Shiromani Committee ਮੈਂਬਰ ਤੇ ਸੀਨੀਅਰ ਅਕਾਲੀ ਆਗੂ Bhai Ram Singh ਦਾ ਦਿਹਾਂਤ
Published : Oct 12, 2025, 11:24 am IST
Updated : Oct 12, 2025, 11:24 am IST
SHARE ARTICLE
Shiromani Committee Member and Senior Akali Leader Bhai Ram Singh Passes Away Latest News in Punjabi 
Shiromani Committee Member and Senior Akali Leader Bhai Ram Singh Passes Away Latest News in Punjabi 

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਨੇ ਕੀਤਾ ਗਹਿਰੇ ਦੁੱਖ ਦਾ ਪ੍ਰਗਟਾਵਾ 

Shiromani Committee Member and Senior Akali Leader Bhai Ram Singh Passes Away Latest News in Punjabi ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਸਬੰਧਤ ਸੀਨੀਅਰ ਅਕਾਲੀ ਆਗੂ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਹੁਣ ਇਸ ਦੁਨੀਆਂ ਵਿਚ ਨਹੀਂ ਰਹੇ। 

ਪ੍ਰਾਪਤ ਜਾਣਕਾਰੀ ਅਨੁਸਾਰ 74 ਸਾਲਾ ਭਾਈ ਰਾਮ ਸਿੰਘ ਕਈ ਮਹੀਨਿਆਂ ਤੋਂ ਕੈਂਸਰ ਰੋਗ ਤੋਂ ਪੀੜਤ ਹੋਣ ਕਾਰਨ ਜੇਰੇ ਇਲਾਜ ਸਨ। ਬੀਤੀ ਦੇਰ ਰਾਤ ਉਨ੍ਹਾਂ ਨੇ ਆਖ਼ਰੀ ਸਾਹ ਲਏ। ਭਾਈ ਰਾਮ ਸਿੰਘ ਦਮਦਮੀ ਟਕਸਾਲ ਦੇ ਤਤਕਾਲੀ ਮੁਖੀ ਸੰਤ ਕਰਤਾਰ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਦੇ ਕਰੀਬੀ ਸਾਥੀ ਸਨ ਅਤੇ ਉਹ ਸਿਆਸਤ ਵਿਚ ਆਉਣ ਤੋਂ ਪਹਿਲਾਂ ਦਮਦਮੀ ਟਕਸਾਲ ਵਿਖੇ ਕੀਰਤਨ ਦੀ ਸੇਵਾ ਵੀ ਨਿਭਾਉਂਦੇ ਰਹੇ। ਭਾਈ ਸਾਹਿਬ ਦੇ ਪਰਵਾਰ ਅਨੁਸਾਰ ਉਨ੍ਹਾਂ ਦਾ ਅੰਤਮ ਸਸਕਾਰ ਉਨ੍ਹਾਂ ਦੇ ਵਿਦੇਸ਼ ਰਹਿੰਦੇ ਬੱਚਿਆਂ ਦੇ ਆਉਣ ਬਾਅਦ ਬੁਧਵਾਰ ਨੂੰ ਅੰਮ੍ਰਿਤਸਰ ਵਿਖੇ ਕੀਤਾ ਜਾਵੇਗਾ। 

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਰਾਮ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਦੇ ਸਦਵੀਂ ਵਿਛੋੜਾ ਦੇ ਜਾਣ ਨਾਲ ਸਿੱਖ ਪੰਥ ਨੂੰ ਵੱਡਾ ਘਾਟਾ ਪਿਆ ਹੈ।

ਜਥੇਦਾਰ ਗੜਗੱਜ ਨੇ ਵੀ ਅਕਾਲ ਚਲਾਣੇ ’ਤੇ ਪ੍ਰਗਟਾਈ ਸੰਵੇਦਨਾ 
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਮ੍ਰਿਤਸਰ ਤੋਂ ਮੈਂਬਰ ਭਾਈ ਰਾਮ ਸਿੰਘ ਦੇ ਅਕਾਲ ਚਲਾਣੇ ’ਤੇ ਸੰਵੇਦਨਾ ਪ੍ਰਗਟ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਹੈ ਕਿ ਉਹ ਵਿਛੜੀ ਰੂਹ ਨੂੰ ਅਪਣੇ ਚਰਨਾਂ ਵਿਚ ਨਿਵਾਸ ਤੇ ਪਰਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

ਜਥੇਦਾਰ ਗੜਗੱਜ ਨੇ ਕਿਹਾ ਕਿ ਭਾਈ ਰਾਮ ਸਿੰਘ ਪਿਛਲੇ ਕੁੱਝ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਉਨ੍ਹਾਂ ਦੀਆਂ ਪੰਥਕ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਈ ਰਾਮ ਸਿੰਘ ਨੇ ਹਮੇਸ਼ਾ ਹੀ ਸ੍ਰੀ ਅਕਾਲ ਸਾਹਿਬ ਨੂੰ ਸਮਰਪਤ ਹੁੰਦਿਆਂ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਕਾਰਜ ਕੀਤੇ ਤੇ ਪੰਥਕ ਹਿੱਤਾਂ ਨੂੰ ਤਰਜੀਹ ਦਿਤੀ।

(For more news apart from Shiromani Committee Member and Senior Akali Leader Bhai Ram Singh Passes Away Latest News in Punjabi stay tuned to Rozana Spokesman.)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM
Advertisement