
ਅੰਮ੍ਰਿਤਸਰ : ਚੀਫ਼ ਖ਼ਾਲਸਾ ਦੀਵਾਨ ਮੈਨੇਜਮੈਂਟ ਵਲੋਂ ਇੰਜ. ਜਸਪਾਲ ਸਿੰਘ, ਸੁਰਜੀਤ ਸਿੰਘ ਅਤੇ ਇੰਜੀ: ਨਵਦੀਪ ਸਿੰਘ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ...
ਅੰਮ੍ਰਿਤਸਰ : ਚੀਫ਼ ਖ਼ਾਲਸਾ ਦੀਵਾਨ ਮੈਨੇਜਮੈਂਟ ਵਲੋਂ ਇੰਜ. ਜਸਪਾਲ ਸਿੰਘ, ਸੁਰਜੀਤ ਸਿੰਘ ਅਤੇ ਇੰਜੀ: ਨਵਦੀਪ ਸਿੰਘ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚਲ ਰਹੀ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਸੁਲਤਾਨਵਿੰਡ ਲਿੰਕ ਰੋਡ ਦੇ ਨਵੇਂ ਮੈਂਬਰ ਇੰਚਾਰਜਾਂ ਵਜੋਂ ਨਿਯੁਕਤੀ ਕੀਤੀ ਗਈ।
ਚੀਫ਼ ਖ਼ਾਲਸਾ ਦੀਵਾਨ ਪ੍ਰਧਾਨ ਨਿਰਮਲ ਸਿੰਘ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੁਨੰਗਲ ਅਤੇ ਸੁਰਿੰਦਰ ਸਿੰਘ ਰੁਮਾਲਿਆਂ ਵਾਲਿਆਂ ਨੇ ਇੰਜੀਨੀਅਰ ਜਸਪਾਲ ਸਿੰਘ, ਸੁਰਜੀਤ ਸਿੰਘ ਅਤੇ ਇੰਜੀ: ਨਵਦੀਪ ਸਿੰਘ ਨੂੰ ਨਵ ਨਿਯੁਕਤੀ 'ਤੇ ਵਧਾਈ ਦਿੰਦਿਆਂ ਮੈਂਬਰ ਇੰਚਾਰਜਾਂ ਵਜੋਂ ਜ਼ਿੰਮੇਵਾਰੀਆਂ ਸੌਂਪੀਆਂ ਅਤੇ ਆਸ ਕੀਤੀ ਕਿ ਅਗਾਂਹਵਧੂ ਸੋਚ ਅਤੇ ਕੁਸ਼ਲ ਪ੍ਰਬੰਧਕ ਨੀਤੀਆਂ ਦੇ ਮਾਹਰ ਮੈਂਬਰ ਇੰਚਾਰਜ ਸਾਹਿਬਾਨ ਅਪਣੇ ਕੰਮ ਪ੍ਰਤੀ ਤਨੋਂ ਮਨੋਂ ਸਮਰਪਿਤ ਰਹਿਣਗੇ ਅਤੇ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਨਿਸ਼ਕਾਮ ਭਾਵ ਨਾਲ ਚੀਫ਼ ਖ਼ਾਲਸਾ ਦੀਵਾਨ ਦੀ ਚੜ੍ਹਦੀ ਕਲਾ ਅਤੇ ਸਕੂਲ ਦੇ ਵਿਕਾਸ ਲਈ ਕੰਮ ਕਰਨਗੇ।
ਨਵਨਿਯੁਕਤ ਮੈਂਬਰ ਇੰਚਾਰਜਾਂ ਇੰਜੀਨੀਅਰ ਜਸਪਾਲ ਸਿੰਘ, ਸੁਰਜੀਤ ਸਿੰਘ ਅਤੇ ਇੰਜੀ: ਨਵਦੀਪ ਸਿੰਘ ਨੇ ਚੀਫ਼ ਖ਼ਾਲਸਾ ਦੀਵਾਨ ਮੈਨੇਜਮੈਂਟ ਦਾ ਉਨ੍ਹਾਂ ਦੀ ਕਾਬਲੀਅਤ 'ਤੇ ਵਿਸ਼ਵਾਸ ਰੱਖਦਿਆਂ ਉਨ੍ਹਾਂ ਨੂੰ ਜ਼ਿੰਮੇਵਾਰੀਆਂ ਦੇਣ ਲਈ ਧਨਵਾਦ ਕੀਤਾ ਅਤੇ ਸੌਂਪੀ ਗਈ ਇਸ ਸੇਵਾ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣ ਦਾ ਭਰੋਸਾ ਦਿਤਾ। ਇਸ ਮੌਕੇ ਪ੍ਰਿੰ. ਗੁਰਪ੍ਰੀਤ ਕੌਰ ਸੇਠੀ, ਸੁਖਜਿੰਦਰ ਸਿੰਘ ਪ੍ਰਿੰਸ ਅਤੇ ਹੋਰ ਸਟਾਫ਼ ਮੈਂਬਰ ਵੀ ਮੌਜੂਦ ਸਨ।