ਸੁਖਬੀਰ ਬਾਦਲ ਦੀ ਸਜ਼ਾ ਦਾ ਅੱਜ ਆਖ਼ਰੀ ਦਿਨ, ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਟੇਕਣਗੇ ਮੱਥਾ
Published : Dec 12, 2024, 11:37 am IST
Updated : Dec 12, 2024, 11:37 am IST
SHARE ARTICLE
Today is the last day of Sukhbir Badal's sentence
Today is the last day of Sukhbir Badal's sentence

ਸੁਖਬੀਰ ਬਾਦਲ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣੀ ਸਜ਼ਾ ਪੂਰੀ ਕਰ ਰਹੇ ਹਨ।

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਬਾਦਲ ਅਤੇ ਹੋਰ ਆਗੂਆਂ ਨੂੰ ਧਾਰਮਕ ਸਜ਼ਾ ਵਜੋਂ ਦਿਤੀ ਗਈ ਸੇਵਾ ਦਾ ਅੱਜ ਆਖ਼ਰੀ ਦਿਨ ਹੈ। ਅੱਜ ਆਪਣੀ ਸਜ਼ਾ ਪੂਰੀ ਕਰਨ ਤੋਂ ਬਾਅਦ ਸੁਖਬੀਰ ਬਾਦਲ ਭਲਕੇ (ਸ਼ੁੱਕਰਵਾਰ) ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਣਗੇ।

ਜਿੱਥੇ ਸੁਖਬੀਰ ਬਾਦਲ ਹੋਰ ਆਗੂਆਂ ਨਾਲ ਮੱਥਾ ਟੇਕਣਗੇ ਅਤੇ ਆਪਣੀ ਸਜ਼ਾ ਪੂਰੀ ਕਰਨ ਦੀ ਅਰਦਾਸ ਕਰਨਗੇ। ਇਹ ਸਜ਼ਾ ਪੂਰੀ ਹੋਣ ਤੋਂ ਬਾਅਦ ਪੰਜਾਬ ਵਿਚ ਅਕਾਲੀ ਦਲ ਦੀ ਮੁੜ ਸਥਾਪਨਾ ਲਈ ਯਤਨ ਸ਼ੁਰੂ ਹੋ ਜਾਣਗੇ। ਸੁਖਬੀਰ ਬਾਦਲ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣੀ ਸਜ਼ਾ ਪੂਰੀ ਕਰ ਰਹੇ ਹਨ।

ਜਿੱਥੇ ਸਭ ਤੋਂ ਪਹਿਲਾਂ ਸੇਵਾਦਾਰ ਦਾ ਚੋਲਾ ਪਾ ਕੇ ਸੇਵਾ ਕੀਤੀ ਤੇ ਹੁਣ ਜੂਠੇ ਬਰਤਨ ਸਾਫ਼ ਕਰਨ ਦੀ ਸੇਵਾ ਕਰ ਰਹੇ ਹਨ। ਅੱਜ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਸੁਖਬੀਰ ਬਾਦਲ ਦੀ ਸਜ਼ਾ ਦੇ 10 ਦਿਨ ਪੂਰੇ ਹੋ ਜਾਣਗੇ। ਇਸ ਦੌਰਾਨ ਉਹ ਸ੍ਰੀ ਮੁਕਤਸਰ ਸਾਹਿਬ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਦਮਦਮਾ ਸਾਹਿਬ ਅਤੇ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਵੀ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ।

ਉਮੀਦ ਹੈ ਕਿ ਉਹ ਭਲਕੇ ਅੰਮ੍ਰਿਤਸਰ ਪਹੁੰਚ ਜਾਣਗੇ ਅਤੇ ਹੁਕਮਾਂ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਆਪਣੀ ਸਜ਼ਾ ਪੂਰੀ ਹੋਣ ਬਾਰੇ ਜਾਣਕਾਰੀ ਦੇਣਗੇ। ਇਸ ਤੋਂ ਬਾਅਦ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰ ਕੇ ਆਪਣੀ ਸਜ਼ਾ ਪੂਰੀ ਕਰਨਗੇ।


 

Location: India, Punjab

SHARE ARTICLE

ਏਜੰਸੀ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement