ਅੱਜ ਦਾ ਹੁਕਮਨਾਮਾ
Published : Oct 12, 2020, 7:12 am IST
Updated : Oct 12, 2020, 7:12 am IST
SHARE ARTICLE
Hukamnama Sri Darbar Sahib Amritsar
Hukamnama Sri Darbar Sahib Amritsar

ਰਾਗੁ ਸੂਹੀ ਮਹਲਾ ੫ ਘਰੁ ੩

ਰਾਗੁ ਸੂਹੀ ਮਹਲਾ ੫ ਘਰੁ ੩

ੴ ਸਤਿਗੁਰ ਪ੍ਰਸਾਦਿ ॥

ਮਿਥਨ ਮੋਹ ਅਗਨਿ ਸੋਕ ਸਾਗਰ ॥

ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥

ਚਰਣ ਕਮਲ ਸਰਣਾਇ ਨਰਾਇਣ ॥

ਦੀਨਾਨਾਥ ਭਗਤ ਪਰਾਇਣ ॥੧॥ ਰਹਾਉ ॥

ਅਨਾਥਾ ਨਾਥ ਭਗਤ ਭੈ ਮੇਟਨ ॥

ਸਾਧਸੰਗਿ ਜਮਦੂਤ ਨ ਭੇਟਨ ॥੨॥

ਜੀਵਨ ਰੂਪ ਅਨੂਪ ਦਇਆਲਾ ॥

ਰਵਣ ਗੁਣਾ ਕਟੀਐ ਜਮ ਜਾਲਾ ॥੩॥

ਅੰਮ੍ਰਿਤ ਨਾਮੁ ਰਸਨ ਨਿਤ ਜਾਪੈ ॥

ਰੋਗ ਰੂਪ ਮਾਇਆ ਨ ਬਿਆਪੈ ॥੪॥

ਜਪਿ ਗੋਬਿੰਦ ਸੰਗੀ ਸਭਿ ਤਾਰੇ ॥

ਪੋਹਤ ਨਾਹੀ ਪੰਚ ਬਟਵਾਰੇ ॥੫॥

ਮਨ ਬਚ ਕ੍ਰਮ ਪ੍ਰਭੁ ਏਕੁ ਧਿਆਏ ॥

ਸਰਬ ਫਲਾ ਸੋਈ ਜਨੁ ਪਾਏ ॥੬॥

ਧਾਰਿ ਅਨੁਗ੍ਰਹੁ ਅਪਨਾ ਪ੍ਰਭਿ ਕੀਨਾ ॥

ਕੇਵਲ ਨਾਮੁ ਭਗਤਿ ਰਸੁ ਦੀਨਾ ॥੭॥

ਆਦਿ ਮਧਿ ਅੰਤਿ ਪ੍ਰਭੁ ਸੋਈ ॥

ਨਾਨਕ ਤਿਸੁ ਬਿਨੁ ਅਵਰੁ ਨ ਕੋਈ ॥੮॥੧॥੨॥

ਸੋਮਵਾਰ, ੨੭ ਅੱਸੂ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੭੬੦)

ਪੰਜਾਬੀ ਵਿਆਖਿਆ:
ਰਾਗੁ ਸੂਹੀ ਮਹਲਾ ੫ ਘਰੁ ੩
ੴ ਸਤਿਗੁਰ ਪ੍ਰਸਾਦਿ ॥
ਹੇ ਸੋਹਣੇ ਹਰੀ! ਨਾਸਵੰਤ ਪਦਾਰਥਾਂ ਦੇ ਮੋਹ; ਤ੍ਰਿਸ਼ਨ ਦੀ ਅੱਗ, ਚਿੰਤਾ ਦੇ ਸਮੁੰਦਰ ਵਿਚੋਂ ਕਿਰਪਾ ਕਰ ਕੇ (ਸਾਨੂੰ) ਬਚਾ ਲੈ ।੧।ਹੇ ਗਰੀਬਾਂ ਦੇ ਖਸਮ! ਹੇ ਭਗਤਾਂ ਦੇ ਆਸਰੇ! ਹੇ ਨਾਰਾਇਣ! (ਅਸੀ ਜੀਵ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਆਏ ਹਾਂ (ਸਾਨੂੰ ਵਿਕਾਰਾਂ ਤੋਂ ਬਚਾਈ ਰੱਖ) ।੧।ਰਹਾਉ।ਹੇ ਨਿਆਸਰਿਆਂ ਦੇ ਆਸਰੇ! ਹੇ ਭਗਤਾਂ ਦੇ ਸਾਰੇ ਡਰ ਦੂਰ ਕਰਨ ਵਾਲੇ!

Darbar SahibDarbar Sahib

(ਮੈਨੂੰ ਗੁਰੂ ਦੀ ਸੰਗਤਿ ਬਖ਼ਸ਼) ਗੁਰੂ ਦੀ ਸੰਗਤਿ ਵਿਚ ਰਿਹਾਂ ਜਮਦੂਤ (ਭੀ) ਨੇੜੇ ਨਹੀਂ ਢੁਕਦੇ (ਮੌਤ ਦਾ ਡਰ ਪੋਹ ਨਹੀਂ ਸਕਦਾ) ।੨।ਹੇ ਜ਼ਿੰਦਗੀ ਦੇ ਸੋਮੇ! ਹੇ ਅਦੁੱਤੀ ਪ੍ਰਭੂ! ਹੇ ਦਇਆ ਦੇ ਘਰ! (ਆਪਣੀ ਸਿਫ਼ਤਿ-ਸਾਲਾਹ ਬਖ਼ਸ਼), ਤੇਰੇ ਗੁਣਾਂ ਨੂੰ ਯਾਦ ਕੀਤਿਆਂ ਮੌਤ ਦੀ ਫਾਹੀ ਕੱਟੀ ਜਾਂਦੀ ਹੈ ।੩।ਹੇ ਭਾਈ! ਜੇਹੜਾ ਮਨੁੱਖ ਆਪਣੀ ਜੀਭ ਨਾਲ ਸਦਾ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦਾ ਹੈ, ਉਸ ਉਤੇ ਇਹ ਮਾਇਆ ਜ਼ੋਰ ਨਹੀਂ ਪਾ ਸਕਦੀ, ਜੇਹੜੀ ਸਾਰੇ ਰੋਗਾਂ ਦਾ ਮੂਲ ਹੈ ।੪।ਹੇ ਭਾਈ! ਸਦਾ ਪਰਾਮਤਮਾ ਦਾ ਨਾਮ ਜਪਿਆ ਕਰ (ਜੇਹੜਾ ਜਪਦਾ ਹੈ) ਉਹ (ਆਪਣੇ) ਸਾਰੇ ਸਾਥੀਆਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ

Darbar SahibDarbar Sahib

ਪੰਜੇ ਲੁਟੇਰੇ ਉਸ ਉਤੇ ਦਬਾਉ ਨਹੀਂ ਪਾ ਸਕਦੇ ।੫।ਹੇ ਭਾਈ! ਜੇਹੜਾ ਮਨੁੱਖ ਆਪਣੇ ਮਨ ਨਾਲ, ਕੰਮਾਂ ਨਾਲ ਇਕ ਪਰਮਾਤਮਾ ਦਾ ਧਿਆਨ ਧਰੀ ਰੱਖਦਾ ਹੈ, ਉਹੀ ਮਨੁੱਖ (ਮਨੁੱਖਾ ਜਨਮ ਦੇ) ਸਾਰੇ ਫਲ ਹਾਸਲ ਕਰ ਲੈਂਦਾ ਹੈ ।੬।ਹੇ ਭਾਈ! ਪਰਮਾਤਮਾ ਨੇ ਕਿਰਪਾ ਕਰ ਕੇ ਜਿਸ ਮਨੁੱਖ ਨੂੰ ਆਪਣਾ ਬਣਾ ਲਿਆ, ਉਸ ਨੂੰ ਉਸ ਨੇ ਆਪਣਾ ਨਾਮ ਬਖ਼ਸ਼ਿਆ, ਉਸ ਨੂੰ ਆਪਣੀ ਭਗਤੀ ਦਾ ਸੁਆਦ ਦਿੱਤਾ ।੭।ਹੇ ਨਾਨਕ! ਉਹ ਪਰਮਾਤਮਾ ਹੀ ਜਗਤ ਦੇ ਸ਼ੁਰੂ ਤੋਂ ਹੈ, ਹੁਣ ਭੀ ਹੈ, ਜਗਤ ਦੇ ਅਖ਼ੀਰ ਵਿਚ ਭੀ ਹੋਵੇਗਾ । ਉਸ ਤੋਂ ਬਿਨਾ (ਉਸ ਦੇ ਵਰਗਾ) ਹੋਰ ਕੋਈ ਨਹੀਂ ਹੈ ।੮।੧।੨।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM
Advertisement