ਚੀਫ ਖਾਲਸਾ ਦੀਵਾਨ ਵਲੋਂ ਗਿਆਨੀ ਰਣਜੀਤ ਸਿੰਘ ਗੌਹਰ ਨੂੰ ਜੱਥੇਦਾਰ ਨਿਯੁਕਤ ਹੋਣ 'ਤੇ ਵਧਾਈ
Published : Sep 13, 2019, 3:45 am IST
Updated : Sep 13, 2019, 3:45 am IST
SHARE ARTICLE
Giani Ranjit Singh Gauhar elected the new jathedar of Takht Sahib
Giani Ranjit Singh Gauhar elected the new jathedar of Takht Sahib

ਸਿੱਖੀ ਪ੍ਰਚਾਰ ਪ੍ਰਸਾਰ ਪ੍ਰਚੰਡ ਕਰਨ ਅਤੇ ਸਿੱਖ ਪ੍ਰਚਾਰਕ ਵਜੋਂ ਵੱਧ ਤੋਂ ਵੱਧ ਸੰਗਤਾਂ ਨੂੰ ਗੁਰਮਤਿ ਗਿਆਨ ਨਾਲ ਜੋੜਨ ਵਿਚ ਗਿਆਨੀ ਗੌਹਰ ਦਾ ਅਹਿਮ ਯੋਗਦਾਨ ਰਿਹਾ

ਅੰਮ੍ਰਿਤਸਰ : ਚੀਫ ਖਾਲਸਾ ਦੀਵਾਨ ਵਲੋਂ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ  ਨੂੰ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜੱਥੇਦਾਰ ਨਿਯੁਕਤ ਹੋਣ ਤੇ ਵਧਾਈ ਦਿੱਤੀ ਗਈ। ਅੱਜ ਚੀਫ ਖਾਲਸਾ ਦੀਵਾਨ ਦੇ ਮੁੱਖ ਦਫਤਰ ਵਿਖੇ ਹੋਈ ਮੀਟਿੰਗ ਦੌਰਾਨ ਪ੍ਰਧਾਨ ਸ: ਨਿਰਮਲ ਸਿੰਘ ਨੇ ਕਿਹਾ ਕਿ ਧਾਰਮਿਕ ਬਿਰਤੀ ਦੇ ਮਾਲਕ, ਪ੍ਰਸਿੱਧ ਕਥਾਵਾਚਕ ਨਵਨਿਯੁਕਤ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਗੁਰਮਤਿ ਅਤੇ ਗੁਰਬਾਣੀ ਦਾ ਡੂੰਘਾ ਗਿਆਨ ਰੱਖਦੇ ਹਨ । ਸਿੱਖੀ ਪ੍ਰਚਾਰ ਪ੍ਰਸਾਰ ਪ੍ਰਚੰਡ ਕਰਨ ਅਤੇ ਸਿੱਖ ਪ੍ਰਚਾਰਕ ਵਜੋਂ ਵੱਧ ਤੋਂ ਵੱਧ ਸੰਗਤਾਂ ਨੂੰ ਗੁਰਮਤਿ ਗਿਆਨ ਨਾਲ ਜੋੜਨ ਵਿਚ ਗਿਆਨੀ ਗੌਹਰ ਦਾ ਅਹਿਮ ਯੋਗਦਾਨ ਰਿਹਾ ਹੈ।

Giani Ranjit Singh Gauhar elected the new jathedar of Takht SahibGiani Ranjit Singh Gauhar elected the new jathedar of Takht Sahib

ਉਨਾਂ ਦੀਆਂ ਪੰਥ ਪ੍ਰਤੀ ਨਿਭਾਈਆਂ ਵੱਡਮੁੱਲ਼ੀਆਂ ਸੇਵਾਵਾਂ ਨੂੰ ਧਿਆਨ ਵਿਚ ਰੱਖਦਿਆਂ ਚੀਫ ਖਾਲਸਾ ਦੀਵਾਨ ਵਲੋਂ ਉਹਨਾਂ ਦਾ ਨਾਂ ਤਖਤ ਸ੍ਰੀ  ਪਟਨਾ ਸਾਹਿਬ ਦੇ ਜੱਥੇਦਾਰ ਦੀ ਨਾਮਜਦਗੀ ਵਿਚ ਤਜਵੀਜ ਕੀਤਾ ਗਿਆ ਸੀ।ਗੁਰੂ ਸਾਹਿਬ ਦੀ ਅਪਾਰ ਕਿਰਪਾ ਸਦਕਾ ਗਿਆਨੀ ਰਣਜੀਤ ਸਿੰਘ ਗੌਹਰ ਨੂੰ ਇਕ ਅਹਿਮ ਅਹੁਦੇ ਤੇ ਪੰਥਕ ਸੇਵਾ ਨਿਭਾਉਣ ਦਾ ਮੌਕਾ ਮਿਲਿਆ ਹੈ। ਉਹਨਾਂ ਦਸਿਆ ਕਿ ਨਿਯੁਕਤੀ ਵੇਲੇ ਸ੍ਰੀ ਪਟਨਾ ਸਾਹਿਬ ਵਿਖੇ ਆਨਰੇਰੀ ਸਕੱਤਰ ਸ: ਸੁਰਿੰਦਰ ਸਿੰਘ  ਰੁਮਾਲਿਆਂ ਵਾਲੇ ਨੇ ਚੀਫ ਖਾਲਸਾ ਦੀਵਾਨ ਵਲੋਂੇ ਵਿਸ਼ੇਸ਼ ਤੌਰ ਤੇ ਉਹਨਾਂ ਨੂੰ ਸਿਰੋਪਾਓ ਭੇਂਟ ਕਰਕੇ ਨਵੇਂ ਅਹੁਦੇ ਲਈ ਸ਼ੁਭਕਾਮਨਾਵਾਂ ਦਿੱਤੀਆਂ ਹਨ। ਅਤੇ  ਨਵਨਿਯੁਕਤ ਜੱਥੇਦਾਰ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਵਲੋਂ ਚੀਫ ਖਾਲਸਾ ਦੀਵਾਨ ਅਹੁਦੇਦਾਰਾਂ ਲਈ ਗੁਰੂ ਕੀ ਬਖਸ਼ਿਸ਼ ਸਿਰੋਪਾਓ ਅਤੇ ਪ੍ਰਸ਼ਾਦਿ ਭੇਜੇ ਗਏ ਹਨ।

Giani Ranjit Singh Gauhar elected the new jathedar of Takht SahibGiani Ranjit Singh Gauhar elected the new jathedar of Takht Sahib

ਇਸ ਮੌਕੇ ਚੀਫ ਖਾਲਸਾ ਦੀਵਾਨ ਦੇ ਅਹੁਦੇਦਾਰਾਂ ਵਲੋਂ ਆਸ ਪ੍ਰਗਟ ਕੀਤੀ ਗਈ ਕਿ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਜੱਥੇਦਾਰ ਸ੍ਰੀ ਪਟਨਾ ਸਾਹਿਬ ਵਜੋਂ ਸੇਵਾ ਨਿਭਾਉਂਦਿਆਂ ਖਾਲਸਾ ਪੰਥ ਨੂੰ ਸਮਰਪਿਤ ਹੋਕੇ ਕੌਮ ਦੀ ਚੜ•ਦੀ ਕਲਾ ਲਈ ਕੰਮ ਕਰਣਗੇ ਅਤੇ ਪੰਥ ਨੂੰ ਇਕ ਸਕਰਾਤਮਕ ਨਵੀਂ ਸੇਧ ਦੇਣ ਵਿਚ ਸਫਲ ਹੋਣਗੇ । ਮੀਟਿੰਗ ਵਿਚ ਆਨਰੇਰੀ ਸਕੱਤਰ ਸ: ਸਵਿੰਦਰ ਸਿੰਘ ਕੱਥੁਨੰਗਲ ਅਤੇ ਸ: ਸੁਰਿੰਦਰ ਸਿੰਘ ਰੁਮਾਲਿਆਂ ਵਾਲੇ, ਮੀਤ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜਰ, ਆਨਰੇਰੀ ਸਕੱਤਰ ਐਜੂਕੇਸ਼ਨ ਕਮੇਟੀ   ਡਾ: ਜਸਵਿੰਦਰ ਸਿੰਘ ਢਿੱਲੋਂ, ਐਡੀਸ਼ਨਲ ਆਨਰੇਰੀ ਸਕੱਤਰ ਸ: ਅਵਤਾਰ ਸਿੰਘ, ਸ: ਸੁਖਜਿੰਦਰ ਸਿੰਘ ਪ੍ਰਿੰਸ਼, ਸ: ਇਬਾਦਤ ਸਿੰਘ ਤੇ ਹੋਰ ਮੈਂਬਰ ਸਾਹਿਬਾਨ ਹਾਜਰ ਸਨ।  

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Today Punjab News: ਪੁਲਿਸ ਤੋਂ ਹੱਥ ਛੁੱਡਾਕੇ ਭੱਜੇ ਮੁਲਜ਼ਮ ਦੇ ਪਿੱਛੇ ਪੈ ਗਈ ਪੁਲਿਸ, ਬਹਾਦਰੀ ਨਾਲ ਇਸ ਪੁਲਿਸ...

15 May 2024 4:20 PM

Chandigarh News: ਢਾਬੇ ਵਾਲਾ ਦੇ ਰਿਹਾ ਸਫ਼ਾਈਆਂ - 'ਮੈਂ ਨਹੀਂ ਬਣਾਉਂਦਾ Diesel ਨਾਲ Parantha, ਢਾਬਾ ਹੋਇਆ ਵੀਡਿਓ

15 May 2024 4:00 PM

ਜੇਕਰ ਤੁਹਾਨੂੰ ਵੀ ਹੈ ਸ਼ਾਹੀ ਗਹਿਣਿਆਂ ਦਾ ਸ਼ੋਂਕ, ਤਾਂ ਜਲਦੀ ਪਹੁੰਚੋ ਨਿੱਪੀ ਜੇਵੈੱਲਰਸ, | Nippy Jewellers"

15 May 2024 2:00 PM

ਕਿਸ਼ਤੀ 'ਚ ਸਤਲੁਜ ਦਰਿਆ ਪਾਰ ਕਰਕੇ ਖੇਤੀ ਕਰਨ ਆਉਂਦੇ ਨੇ ਕਿਸਾਨ, ਲੀਡਰਾਂ ਤੋਂ ਇਕ ਪੁਲ਼ ਨਾ ਬਣਵਾਇਆ ਗਿਆ

15 May 2024 1:45 PM

Gurjeet Singh Aujla ਨੇ Interview 'ਚ Kuldeep Dhaliwal ਤੇ Taranjit Sandhu ਨੂੰ ਕੀਤਾ ਖੁੱਲ੍ਹਾ ਚੈਲੰਜ |

15 May 2024 1:36 PM
Advertisement