ ਕੀਤੀਆਂ ਜਾ ਰਹੀਆਂ ਟਿਪਣੀਆਂ ਬੀਮਾਰ ਮਾਨਸਿਕਤਾ ਦੀ ਗਵਾਹੀ ਹਨ। ਅੱਜ ਦਾ ਸਮਾਂ ਉਨ੍ਹਾਂ ਨਾਲ ਸੰਵੇਦਨਸ਼ੀਲਤਾ ਦਿਖਾਉਣ ਦਾ ਹੈ। ਉਨ੍ਹ੍ਹਾਂ ਪਾਕਿਸਤਾਨ ਵਿਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨੂੰ ਨੁਕਸਾਨ ਪਹੁੰਚਾਏ ਜਾਣ ਦੀ ਵੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।