
ਪ੍ਰਧਾਨ ਮੰਤਰੀ ਨੇ ਪਹਿਲੀ ਵਿਸ਼ਵ ਜੰਗ ਦੌਰਾਨ ਸਿੱਖਾਂ ਦੁਆਰਾ ਕੀਤੇ ਗਏ ਯੋਗਦਾਨ ਨੂੰ ਯਾਦ ਕੀਤਾ |
ਪ੍ਰਧਾਨ ਮੰਤਰੀ ਥੇਰੇਸਾ ਮਾਈ ਜਦੋਂ ਬਲੈਕ ਕੰਟਰੀ ਵਿਚ ਸਥਾਪਿਤ ਸਿੱਖਾਂ ਦੇ ਧਾਰਮਿਕ ਅਸਥਾਨ 'ਤੇ ਵਿਸਾਖੀ ਦੀਆਂ ਤਿਆਰੀਆਂ ਵਿਚ ਸਹਾਇਤਾ ਕੀਤੀ | ਉਨ੍ਹਾਂ ਵਿਸਾਖੀ ਦੇ ਤਿਉਹਾਰ ਦੌਰਾਨ ਲੰਗਰ ਵਿਚ ਪ੍ਰਸ਼ਾਦੇ ਬਣਾਉਣ ਦੀ ਸੇਵਾ ਵੀ ਕੀਤੀ | ਪ੍ਰਧਾਨ ਮੰਤਰੀ ਨੇ ਪਹਿਲੀ ਵਿਸ਼ਵ ਜੰਗ ਦੌਰਾਨ ਸਿੱਖਾਂ ਦੁਆਰਾ ਕੀਤੇ ਗਏ ਯੋਗਦਾਨ ਨੂੰ ਯਾਦ ਕੀਤਾ | ਵਾਲਸੋਲ ਦੇ ਗੁਰੂ ਨਾਨਕ ਗੁਰਦੁਆਰਾ ਸਾਹਿਬ ਦੀ ਫੇਰੀ ਦੌਰਾਨ ਵੈਸਟ ਮਿਡਲੈਂਡਜ਼ ਦੇ ਸਿੱਖਾਂ ਨੂੰ ਪ੍ਰਧਾਨ ਮੰਤਰੀ ਨਾਲ ਮਿਲਣ ਅਤੇ ਉਨ੍ਹਾਂ ਨਾਲ ਗੱਲ ਕਰਨ ਦਾ ਮੌਕਾ ਮਿਲਿਆ |
ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕਿਆ ਅਤੇ ਲੰਗਰ ਦੇ ਸੇਵਾ ਕੀਤੀ |ਇਸ ਦੌਰਾਨ ਗੁਰਦੁਆਰਾ ਦੀ ਪ੍ਰਬੰਧਕ ਕਮੇਟੀ ਨੇ ਪ੍ਰਧਾਨ ਮੰਤਰੀ ਨੂੰ ਸਿਰੋਪਾ ਅਤੇ ਗੁਰਦੁਆਰਾ ਸਾਹਿਬ ਦਾ ਮਾਡਲ ਭੇਂਟ ਕਰ ਸਨਮਾਨਿਤ ਕੀਤਾ | ਇਸ ਦੌਰਾਨ ਪਹਿਲੀ ਵਿਸ਼ਵ ਜੰਗ ਸਿੱਖ ਮੈਮੋਰੀਅਲ ਦੇ ਚੇਅਰਮੈਨ ਕੈਪਟਨ ਜੈ ਸਿੰਘ ਸੋਹਲ ਨੇ ਸਿੱਖ ਸੰਗਤ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ "ਵਿਸਾਖੀ ਦੌਰਾਨ ਪ੍ਰਧਾਨ ਮੰਤਰੀ ਵਲੋਂ ਕੀਤੀ ਗਈ ਗੁਰਦੁਆਰਾ ਸਾਹਿਬ ਦੀ ਫੇਰੀ ਇਕ ਮਹੱਤਵਪੂਰਣ ਮੌਕਾ ਹੈ ਅਤੇ ਇਹ ਬ੍ਰਿਟਿਸ਼ ਦੇਸ਼ ਲਈ ਸਿੱਖਾਂ ਦੁਆਰਾ ਦਿਤੇ ਹੋਏ ਯੋਗਦਾਨਾਂ ਨੂੰ ਮਾਨਤਾ ਦਿੰਦਾ ਹੈ |"