'ਸੰਗਤ ਤੱਕ ਗੁਰਮਤਿ ਦੀ ਜਾਣਕਾਰੀ ਸਪੱਸ਼ਟ ਰੂਪ ਵਿਚ ਪਹੁੰਚਾਉਣਾ ਪ੍ਰਚਾਰਕ ਸ਼੍ਰੇਣੀ ਦਾ ਫ਼ਰਜ਼'
Published : Dec 12, 2020, 7:39 am IST
Updated : Dec 12, 2020, 7:39 am IST
SHARE ARTICLE
Bibi Jagir Kaur
Bibi Jagir Kaur

ਮੌਜੂਦਾ ਸਮੇਂ ਸੋਸ਼ਲ ਮੀਡੀਆ ਦੀ ਭੂਮਿਕਾ ਨੂੰ ਵੀ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰ ਜਥਿਆਂ ਨਾਲ ਅੱਜ ਇਕ ਵਿਸ਼ੇਸ਼ ਇਕੱਤਰਤਾ ਕਰ ਕੇ ਪ੍ਰਚਾਰਕ ਸ਼੍ਰੇਣੀ ਨੂੰ ਸਿੱਖੀ ਪ੍ਰਚਾਰ ਲਈ ਗੁਰਮਤਿ ਸਮਾਗਮਾਂ ਦੇ ਨਾਲ-ਨਾਲ ਸੰਵਾਦ ਵਿਧੀ ਦਾ ਸਹਾਰਾ ਲੈਣ ਦੀ ਲੋੜ 'ਤੇ ਜ਼ੋਰ ਦਿੱਤਾ।

 

Bibi Jagir KaurBibi Jagir Kaur

ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਸੋਸ਼ਲ ਮੀਡੀਆ ਦੀ ਭੂਮਿਕਾ ਨੂੰ ਵੀ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ, ਇਸ ਲਈ ਪ੍ਰਚਾਰਕ ਸ਼੍ਰੇਣੀ ਇਸ ਮਾਧਿਅਮ ਰਾਹੀਂ ਵੀ ਸੰਗਤ ਤੱਕ ਪਹੁੰਚ ਕਰੇ। ਸ਼੍ਰੋਮਣੀ ਕਮੇਟੀ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ ਇਸ ਇਕੱਤਰਤਾ ਦੌਰਾਨ ਧਰਮ ਪ੍ਰਚਾਰ ਕਮੇਟੀ ਨਾਲ ਸਬੰਧਤ ਤਿੰਨ ਸੌ ਤੋਂ ਵੱਧ ਪ੍ਰਚਾਰਕ, ਕਵੀਸ਼ਰ ਤੇ ਢਾਡੀ ਹਾਜ਼ਰ ਸਨ।

Bibi Jagir KaurBibi Jagir Kaur

ਇਸ ਮੌਕੇ ਸੰਬੋਧਨ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਪ੍ਰਚਾਰਕ ਸ਼੍ਰੇਣੀ ਦਾ ਯੋਗਦਾਨ ਅਤਿ ਮਹੱਤਵਪੂਰਨ ਹੈ ਅਤੇ ਸੰਗਤ ਅੰਦਰ ਗੁਰਮਤਿ ਦੀ ਵਿਚਾਰਧਾਰਾ ਦਾ ਸੰਚਾਰ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕਾਂ ਦੀ ਭੂਮਿਕਾ ਸ਼ਲਾਘਾਯੋਗ ਰਹੀ ਹੈ। ਉਨ੍ਹਾਂ ਕਿਹਾ ਕਿ ਆ ਰਹੀਆਂ ਸ਼ਤਾਬਦੀਆਂ ਮੌਕੇ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕੀਤਾ ਜਾਵੇਗਾ, ਜਿਸ ਲਈ ਵੱਖ-ਵੱਖ ਸਮਾਗਮ ਉਲੀਕੇ ਜਾ ਰਹੇ ਹਨ।

Bibi Jagir KaurBibi Jagir Kaur

ਬੀਬੀ ਜਗੀਰ ਕੌਰ ਨੇ ਕਿਹਾ ਕਿ ਪ੍ਰਚਾਰਕ ਜਿਥੇ ਵੀ ਪ੍ਰਚਾਰ ਕਰਨ ਲਈ ਜਾਣ, ਉਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਜ਼ਰੂਰ ਪਾਉਣ। ਉਨ੍ਹਾਂ ਨੇ ਪ੍ਰਚਾਰਕਾਂ ਨੂੰ ਹਰ ਵਿਸ਼ੇ 'ਤੇ ਸਪੱਸ਼ਟ ਜਾਣਕਾਰੀ ਸੰਗਤ ਤੱਕ ਪਹੁੰਚਾਉਣ ਦੀ ਪ੍ਰੇਰਣਾ ਕੀਤੀ ਅਤੇ ਪ੍ਰਚਾਰ ਢੰਗ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਸਾਦਾ ਤੇ ਸਪੱਸ਼ਟ ਰੱਖਣ ਲਈ ਕਿਹਾ। ਉਨ੍ਹਾਂ ਕਿਹਾ ਕਿ ਕੌਮੀ ਮਾਮਲਿਆਂ ਬਾਰੇ ਵੀ ਹਰ ਪ੍ਰਚਾਰਕ ਨੂੰ ਬਕਾਇਦਾ ਜਾਣਕਾਰੀ ਹੋਣੀ ਲਾਜ਼ਮੀ ਹੈ ਅਤੇ ਇਸ ਦੇ ਨਾਲ ਹੀ ਸਿੱਖੀ ਵਿਰੁੱਧ ਟਿੱਪਣੀਆਂ ਕਰਨ ਵਾਲੇ ਲੋਕਾਂ ਦਾ ਜਵਾਬ ਦੇਣ ਲਈ ਵੀ ਤਿਆਰ ਰਹਿਣਾ ਚਾਹੀਦਾ ਹੈ।

ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਵੀ ਵਿਚਾਰ ਸਾਂਝੇ ਕੀਤੇ। ਇਸ ਤੋਂ ਇਲਾਵਾ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਅਤੇ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ ਨੇ ਵੀ ਆਪਣੇ ਸੁਝਾਅ ਪੇਸ਼ ਕੀਤੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਤੋਂ ਇਲਾਵਾ ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਿਮਰਜੀਤ ਸਿੰਘ ਕੰਗ, ਸ. ਤੇਜਿੰਦਰ ਸਿੰਘ ਪੱਡਾ, ਓ.ਐਸ.ਡੀ. ਡਾ. ਅਮਰੀਕ ਸਿੰਘ, ਡਾ. ਸੁਖਬੀਰ ਸਿੰਘ, ਸ. ਸਤਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement