
ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦਿਹਾਂਤ
International Raagi Captain Gurnam Singh Sidhu is No More Latest News in Punjabi ਕਲਾਨੌਰ : ਬਲਾਕ ਕਲਾਨੌਰ ਅਧੀਨ ਆਉਂਦੇ ਪਿੰਡ ਮਸਤਕੋਟ ਦੇ ਅੰਤਰਰਾਸ਼ਟਰੀ ਰਾਗੀ ਤੇ ਸੇਵਾ ਮੁਕਤ ਕੈਪਟਨ ਭਾਈ ਗੁਰਨਾਮ ਸਿੰਘ ਸਿੱਧੂ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਮਸਤਕੋਟ ਵਿਖੇ ਕੀਤਾ ਗਿਆ। ਚਿਤਾ ਨੂੰ ਅਗਨੀ ਉਨ੍ਹਾਂ ਦੇ ਪੁੱਤਰ ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਤਬਲਾ ਵਾਦਕ ਵਲੋਂ ਦਿਤੀ ਗਈ।
ਦੱਸਣਯੋਗ ਹੈ ਕਿ ਮਰਹੂਮ ਭਾਈ ਗੁਰਨਾਮ ਸਿੰਘ ਦੇ ਭਰਾ ਅੰਤਰਰਾਸ਼ਟਰੀ ਰਾਗੀ ਭਾਈ ਵਰਿਆਮ ਸਿੰਘ ਅਤੇ ਭਾਈ ਝਿਰਮਲ ਸਿੰਘ ਯੂ.ਐਸ.ਏ. ਵਿਚ ਗੁਰੂ ਦਾ ਕੀਰਤਨ ਕਰ ਕੇ ਸੰਗਤ ਨੂੰ ਗੁਰਬਾਣੀ ਨਾਲ ਜੋੜ ਰਹੇ ਹਨ। ਇਸ ਸਬੰਧੀ ਸੁਖਦੇਵ ਸਿੰਘ ਸਿੱਧੂ ਅਤੇ ਸਾਬਕਾ ਸਰਪੰਚ ਜਤਿੰਦਰ ਸਿੰਘ ਭੰਗੂ ਨੇ ਦਸਿਆ ਕਿ ਉਨ੍ਹਾਂ ਦੇ ਪਿੰਡ ਦੀ ਸ਼ਾਨ ਕੈਪਟਨ ਗੁਰਨਾਮ ਸਿੰਘ, ਜੋ ਫ਼ੌਜ ਵਿਚ ਵੀ ਕੀਰਤਨ ਕਰਦੇ ਸਨ, ਸੇਵਾ ਮੁਕਤੀ ਤੋਂ ਬਾਅਦ ਦੇਸ਼ ਅਤੇ ਵਿਦੇਸ਼ ਵਿਚ ਕੀਰਤਨ ਕਰ ਕੇ ਸੰਗਤ ਨੂੰ ਗੁਰੂ ਇਤਿਹਾਸ ਨਾਲ ਜੋੜ ਰਹੇ ਸਨ। ਇਸ ਦੁੱਖ ਦੀ ਘੜੀ ਵਿਚ ਵੱਖ-ਵੱਖ ਸ਼ਖ਼ਸੀਅਤਾਂ ਨੇ ਪਰਿਵਾਰ ਨਾਲ ਸੰਵੇਦਨਾ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਇਸ ਮੌਕੇ ਰਵਿੰਦਰ ਸਿੰਘ ਸਿੱਧੂ, ਸੁਖਜਿੰਦਰ ਸਿੰਘ ਸਿੱਧੂ,ਪਰਾਜ ਸਿੰਘ ਭੰਗੂ, ਚੇਅਰਮੈਨ ਬਾਬਾ ਸਰਜੀਤ ਸਿੰਘ, ਅੰਗਰੇਜ ਸਿੰਘ, ਮਨਦੀਪ ਸਿੰਘ ਭੰਗੂ ਸਾਬਕਾ ਸਰਪੰਚ, ਰਵਦੀਪ ਸਿੰਘ, ਦਿਲਬਾਗ ਸਿੰਘ, ਦਲਜੀਤ ਸਿੰਘ, ਮਾਸਟਰ ਰਣਜੋਤ ਸਿੰਘ, ਸੰਦੀਪ ਸਿੰਘ, ਜਤਿੰਦਰ ਸਿੰਘ ਸੁੱਖਦੇਵ ਸਿੰਘ ਸਿੱਧੂ, ਸਰਪੰਚ ਜਤਿੰਦਰਪਾਲ ਸਿੰਘ, ਬਲਦੇਵ ਸਿੰਘ ਸੈਕਟਰੀ, ਗੁਰਮੁਖ ਸਿੰਘ, ਮੋਹਨ ਸਿੰਘ, ਸੁਖਵਿੰਦਰ ਸਿੰਘ ਸਰਪੰਚ, ਮੁਖਵਿੰਦਰ ਸਿੰਘ, ਸੁਖਵਿੰਦਰ ਸਿੰਘ, ਅਜੀਤ ਸਿੰਘ, ਹਰਜੀਤ ਸਿੰਘ ਆਦਿ ਵਲੋਂ ਵੀ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
(For more news apart from International Raagi Captain Gurnam Singh Sidhu is No More Latest News in Punjabi stay tuned to Rozana Spokesman.)