ਖਾਲਸੇ ਦੀ ਜਨਮ ਭੂਮੀ ’ਤੇ ਮਨਾਇਆ ਗਿਆ ਵਿਸਾਖੀ ਦਾ ਤਿਉਹਾਰ, ਦੇਖੋ ਖ਼ੂਬਸੂਰਤ ਤਸਵੀਰਾਂ
Published : Apr 13, 2021, 1:06 pm IST
Updated : Apr 13, 2021, 1:06 pm IST
SHARE ARTICLE
Vaisakhi Celebration at anandpur sahib
Vaisakhi Celebration at anandpur sahib

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੰਥ ਦੀ ਚੜ੍ਹਦੀਕਲਾ ਲਈ ਕੀਤੀ ਅਰਦਾਸ

ਸ੍ਰੀ ਆਨੰਦਪੁਰ ਸਾਹਿਬ ((ਸੰਦੀਪ ਕੁਮਾਰ) :ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਖਾਲਸੇ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। 1699 ਈਸਵੀ ਨੂੰ ਇਸ ਪਵਿੱਤਰ ਅਸਥਾਨ ’ਤੇ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖ਼ਾਲਸੇ ਦੀ ਸਾਜਨਾ ਕੀਤੀ ਗਈ ਸੀ।

Vaisakhi Celebration at anandpur sahibVaisakhi Celebration at anandpur sahib

ਉਹਨਾਂ ਨੇ ਸਭ ਤੋਂ ਪਹਿਲਾਂ ਪੰਜ ਪਿਆਰਿਆਂ ਨੂੰ ਅੰਮ੍ਰਿਤ ਦੀ ਦਾਤ ਬਖ਼ਸ਼ੀ ਅਤੇ ਬਾਅਦ ਵਿਚ ਉਹਨਾਂ ਪਾਸੋਂ ਆਪ ਅੰਮ੍ਰਿਤ ਛਕਿਆ। ਖਾਲਸੇ ਦੀ ਸਥਾਪਨਾ ਕਰ ਕੇ ਗੁਰੂ ਸਾਹਿਬ ਨੇ ਇਕ ਨਵਾਂ ਪੰਥ ਸਿਰਜਿਆ ਅਤੇ ਜਾਤ-ਪਾਤ, ਰੰਗ-ਭੇਦ ਆਦਿ ਦੇ ਵਿਤਕਰੇ ਨੂੰ ਖਤਮ ਕਰ ਦਿੱਤਾ।

Vaisakhi Celebration at anandpur sahibVaisakhi Celebration at anandpur sahib

ਇਸ ਮੌਕੇ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਤੋਂ ਬਾਅਦ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਵੱਲੋਂ ਪੰਥ ਦੀ ਚੜ੍ਹਦੀਕਲਾ ਦੀ ਅਰਦਾਸ ਕੀਤੀ।

Vaisakhi Celebration at anandpur sahibVaisakhi Celebration at anandpur sahib

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਹਨਾਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਵੱਲੋਂ ਸੰਗਤਾਂ ਨੂੰ ਅੰਮ੍ਰਿਤ ਪਾਨ ਕਰਵਾਇਆ ਜਾ ਰਿਹਾ ਹੈ।

Giani Ragbir SinghGiani Raghbir Singh

ਉਹਨਾਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਸੰਗਤਾਂ ਨੇ ਅੰਮ੍ਰਿਤ ਨਹੀਂ ਛਕਿਆ, ਉਹ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਧਰਤੀ ’ਤੇ ਅੰਮ੍ਰਿਤ ਛਕ ਕੇ ਸਿੰਘ ਸਜਣ।ਦੱਸ ਦਈਏ ਕਿ ਇਸ ਮੌਕੇ ਸੰਗਤਾਂ ਦੇਸ਼ਾਂ ਵਿਦੇਸ਼ਾਂ ਤੋਂ ਵਹੀਰਾਂ ਘੱਤ ਕੇ ਗੁਰੂ ਘਰਾਂ ਵਿਚ ਨਤਮਸਤਕ ਹੋ ਰਹੀਆਂ ਹਨ। ਇਸ ਮੌਕੇ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement