ਪੁਲਿਸ 'ਤੇ ਹਮਲਾ ਕਰਨ ਵਾਲਿਆਂ ਦਾ ਨਿਹੰਗ ਸਿੰਘ ਦਲਾਂ ਨਾਲ ਕੋਈ ਸਬੰਧ ਨਹੀਂ : ਬਾਬਾ ਬਲਬੀਰ ਸਿੰਘ
Published : Apr 13, 2020, 7:28 am IST
Updated : Apr 13, 2020, 7:35 am IST
SHARE ARTICLE
Photo
Photo

ਕਿਹਾ, ਅਖੌਤੀ ਲੋਕਾਂ ਦੀ ਇਸ ਕਾਰਵਾਈ ਨੇ ਸਮੁੱਚੇ ਨਿਹੰਗ ਸਿੰਘਾਂ ਦਾ ਅਕਸ ਖ਼ਰਾਬ ਕੀਤਾ

ਪਟਿਆਲਾ: (ਤੇਜਿੰਦਰ ਫ਼ਤਿਹਪੁਰ): ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ, ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਅਤੇ ਬਾਬਾ ਗੱਜਣ ਸਿੰਘ ਬਾਬਾ ਬਕਾਲਾ ਨੇ ਸਬਜ਼ੀ ਮੰਡੀ ਪਟਿਆਲਾ ਵਿਖੇ ਦੇਸ਼ ਵਿਰੋਧੀ, ਬਦਮਾਸ਼, ਨਕਲੀਏ ਬਹਿਰੂਪੀਏ ਬਿਰਤੀ ਵਾਲੇ ਲੋਕਾਂ ਵਲੋਂ ਪੁਲਿਸ ਅਧਿਕਾਰੀਆਂ ਅਤੇ ਮੰਡੀ ਬੋਰਡ ਦੇ ਮੁਲਾਜ਼ਮਾਂ ਉੱਪਰ ਹਮਲਾ ਕੀਤੇ ਜਾਣ ਵਾਲੀ ਦੁਖਦਾਈ ਅਫ਼ਸੋਸਜਨਕ ਤੇ ਮੰਦਭਾਗੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

Baba Balbir SinghPhotoਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੇ ਹਮਲੇ ਕਰਨ ਵਾਲੇ ਨਿਹੰਗ ਸਿੰਘ ਹੋ ਹੀ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਨਿਹੰਗ ਸਿੰਘ ਅਕਾਲ ਪੁਰਖ ਦਾ ਸਾਜਿਆ ਹੋਇਆ ਖ਼ਾਲਸਾ ਹੈ, ਇਹ ਕਿਸੇ 'ਤੇ ਅਣਆਏ ਹਮਲੇ ਬਾਰੇ ਸੋਚ ਵੀ ਨਹੀਂ ਸਕਦਾ। ਉਨ੍ਹਾਂ ਕਿਹਾ ਕਿ ਸਾਨੂੰ ਇਸ ਔਖੀ ਘੜੀ ਵਿਚ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਲੋੜ ਹੈ ਅਤੇ ਹਰ ਕਿਸੇ ਨੂੰ ਸਰਕਾਰੀ ਹਦਾਇਤਾਂ ਦਾ ਪਾਬੰਦ ਹੋਣਾ ਚਾਹੀਦਾ ਹੈ।

Punjab PolicePhoto

ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਕੋਰੋਨਾ ਵਾਇਰਸ ਦੀ ਬਿਮਾਰੀ ਨਾਲ ਸਮੁੱਚੇ ਸੰਸਾਰ ਵਿਚ ਅਤੇ ਖ਼ਾਸਕਰ ਸਾਡੇ ਦੇਸ਼ ਤੇ ਸੂਬੇ ਅੰਦਰ ਕਹਿਰ ਵਾਪਰ ਰਿਹਾ ਹੈ ਜਿਸ ਨਾਲ ਅਣਗਿਣਤ ਮੌਤਾਂ ਹੋ ਰਹੀਆਂ ਹਨ। ਇਸ ਸਮੇਂ ਪੁਲਿਸ, ਸਿਹਤ ਸੇਵਾਵਾਂ ਤੇ ਸਫ਼ਾਈ ਵਿਭਾਗ ਦੇ ਕਰਮਚਾਰੀਆਂ ਵਲੋਂ ਦਿਨ ਰਾਤ ਇਕ ਕਰ ਕੇ ਸਮਾਜ ਦੇ ਲੋਕਾਂ ਨੂੰ ਬਚਾਉਣ ਦੀ ਸੇਵਾ ਵਿਚ ਲੱਗੇ ਹੋਏ ਹਨ।

PhotoPhoto

ਉਨ੍ਹਾਂ ਉਪਰ ਸਿਰਫਿਰੇ ਲੋਕਾਂ ਵਲੋਂ ਹਮਲਾ ਕਰਨਾ ਅਤਿ ਨਿੰਦਣਯੋਗ, ਘਟੀਆ, ਅਫ਼ਸੋਸਜਨਕ ਤੇ ਮੰਦਭਾਗਾ ਹੈ। ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਸੇਵਾ ਨਿਭਾ ਰਹੇ ਪੁਲਿਸ ਅਧਿਕਾਰੀਆਂ ਕਰਮਚਾਰੀਆਂ ਦੀ ਭਰਵੀਂ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਤੇ ਤਰਨਾ ਦਲਾਂ ਦੇ ਨਿਹੰਗ ਸਿੰਘਾਂ ਵਲੋਂ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਇਸ ਕੋਰੋਨਾ ਦੀ ਮਹਾਂਮਾਰੀ ਸਮੇਂ ਲੋੜਵੰਦ ਲੋਕਾਂ ਤਕ ਰਾਸ਼ਨ, ਲੰਗਰ ਵੰਡਣ ਤੇ ਪਹੁੰਚਾਉਣ ਦੀ ਨਿਰਸਵਾਰਥ ਅੱਗੇ ਹੋ ਕੇ ਸੇਵਾ ਕੀਤੀ ਜਾ ਰਹੀ ਹੈ।

Baba Balbir SinghPhoto

ਉਨ੍ਹਾਂ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਅਜਿਹੇ ਦੇਸ਼ ਵਿਰੋਧੀ ਲੋਕਾਂ ਦੀ ਇਸ ਘਟਨਾ ਨੇ ਸਿੱਖ ਕੌਮ ਤੇ ਖ਼ਾਸਕਰ ਨਿਹੰਗ ਸਿੰਘ ਜਥੇਬੰਦੀਆਂ ਦੇ ਅਕਸ ਨੂੰ ਖ਼ਰਾਬ ਕਰਨ ਦਾ ਯਤਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਅਖੌਤੀ ਲੋਕ ਕਿਸੇ ਵੀ ਨਿਹੰਗ ਜਥੇਬੰਦੀ ਨਾਲ ਸਬੰਧਤ ਨਹੀ ਹਨ, ਇਨ੍ਹਾਂ ਅਖੌਤੀ ਲੋਕਾਂ ਨੇ ਨਿਹੰਗ ਬਾਣੇ ਦਾ ਅਪਮਾਨ ਤੇ ਨਿਰਾਦਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਇਸ ਘਟਨਾ ਨੇ ਸਮੁੱਚੇ ਸਿੱਖ ਜਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁਚਾਈ ਹੈ। ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਇਨ੍ਹਾਂ ਵਿਰੁਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ।

PhotoPhoto

ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਇਨ੍ਹਾਂ ਲੋਕਾਂ ਕੋਲੋਂ ਵੱਡੀ ਮਾਤਰਾ ਵਿਚ ਨਜ਼ਾਇਜ ਹਥਿਆਰ, 35 ਲੱਖ ਦੀ ਨਕਦ ਰਾਸ਼ੀ ਅਤੇ ਵਰਜਿਤ ਸਾਜ਼ੋ ਸਮਾਨ ਜੋ ਫੜਿਆ ਗਿਆ ਹੈ, ਉਸ ਦੀ ਅਤੇ ਇਨ੍ਹਾਂ ਲੋਕਾਂ ਦੀਆਂ ਗਤੀ ਵਿਧੀਆਂ ਅਤੇ ਪਿਛੋਕੜ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਇਹ ਪਤਾ ਲੱਗ ਸਕੇ ਕਿ ਇਨ੍ਹਾਂ ਲੋਕਾਂ ਦੇ ਕਿਹੜੇ-ਕਿਹੜੇ ਲੋਕਾਂ ਨਾਲ ਸਬੰਧ ਹਨ ਤੇ ਇਹ ਕਿਨ੍ਹਾਂ ਦੇ ਹੱਥ ਠੋਕੇ ਹਨ।

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement