Panthak News: ਕਿਹਾ ਕਿ ਉਨ੍ਹਾਂ ਦੇ ਹਵਾਲੇ ਨਾਲੇ ਸੱਚਾਈ ਤੋਂ ਦੂਰ ਫੈਲਾਈਆਂ ਜਾ ਰਹੀਆਂ ਖ਼ਬਰਾਂ ਬਿਲਕੁਲ ਝੂਠੀਆਂ ਅਤੇ ਗੁੰਮਰਾਹਕੁੰਨ ਹਨ ਅਤੇ ਸੰਗਤ ਸੁਚੇਤ ਰਹੇ।
Panthak News: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪੰਥ ਪ੍ਰਵਾਨਿਤ ਸਿੱਖ ਰਹਿਤ ਮਰਯਾਦਾ ਮੁਤਾਬਿਕ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦੇ ਰੰਗ ਠੀਕ ਕਰਨ ਦੇ ਸਬੰਧ ਵਿਚ ਉਨ੍ਹਾਂ ਦੇ ਹਵਾਲੇ ਨਾਲ ਫੈਲਾਈਆਂ ਜਾ ਰਹੀਆਂ ਗੁੰਮਰਾਹਕੁੰਨ ਖ਼ਬਰਾਂ ਦਾ ਖੰਡਨ ਕੀਤਾ ਹੈ।
ਪੜ੍ਹੋ ਪੂਰੀ ਖ਼ਬਰ : Indu Band: ਭੁੱਲਣ ਦੀ ਬਿਮਾਰੀ ਕਾਰਨ ਗੁਆਚ ਚੁੱਕੇ ਲੋਕਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਨਾਲ ਮਿਲਾਏਗਾ ਇਹ ਬੈਂਡ
ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਲੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਹੈ ਕਿ ਲੰਘੇ ਦਿਨੀਂ ਇੰਗਲੈਂਡ ਦੌਰੇ ਦੌਰਾਨ ਉਨ੍ਹਾਂ ਨੂੰ ਕੁਝ ਸਿੰਘ ਮਿਲੇ ਸਨ, ਜਿਨ੍ਹਾਂ ਨੇ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦੇ ਰੰਗ ਸਬੰਧੀ ਸਵਾਲ ਕੀਤੇ। ਇਸ ਦੇ ਸਬੰਧ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਉਨ੍ਹਾਂ ਸਿੰਘਾਂ ਨੂੰ ਦੱਸਿਆ ਸੀ ਕਿ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦਾ ਰੰਗ ਬਦਲਣ ਸਬੰਧੀ ਪੰਜ ਸਿੰਘ ਸਾਹਿਬਾਨ ਨੇ ਨਵਾਂ ਜਾਂ ਕੋਈ ਵੱਖਰਾ ਫੈਸਲਾ ਨਹੀਂ ਕੀਤਾ ਬਲਕਿ 1936 ਦੀ ਪੰਥ ਪ੍ਰਵਾਨਿਤ ਸਿੱਖ ਰਹਿਤ ਮਰਯਾਦਾ ਵਿਚ ਲਿਖਿਆ ਹੈ ਕਿ ਨਿਸ਼ਾਨ ਸਾਹਿਬ ਦੇ ਪੁਸ਼ਾਕੇ ’ਬਸੰਤੀ ਜਾਂ ਸੁਰਮਈ’ ਰੰਗ ਦੇ ਹੋਣੇ ਚਾਹੀਦੇ ਹਨ। ਇਸ ਕਰਕੇ ਸਿੱਖ ਰਹਿਤ ਮਰਯਾਦਾ ਦੇ ਅਨੁਸਾਰ ਨਿਸ਼ਾਨ ਸਾਹਿਬ ਦਾ ਰੰਗ ਸਹੀ ਕੀਤਾ ਗਿਆ ਹੈ।
ਪੜ੍ਹੋ ਪੂਰੀ ਖ਼ਬਰ : Chandigarh News: ਵਿਦੇਸ਼ ਭੇਜਣ ਦੇ ਨਾਂ 'ਤੇ 35 ਲੱਖ ਰੁਪਏ ਦੀ ਠੱਗੀ
ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਉਨ੍ਹਾਂ ਸਿੰਘਾਂ ਨੂੰ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦੇ ਰੰਗ ਨੂੰ ਲੈ ਕੇ ਸੰਗਤ ਵਲੋਂ ਪ੍ਰਗਟਾਈ ਜਾ ਰਹੀ ਦੁਬਿਧਾ ਨੂੰ ਦੂਰ ਕਰਨ ਦੇ ਸਬੰਧ ਵਿਚ, 15 ਜੁਲਾਈ 2024 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਹੋਇਆ ਆਦੇਸ਼ ਪੱਤਰ ਪੜ੍ਹ ਕੇ ਵੀ ਸੁਣਾਇਆ ਸੀ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਹਵਾਲੇ ਨਾਲੇ ਸੱਚਾਈ ਤੋਂ ਦੂਰ ਫੈਲਾਈਆਂ ਜਾ ਰਹੀਆਂ ਖ਼ਬਰਾਂ ਬਿਲਕੁਲ ਝੂਠੀਆਂ ਅਤੇ ਗੁੰਮਰਾਹਕੁੰਨ ਹਨ ਅਤੇ ਸੰਗਤ ਸੁਚੇਤ ਰਹੇ।
(For more Punjabi news apart from Misleading news being spread about Nishan Sahib's dress color, stay tuned to Rozana Spokesman)