ਭਲਕੇ ਕੇਂਦਰੀ ਸਿੱਖ ਅਜਾਇਬ ਘਰ 'ਚ ਲੱਗੇਗੀ ਦਿਲਾਵਰ ਸਿੰਘ ਬੱਬਰ ਦੀ ਤਸਵੀਰ
Published : Jun 13, 2022, 2:22 pm IST
Updated : Jun 13, 2022, 9:42 pm IST
SHARE ARTICLE
SGPC to install Dilawar Singh's portrait tomorrow at Golden Temple museum
SGPC to install Dilawar Singh's portrait tomorrow at Golden Temple museum

ਭਲਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਮੌਜੂਦਗੀ 'ਚ ਕੇਂਦਰੀ ਸਿੱਖ ਅਜਾਇਬ ਘਰ 'ਚ ਦਿਲਾਵਰ ਸਿੰਘ ਬੱਬਰ ਦੀ ਤਸਵੀਰ ਲਗਾਈ ਜਾਵੇਗੀ।

 

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 14 ਜੂਨ ਨੂੰ ਭਾਈ ਦਿਲਾਵਰ ਸਿੰਘ ਬੱਬਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਾਉਣ ਦਾ ਫੈ਼ਸਲਾ ਲਿਆ ਗਿਆ ਹੈ। ਭਲਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਮੌਜੂਦਗੀ 'ਚ ਕੇਂਦਰੀ ਸਿੱਖ ਅਜਾਇਬ ਘਰ 'ਚ ਦਿਲਾਵਰ ਸਿੰਘ ਬੱਬਰ ਦੀ ਤਸਵੀਰ ਲਗਾਈ ਜਾਵੇਗੀ। ਸਰਬੱਤ ਖ਼ਾਲਸਾ ਵਲੋਂ ਥਾਪੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੀ ਨਿਗਰਾਨੀ ਹੇਠ ਕਾਰਜਸ਼ੀਲ ਕਮੇਟੀ ਨੇ ਇਸ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ।

SGPC to install Dilawar Singh's portrait tomorrow at Golden Temple museum
SGPC to install Dilawar Singh's portrait tomorrow at Golden Temple museum

ਹਵਾਰਾ ਕਮੇਟੀ ਦੇ ਆਗੂਆਂ ਨੇ ਦਸਿਆ ਕਿ ਇਸ ਸਬੰਧ ਵਿਚ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਬੀਬੀ ਜਗੀਰ ਕੌਰ ਨੂੰ ਯਾਦ ਪੱਤਰ ਦਿਤੇ ਗਏ ਸਨ ਜਿਨ੍ਹਾਂ ਨੂੰ ਬੂਰ ਹੁਣ ਲਗਿਆ ਹੈ ਜੋ ਸਿੱਖ ਕੌਮ ਲਈ ਖ਼ੁਸ਼ੀ ਦੀ ਗੱਲ ਹੈ। ਕਮੇਟੀ ਆਗੂਆਂ ਨੇ  ਉਮੀਦ ਜਤਾਈ ਕਿ ਭਾਈ ਦਿਲਾਵਰ ਸਿੰਘ ਬੱਬਰ ਦੀ ਮਹਾਨ ਕੁਰਬਾਨੀ ਤੋਂ ਆਉਣ ਵਾਲੀਆਂ ਪੀੜ੍ਹੀਆਂ ਸੇਧ ਲੈਣਗੀਆਂ।

SGPC SGPC

ਸਿੱਖ ਵਿਰਾਸਤ ਨੂੰ ਸੰਭਾਲਣ ਲਈ ਉਹਨਾਂ ਮੰਗ ਕੀਤੀ ਕਿ ਮੌਜੂਦਾ ਸਿੱਖ ਸੰਘਰਸ਼ ਵਿਚ ਸ਼ਹੀਦੀਆਂ ਪਾਉਣ ਵਾਲੇ ਕੌਮੀ ਯੋਧਿਆਂ ਜਥੇਦਾਰ ਸੁਖਦੇਵ ਸਿੰਘ ਬੱਬਰ, ਬਾਬਾ ਗੁਰਬਚਨ ਸਿੰਘ ਮਾਨੋਚਾਹਲ, ਭਾਈ ਗੁਰਜੰਟ ਸਿੰਘ ਬੁੱਧ ਸਿੰਘ ਵਾਲਾ, ਭਾਈ ਅਨੋਖ ਸਿੰਘ ਬੱਬਰ, ਭਾਈ ਗੁਰਜੰਟ ਸਿੰਘ ਰਾਜਸਥਾਨੀ, ਭਾਈ ਅਵਤਾਰ ਸਿੰਘ ਬ੍ਰਹਮਾ, ਭਾਈ ਨਵਨੀਤ ਸਿੰਘ ਕਾਦੀਆਂ ਆਦਿ ਦੀਆਂ ਤਸਵੀਰਾਂ ਵੀ ਕੇਂਦਰੀ ਸਿੱਖ ਅਜਾਇਬ ਘਰ ਵਿਚ ਸੁਸ਼ੋਭਿਤ ਕੀਤੀਆਂ ਜਾਣ। ਹਵਾਰਾ ਕਮੇਟੀ ਨੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੂੰ ਸਲਾਹ ਦਿਤੀ ਕਿ ਅਜਾਇਬ ਘਰ ਵਿਚ ਲੱਗੀਆਂ ਤਸਵੀਰਾਂ ਦੀ ਜਾਣਕਾਰੀ ਮੁਹਈਆ ਕਰਾਉਣ ਲਈ ਕਿਤਾਬਚਾ ਛਪਵਾਇਆ ਜਾਵੇ ਤਾਂ ਜੋ ਸੰਗਤਾਂ ਨੂੰ ਭਰਪੂਰ ਜਾਣਕਾਰੀ ਮਿਲ ਸਕੇ।

ਇਸ ਨਾਲ ਹੀ ਕਮੇਟੀ ਆਗੂਆਂ ਨੇ ਸਮੂਹ ਪੰਥਕ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ 14 ਜੂਨ ਨੂੰ ਸਵੇਰੇ 11:00 ਵਜੇ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਲਈ ਪਹੁੰਚਣ। ਜ਼ਿਕਰਯੋਗ ਹੈ ਕਿ ਦਿਲਾਵਰ ਸਿੰਘ ਬੱਬਰ ਨੇ 31 ਅਗਸਤ 1995 ਨੂੰ ਮਨੁੱਖੀ ਬੰਬ ਬਣ ਕੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦਾ ਪੰਜਾਬ ਹਰਿਆਣਾ ਸਿਵਲ ਸਕੱਤਰੇਤ ਦੇ ਬਾਹਰ ਕਤਲ ਕਰ ਦਿੱਤਾ ਸੀ, ਜਿਸ ਮਗਰੋਂ ਸ੍ਰੀ ਅਕਾਲ ਤਖ਼ਤ ਵੱਲੋਂ ਉਸ ਨੂੰ ਕੌਮੀ ਸ਼ਹੀਦ ਦਾ ਦਰਜਾ ਦਿੱਤਾ ਗਿਆ ਸੀ।

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement