ਸਿੱਖਾਂ ਨੇ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਬਾਹਰ ਕੀਤਾ ਰੋਸ ਪ੍ਰਦਰਸ਼ਨ
Published : Mar 13, 2019, 9:55 pm IST
Updated : Mar 13, 2019, 9:55 pm IST
SHARE ARTICLE
Protest at Akal Takht Sahib
Protest at Akal Takht Sahib

ਸਿਰਸਾ ਵਿਰੁਧ ਕੀਤੀ ਕਾਰਵਾਈ ਦੀ ਮੰਗ

ਅੰਮ੍ਰਿਤਸਰ : ਅਕਾਲੀ ਆਗੂ ਮਨਜਿੰਦਰ ਸਿੰਘ ਸਿਰਸਾ ਦੀਆਂ ਦਿੱਲੀ ਕਮੇਟੀ ਦੇ ਪ੍ਰਧਾਨ ਬਣਨ ਦੀਆਂ ਕਨਸੋਆਂ ਤੋਂ ਬਾਅਦ ਕੁੱਝ ਜਾਗਰੂਕ ਸਿੱਖਾਂ ਨੇ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਬਾਹਰ ਇਕ ਰੋਸ ਪ੍ਰਦਰਸ਼ਨ ਕਰ ਕੇ 'ਜਥੇਦਾਰ' ਤੋਂ ਮੰਗ ਕੀਤੀ ਕਿ ਸ. ਸਿਰਸਾ ਵਿਰੁਧ ਅਕਾਲ ਤਖ਼ਤ ਸਾਹਿਬ 'ਤੇ ਪੁਜੀਆਂ ਸ਼ਿਕਾਇਤਾਂ ਤੋਂ ਬਾਅਦ ਕਾਰਵਾਈ ਕੀਤੀ ਜਾਵੇ।

ਅੱਜ ਸਵੇਰੇ ਕੁੱਝ ਸਿੰਘ ਤਖ਼ਤੀਆਂ ਲੈ ਕੇ ਅਕਾਲ ਤਖ਼ਤ ਸਕੱਤਰੇਤ ਦੇ ਬਾਹਰ ਪੁੱਜੇ ਤੇ ਉਨ੍ਹਾਂ ਮੰਗ ਕੀਤੀ ਕਿ ਸ. ਸਿਰਸਾ ਕਥਿਤ ਤੌਰ 'ਤੇ ਦਾਹੜੀ ਰੰਗਦੇ ਹਨ। ਇਨ੍ਹਾਂ ਲੋਕਾਂ ਨੇ ਸ.ਸਿਰਸਾ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਨਿਜੀ ਜੀਵਨ ਵਿਚ ਗੁਰਮਤਿ ਦੇ ਆਸ਼ੇ ਤੋਂ ਉਲਟ ਕਰਮਕਾਂਡ ਕਰਨ ਵਾਲਾ ਵਿਅਕਤੀ ਦਿੱਲੀ ਕਮੇਟੀ ਦੇ ਪ੍ਰਧਾਨ ਵਜੋਂ ਪ੍ਰਵਾਨ ਨਹੀਂ ਹੈ। ਇਹ 'ਜਥੇਦਾਰ' ਲਈ ਵੀ ਪਰਖ ਦੀ ਘੜੀ ਹੈ। ਪ੍ਰਦਰਸ਼ਨ ਕਰਨ ਵਾਲਿਆਂ ਵਿਚ ਮਨਜੀਤ ਸਿੰਘ, ਸਰਬਜੀਤ ਸਿੰਘ ਅਤੇ ਸੁਖਚੈਨ ਸਿੰਘ ਆਦਿ ਹਾਜ਼ਰ ਸਨ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement