ਸ਼ਹੀਦੀ ਪੰਦਰਵਾੜੇ ਦੌਰਾਨ ਸਿੱਖ ਕੌਮ ਘਰਾਂ ਵਿਚ ਖ਼ੁਸ਼ੀ ਦੇ ਸਮਾਗਮ ਨਾ ਕਰੇ : ਜਥੇਦਾਰ
Published : Dec 12, 2024, 9:10 am IST
Updated : Dec 12, 2024, 9:10 am IST
SHARE ARTICLE
photo
photo

ਜਥੇਦਾਰ ਨੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਗੁੰਬਦ ’ਤੇ ਸੋਨੇ ਦੇ ਪਰਤ ਦੀ ਸੇਵਾ ਕਰਵਾਈ ਸ਼ੁਰੂ

ਫ਼ਤਿਹਗੜ੍ਹ ਸਾਹਿਬ (ਸਵਰਨਜੀਤ ਸਿੰਘ ਸੇਠੀ, ਜੀ.ਐਸ. ਰੁਪਾਲ): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਕੌਮ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਹੀਦੀ ਪੰਦਰਵਾੜੇ ਦੌਰਾਨ ਘਰਾਂ ਵਿਚ ਖ਼ੁਸ਼ੀ ਦੇ ਸਮਾਗਮ ਨਾ ਕਰਨ ਅਤੇ ਸ਼ਹੀਦੀ ਸਭਾ ਦੇ ਸਮਾਗਮਾਂ ਵਿਚ ਸਾਦੇ ਰੂਪ ਵਿਚ ਸ਼ਾਮਲ ਹੋਣ। ਉਹ ਇਥੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਜਗਤ ਮਾਤਾ ਗੁਜਰ ਕੌਰ ਦੇ ਸੰਸਕਾਰਕ ਅਸਥਾਨ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਗੁੰਬਦ ’ਤੇ ਸੋਨਾ ਪਰਤ  ਚੜ੍ਹਾਉਣ ਦੀ ਸੇਵਾ ਮੌਕੇ ਅਰਦਾਸ ਸਮਾਗਮ ਵਿਚ ਸ਼ਾਮਲ ਹੋਣ ਉਪਰੰਤ ਕਹੀ। 

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਵਾਰ ਦੀ ਲਸਾਨੀ ਕੁਰਬਾਨੀ ਦੀ ਦੁਨੀਆਂ ਦੇ ਕਿਸੇ ਵੀ ਧਰਮ ਵਿਚ ਕੋਈ ਮਿਸਾਲ ਨਹੀਂ ਮਿਲਦੀ ਅਤੇ ਨਾ ਹੀ ਇਸ ਤਰ੍ਹਾਂ ਦੀ ਕੁਰਬਾਨੀ ਭਰੀ ਸ਼ਹਾਦਤ ਹੋਵੇਗੀ। ਉਨ੍ਹਾਂ ਨੌਜਵਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਪਵਿੱਤਰ ਸਥਾਨਾਂ ’ਤੇ ਆਉਣ ਸਮੇਂ ਕਿਸੇ ਤਰ੍ਹਾਂ ਦੀ ਹੁਲੜਬਾਜ਼ੀ ਨਾ ਕਰਨ। ਉਨ੍ਹਾਂ ਸਮੂਹ ਲੰਗਰ ਕਮੇਟੀਆਂ ਅਤੇ ਸਭਾ ਸੁਸਾਇਟੀਆਂ ਨੂੰ ਵੀ ਕਿਹਾ ਕਿ ਲੰਗਰਾਂ ਵਿਚ ਮਿੱਠੇ ਪਕਵਾਨ ਨਾ ਪਕਾਏ ਜਾਣ।

ਇਹ ਸੇਵਾ 30 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਬਾਬਾ ਬਿਧੀ ਚੰਦ ਦਲ ਦੇ ਮੁਖੀ ਬਾਬਾ ਅਵਤਾਰ ਸਿੰਘ ਵਲੋਂ ਸੁਰੂ ਕਰਵਾਈ ਗਈ ਸੀ ਜਿਸ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਸੋਨੇ ਦੇ ਪੱਤਰੇ ਦੀ ਸੇਵਾ ਸ਼ੁਰੂ ਕਰਵਾਈ ਗਈ। ਸੋਨੇ ਦੀ ਪਰਤ ਚੜਾਉਣ ਦੀ ਸੇਵਾ ਨਿਭਾਉਣ ਵਾਲੇ ਬਾਬਾ ਹਰਪ੍ਰੀਤ ਸਿੰਘ ਬੱਲ ਅਤੇ ਗੁਰਬਿੰਦਰ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਵਿਚ ਸਿੰਘ ਸਾਹਿਬ ਦਾ ਸਨਮਾਨ ਵੀ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਦੇ ਅਰਦਾਸੀਏ ਭਾਈ ਬਲਵਿੰਦਰ ਸਿੰਘ ਨੇ ਅਰਦਾਸ ਕੀਤੀ।

ਸਮਾਗਮ ਵਿਚ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਹਰਪਾਲ ਸਿੰਘ, ਬਾਬਾ ਬੇਅੰਤ ਦਾਸ ਡੇਰਾ ਬਾਬਾ ਬੀਰਮ ਦਾਸ, ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਅਤੇ ਹਲਕਾ ਇੰਚਾਰਜ਼ਜਜਗਦੀਪ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ ਆਦਿ ਮੌਜੂਦ ਸਨ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement