ਸਿੱਖ ਰੈਫ਼ਰੈਂਸ ਲਾਇਬ੍ਰੇਰੀ ਦਾ ਚੋਰੀ ਕੀਤਾ ਮੁਕੰਮਲ ਸਰਮਾਇਆ ਵਾਪਸ ਨਹੀਂ ਪੁੱਜਾ : ਡਾ. ਰੂਪ ਸਿੰਘ
Published : Jun 14, 2019, 1:20 am IST
Updated : Jun 14, 2019, 1:20 am IST
SHARE ARTICLE
Sikh reference library
Sikh reference library

ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਅਤੇ ਸਾਬਕਾ ਅਧਿਕਾਰੀਆਂ ਦੀ ਹੋਈ ਇਕੱਤਰਤਾ

ਅੰਮ੍ਰਿਤਸਰ : ਸਿੱਖ ਰੈਫ਼ਰੈਂਸ ਲਾਇਬ੍ਰੇਰੀ  ਦੇ ਖ਼ਜ਼ਾਨੇ ਨੂੰ ਖ਼ੁਰਦ ਬੁਰਦ ਕੀਤੇ ਜਾਣ ਦੀਆਂ ਖ਼ਬਰਾਂ 'ਰੋਜ਼ਾਨਾ ਸਪੋਕਸਮੈਨ' ਵਲੋਂ ਪ੍ਰਮੁਖਤਾ ਨਾਲ ਪ੍ਰਕਾਸ਼ਤ ਕੀਤੇ ਜਾਣ ਤੋਂ ਬਾਅਦ ਅੱਜ ਸ਼੍ਰੋਮਣੀ ਕਮੇਟੀ ਵਲੋਂ ਅਪਣੇ ਮੌਜੂਦਾ ਅਤੇ ਸਾਬਕਾ ਅਧਿਕਾਰੀਆਂ ਦੀ ਇਕ ਮੀਟਿੰਗ ਕੀਤੀ ਗਈ। ਇਸ ਦੀ ਪ੍ਰਧਾਨਗੀ ਮੁੱਖ ਸਕੱਤਰ ਡਾਕਟਰ ਰੂਪ ਸਿੰਘ ਨੇ ਕੀਤੀ। ਮੰਨਿਆ ਜਾ ਰਿਹਾ ਸੀ ਕਿ ਇਸ ਮੀਟਿੰਗ ਵਿਚ ਸ਼ਾਇਦ ਉਹ ਦੋਸ਼ੀ ਜਨਤਕ ਕੀਤੇ ਜਾਣਗੇ ਜਿਨ੍ਹਾਂ ਦੀ ਮਿਲੀਭੁਗਤ ਨਾਲ ਪ੍ਰਭਾਵਸ਼ਾਲੀ ਵਿਅਕਤੀਆਂ ਨੇ ਸਿੱਖ ਸਰਮਾਏ ਦੀ ਲੁੱਟ-ਖਸੁੱਟ ਕੀਤੀ ਸੀ ਪਰ ਇਹ ਮੀਟਿੰਗ ਮਹਿਜ਼ ਰਸਮੀ ਬਣ ਕੇ ਰਹਿ ਗਈ ਤੇ 2 ਘੰਟੇ ਤੋਂ ਵਧ ਸਮਾਂ ਚਲੀ ਮੀਟਿੰਗ ਵਿਚ ਫ਼ੈਸਲਾ ਲਿਆ ਗਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਇਕ ਹਾਈ ਪਾਵਰ ਕਮੇਟੀ ਦਾ ਗਠਨ ਕਰਨ ਤਾਕਿ ਸਾਰੇ ਮਾਮਲੇ ਦੀ ਜਾਂਚ ਹੋ ਸਕੇ।

Dr. Roop SinghDr. Roop Singh

ਡਾਕਟਰ ਰੂਪ ਸਿੰਘ ਨੇ ਕਿਹਾ ਕਿ ਸਿੱਖ ਰੈਫ਼ਰੈਂਸ ਲਾਇਬ੍ਰੇਰੀ ਦਾ ਸਾਹਿਤਕ ਸਰਮਾਇਆ ਕੇਂਦਰ ਸਰਕਾਰ ਅਤੇ ਫ਼ੌਜ ਵਲੋਂ ਅਜੇ ਤਕ ਵੀ ਵਾਪਸ ਨਾ ਕੀਤੇ ਜਾਣ ਦਾ ਮੁੜ ਦਾਅਵਾ ਕੀਤਾ ਗਿਆ ਹੈ। ਜੂਨ 1984 ਵਿਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ 'ਤੇ ਸਮੇਂ ਦੀ ਕੇਂਦਰੀ ਕਾਂਗਰਸ ਸਰਕਾਰ ਵਲੋਂ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸਿੱਖ ਰੈਫ਼ਰੈਂਸ ਲਾਇਬ੍ਰੇਰੀ ਦਾ ਬੇਸ਼ੁਮਾਰ ਸਰਮਾਇਆ ਵੀ ਚੋਰੀ ਕਰ ਲਿਆ ਗਿਆ ਸੀ ਜਿਸ ਦੀ ਵਾਪਸੀ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਲੰਮੇ ਅਰਸੇ ਤੋਂ ਸਰਕਾਰ ਪਾਸੋਂ ਮੰਗ ਕਰਦੀ ਆ ਰਹੀ ਹੈ। ਪਰ ਹਾਲ ਹੀ ਵਿਚ ਮੀਡੀਆ ਵਲੋਂ ਖ਼ਬਰਾਂ ਪ੍ਰਕਾਸ਼ਤ ਕੀਤੀਆਂ ਗਈਆਂ ਕਿ ਕੇਂਦਰ ਸਰਕਾਰ ਵਲੋਂ ਲਾਇਬ੍ਰੇਰੀ ਦਾ ਸਮੂਹ ਸਰਮਾਇਆ ਵਾਪਸ ਕਰ ਦਿਤਾ ਗਿਆ ਸੀ। 

Gobind Singh LongowalGobind Singh Longowal

ਇਸ ਮਾਮਲੇ ਦੀ ਗੰਭੀਰਤਾ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਲਾਇਬ੍ਰੇਰੀ ਨਾਲ ਸਬੰਧਤ ਰਹੇ ਮੌਜੂਦਾ ਅਤੇ ਸਾਬਕਾ ਅਧਿਕਾਰੀਆਂ ਦੀ ਇਕੱਤਰਤਾ ਬੁਲਾਈ ਸੀ। ਅੱਜ ਹੋਈ ਇਸ ਇਕੱਤਰਤਾ ਦੌਰਾਨ ਸਬੰਧਤ ਅਧਿਕਾਰੀਆਂ ਨਾਲ ਲੰਮੇ ਵਿਚਾਰ ਵਟਾਂਦਰੇ ਮਗਰੋਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਪ੍ਰੈੱਸ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਸਿੱਖ ਰੈਫ਼ਰੈਂਸ ਲਾਇਬ੍ਰੇਰੀ ਦਾ ਚੁਰਾਇਆ ਗਿਆ ਅਨਮੋਲ ਸਰਮਾਇਆ ਪੂਰਨ ਰੂਪ ਵਿਚ ਸ਼੍ਰੋਮਣੀ ਕਮੇਟੀ ਨੂੰ ਵਾਪਸ ਨਹੀਂ ਕੀਤਾ ਗਿਆ। ਉਨ੍ਹਾਂ ਵੇਰਵੇ ਦਿੰਦਿਆਂ ਦਸਿਆ ਕਿ ਸ਼੍ਰੋਮਣੀ ਕਮੇਟੀ ਨੂੰ ਲਾਇਬ੍ਰੇਰੀ ਦੇ ਸਾਬਕਾ ਡਾਇਰੈਕਟਰ ਡਾ. ਅਨੁਰਾਗ ਸਿੰਘ ਵਲੋਂ ਮੁਹਈਆ ਕਰਵਾਈਆਂ ਗਈਆਂ ਲਿਸਟਾਂ ਅਨੁਸਾਰ ਗੁਰੂ ਗ੍ਰੰਥ ਸਾਹਿਬ ਦੇ 205 ਹੱਥ ਲਿਖਤ ਸਰੂਪ, 807 ਪੁਸਤਕਾਂ, 1 ਹੁਕਮਨਾਮਾ ਅਤੇ ਅਖ਼ਬਾਰਾਂ ਸ਼੍ਰੋਮਣੀ ਕਮੇਟੀ ਨੂੰ ਵਾਪਸ ਕੀਤੀਆਂ ਗਈਆਂ ਸਨ। 

Sikh Reference LibrarySikh Reference Library

ਡਾ. ਰੂਪ ਸਿੰਘ ਨੇ ਵਿਸਥਾਰ ਦਿੰਦਿਆਂ ਦਸਿਆ ਕਿ ਅਸੈਸ਼ਨ ਰਜਿਸਟਰਾਂ ਦੇ ਰੀਕਾਰਡ ਮੁਤਾਬਕ ਜੂਨ 1984 ਤੋਂ ਪਹਿਲਾਂ ਲਾਇਬ੍ਰੇਰੀ ਵਿਚ 512 ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਹੱਥ ਲਿਖਤ ਸਰੂਪ ਅਤੇ 12613 ਦੁਰਲੱਭ ਪੁਸਤਕਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਖ਼ਬਾਰਾਂ ਮੌਜੂਦ ਸਨ। ਉਨ੍ਹਾਂ ਕਿਹਾ ਕਿ ਜੇਕਰ ਮੀਡੀਆ ਵਿਚ ਆਈ ਸੂਚੀ ਅਤੇ ਡਾ. ਅਨੁਰਾਗ ਸਿੰਘ ਵਲੋਂ ਦਿਤੀ ਗਈ ਜਾਣਕਾਰੀ ਮੁਤਾਬਕ ਲਾਇਬ੍ਰੇਰੀ ਦਾ ਸਮਾਨ ਵਾਪਸ ਆਇਆ ਵੀ ਹੈ ਤਾਂ ਫਿਰ ਵੀ 307 ਹੱਥਲਿਖਤ ਪਾਵਨ ਸਰੂਪ ਅਤੇ 11107 ਪੁਸਤਕਾਂ ਸ਼੍ਰੋਮਣੀ ਕਮੇਟੀ ਪਾਸ ਨਹੀਂ ਪੁੱਜੀਆਂ। ਉਨ੍ਹਾਂ ਕਿਹਾ ਕਿ ਇਹ ਕਿਸੇ ਵੀ ਤਰ੍ਹਾਂ ਪ੍ਰਵਾਨ ਨਹੀਂ ਕੀਤਾ ਜਾ ਸਕਦਾ ਕਿ ਸਾਰਾ ਸਮਾਨ ਸ਼੍ਰੋਮਣੀ ਕਮੇਟੀ ਨੂੰ ਵਾਪਸ ਕਰ ਦਿਤਾ ਗਿਆ ਹੈ।

Sikh Reference LibrarySikh Reference Library

ਮੁੱਖ ਸਕੱਤਰ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਜ਼ੁੰਮੇਵਾਰੀ ਨਾਲ ਲੰਮੇ ਅਰਸੇ ਤੋਂ ਸਰਕਾਰਾਂ ਪਾਸੋਂ ਲਾਇਬ੍ਰੇਰੀ ਦੇ ਸਮਾਨ ਦੀ ਵਾਪਸੀ ਮੰਗ ਰਹੀ ਹੈ। ਹੁਣ ਤਕ ਇਸ ਸਬੰਧ ਵਿਚ 85 ਦੇ ਕਰੀਬ ਪੱਤ੍ਰਿਕਾਵਾਂ ਕੇਂਦਰ ਸਰਕਾਰ ਨੂੰ ਲਿਖੀਆਂ ਜਾ ਚੁਕੀਆਂ ਹਨ। ਇਸ ਤੋਂ ਇਲਾਵਾ ਵੱਖ-ਵੱਖ ਸਮੇਂ 'ਤੇ ਸ਼੍ਰੋਮਣੀ ਕਮੇਟੀ ਦੇ ਵਫ਼ਦ ਵੀ ਕੇਂਦਰ ਤਕ ਪਹੁੰਚ ਕਰਦੇ ਰਹੇ। ਉਨ੍ਹਾਂ ਕਿਹਾ ਕਿ ਜਾਣਬੁਝ ਕੇ ਸਿੱਖਾਂ ਦੀ ਨੁਮਾਇੰਦਾ ਸੰਸਥਾ ਨੂੰ ਬਦਨਾਮ ਕੀਤਾ ਜਾ ਰਿਹਾ ਹੈ, ਜਦਕਿ ਸੱਚਾਈ ਇਸ ਦੇ ਬਿਲਕੁਲ ਉਲਟ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਚਾਲਾਂ ਨਾਲ ਸਮੇਂ ਦੀ ਕਾਂਗਰਸ ਸਰਕਾਰ ਨੂੰ ਦੋਸ਼ ਮੁਕਤ ਨਹੀਂ ਕੀਤਾ ਜਾ ਸਕੇਗਾ।  

 Sikh Reference LibrarySikh Reference Library

ਡਾ. ਰੂਪ ਸਿੰਘ ਨੇ ਪ੍ਰਕਾਸ਼ਤ ਖ਼ਬਰਾਂ ਵਿਚ ਵੱਡੀ ਕੀਮਤ 'ਤੇ ਵੇਚੇ ਗਏ ਹੱਥ ਲਿਖਤ ਸਰੂਪ ਬਾਰੇ ਕਿਹਾ ਕਿ ਇਸ ਬਾਰੇ ਵੀ ਸ਼੍ਰੋਮਣੀ ਕਮੇਟੀ ਵਲੋਂ ਪੜਤਾਲ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਇਸ ਸਬੰਧ ਵਿਚ ਇਕ ਹਾਈਪਾਵਰ ਕਮੇਟੀ ਬਣਾਈ ਜਾਵੇਗੀ, ਜੋ ਮਾਮਲੇ ਦੀ ਹਰ ਪੱਖ ਤੋਂ ਮੁਕੰਮਲ ਪੜਤਾਲ ਕਰੇਗੀ। ਇਸ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਦੇ ਟਰੱਸਟੀ ਮੈਂਬਰ, ਹੱਥਲਿਖਤਾਂ ਦੇ ਮਾਹਰ, ਕਾਨੂੰਨੀ ਮਾਹਰ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਸ਼ਾਮਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਲਾਇਬ੍ਰੇਰੀ ਵਿਚ ਹੁਣ ਤਕ ਪਹੁੰਚੇ ਸਮਾਨ ਬਾਰੇ ਅਤੇ ਇਸ ਤੋਂ ਇਲਾਵਾ ਵਿਦੇਸ਼ਾਂ ਵਿਚ ਵੇਚੇ ਗਏ ਸਰੂਪਾਂ ਦੇ ਦੋਸ਼ ਬਾਰੇ ਬਾਰੀਕੀ ਨਾਲ ਜਾਂਚ ਕਰਵਾਈ ਜਾਵੇਗੀ।

SGPC SGPC

ਡਾ. ਰੂਪ ਸਿੰਘ ਨੇ ਕਿਹਾ ਕਿ ਮਾਮਲਾ ਬੇਹੱਦ ਸੰਵੇਦਨਸ਼ੀਲ ਹੈ ਅਤੇ ਜੇਕਰ ਇਸ ਸਬੰਧ ਵਿਚ ਹਾਈਪਾਵਰ ਕਮੇਟੀ ਦੀ ਜਾਂਚ ਮਗਰੋਂ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਵਿਰੁਧ ਕਾਰਵਾਈ ਜ਼ਰੂਰ ਹੋਵੇਗੀ। ਪ੍ਰੰਤੂ ਜੇਕਰ ਲਗਾਈ ਗਈ ਖ਼ਬਰ ਦੇ ਵੇਰਵੇ ਗ਼ਲਤ ਸਾਬਤ ਹੁੰਦੇ ਹਨ ਤਾਂ ਉਸ ਵਿਰੁਧ ਵੀ ਕੇਸ ਦਰਜ ਕਰਵਾਇਆ ਜਾਵੇਗਾ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ 1984 ਤੋਂ ਬਾਅਦ ਹੁਣ ਤਕ ਸ਼੍ਰੋਮਣੀ ਕਮੇਟੀ ਵਿਚ 17 ਸਕੱਤਰ, 18 ਲਾਇਬ੍ਰੇਰੀ ਇੰਚਾਰਜ, 2 ਡਾਇਰੈਕਟਰ ਅਤੇ 8 ਲਾਇਬ੍ਰੇਰੀਅਨ ਸੇਵਾ ਨਿਭਾ ਚੁਕੇ ਹਨ। ਜੇਕਰ ਲਾਇਬ੍ਰੇਰੀ ਦਾ ਸਾਰਾ ਸਮਾਨ ਵਾਪਸ ਆ ਗਿਆ ਸੀ ਤਾਂ ਉਹ ਇਨ੍ਹਾਂ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਨਜ਼ਰ ਕਿਉਂ ਨਾ ਪਿਆ?

SGPCSGPC

ਇਸੇ ਦੌਰਾਨ ਡਾ. ਰੂਪ ਸਿੰਘ ਨੇ ਦਸਿਆ ਕਿ ਕਰੜੀ ਘਾਲਣਾ ਤੋਂ ਬਾਅਦ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਰੈਫ਼ਰੈਂਸ ਲਾਇਬ੍ਰੇਰੀ ਨੂੰ ਨਵੇਂ ਸਿਰਿਉਂ ਅਬਾਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਰੀਕਾਰਡ ਮੁਤਾਬਕ ਲਾਇਬ੍ਰੇਰੀ ਵਿਚ 24999 ਪੁਸਤਕਾਂ, 560 ਹੱਥਲਿਖਤ ਪਾਵਨ ਸਰੂਪ ਅਤੇ 1398 ਹੱਥਲਿਖਤ ਪੋਥੀਆਂ ਮੌਜੂਦ ਹਨ। ਇਕੱਤਰਤਾ ਦੀ ਸਮੁੱਚੀ ਆਡੀਉ ਤੇ ਵੀਡੀਉ ਰਿਕਾਰਡਿੰਗ ਵੀ ਕੀਤੀ ਗਈ ਹੈ। ਇਕੱਤਰਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਸਕੱਤਰ ਸ. ਮਨਜੀਤ ਸਿੰਘ, ਸ. ਮਹਿੰਦਰ ਸਿੰਘ ਆਹਲੀ, ਸ. ਅਵਤਾਰ ਸਿੰਘ ਸੈਂਪਲਾ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਨਿਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਸਾਬਕਾ ਸਕੱਤਰ ਸ. ਦਲਮੇਘ ਸਿੰਘ, ਸ. ਕੁਲਵੰਤ ਸਿੰਘ, ਸ. ਜੋਗਿੰਦਰ ਸਿੰਘ ਅਦਲੀਵਾਲ, ਸ. ਸਤਬੀਰ ਸਿੰਘ, ਸ. ਦਿਲਬਾਗ ਸਿੰਘ, ਲਾਇਬ੍ਰੇਰੀ ਦੇ ਸਾਬਕਾ ਡਾਇਰੈਕਟਰ ਡਾ. ਅਨੁਰਾਗ ਸਿੰਘ ਤੇ ਉਨ੍ਹਾਂ ਦੇ ਇਕ ਸਹਾਇਕ ਆਦਿ ਮੌਜੂਦ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM
Advertisement