ਇਨਸਾਫ਼ ਮੋਰਚੇ ਦੇ ਆਗੂਆਂ ਵਲੋਂ ਮੰਗਾਂ ਮਨਵਾਉਣ ਲਈ ਰੇਲ ਮਾਰਗ ਜਾਮ ਕਰਨ ਦੀ ਚਿਤਾਵਨੀ
Published : Aug 13, 2018, 11:12 am IST
Updated : Aug 13, 2018, 11:12 am IST
SHARE ARTICLE
Leaders of Justice Morcha
Leaders of Justice Morcha

ਕੈਪਟਨ ਸਰਕਾਰ ਸਾਡੇ ਸਬਰ ਦਾ ਇਮਤਿਹਾਨ ਨਾ ਲਵੇ, ਕਿਉਂਕਿ ਅਜੇ ਇਨਸਾਫ਼ ਮੋਰਚੇ ਨੂੰ ਸ਼ਾਂਤੀਪੂਰਵਕ ਰਖਿਆ ਗਿਆ ਹੈ..............

ਕੋਟਕਪੂਰਾ : ਕੈਪਟਨ ਸਰਕਾਰ ਸਾਡੇ ਸਬਰ ਦਾ ਇਮਤਿਹਾਨ ਨਾ ਲਵੇ, ਕਿਉਂਕਿ ਅਜੇ ਇਨਸਾਫ਼ ਮੋਰਚੇ ਨੂੰ ਸ਼ਾਂਤੀਪੂਰਵਕ ਰਖਿਆ ਗਿਆ ਹੈ ਤੇ ਜੇਕਰ ਸਾਡੀ ਸ਼ਰਾਫ਼ਤ ਨੂੰ ਕਮਜ਼ੋਰੀ ਸਮਝਣ ਦਾ ਸਿਲਸਿਲਾ ਇਸੇ ਤਰ੍ਹਾਂ ਜਾਰੀ ਰਿਹਾ ਤਾਂ ਸੜਕਾਂ ਅਤੇ ਰੇਲ ਮਾਰਗ ਜਾਮ ਕਰਨ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਆਖਿਆ ਕਿ ਅੱਜ 73ਵੇਂ ਦਿਨ ਇਨਸਾਫ ਮੋਰਚੇ 'ਚ ਸੰਗਤਾਂ ਦੀ ਭਾਰੀ ਸ਼ਮੂਲੀਅਤ ਇਸ ਗੱਲ ਦਾ ਸਬੂਤ ਹੈ

ਕਿ ਜੇਕਰ ਉਕਤ ਸੰਗਤਾਂ ਨੂੰ ਸੜਕ ਤੇ ਰੇਲ ਮਾਰਗ ਜਾਮ ਕਰਨ ਬਾਰੇ ਬੇਨਤੀ ਕੀਤੀ ਗਈ ਤਾਂ ਕੈਪਟਨ ਸਰਕਾਰ ਲਈ ਸਮੱਸਿਆਵਾਂ ਪੈਦਾ ਹੋਣਾ ਸੁਭਾਵਕ ਹੈ। 
ਭਾਈ ਦਾਦੂਵਾਲ ਨੇ ਉਕਤ ਤਿੰਨ ਮੰਗਾਂ ਦੁਹਰਾਉਂਦਿਆਂ ਆਖਿਆ ਕਿ ਬਿਲਕੁਲ ਵਾਜਬ ਮੰਗਾਂ ਮਨਵਾਉਣ ਲਈ ਸਾਨੂੰ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨਾ ਪੈ ਰਿਹਾ ਹੈ ਅਤੇ ਸਮੇਂ ਦੀਆਂ ਸਰਕਾਰਾਂ ਸਾਡੇ ਸਬਰ ਦਾ ਪਿਆਲਾ ਪਰਖਣ ਵਾਲੇ ਰਾਹ ਤੁਰ ਰਹੀਆਂ ਹਨ। ਭਾਈ ਧਿਆਨ ਸਿੰਘ ਮੰਡ ਨੇ ਆਖਿਆ ਕਿ ਬੇਅਦਬੀ ਦੇ ਮਾਮਲੇ 'ਚ ਜਿਹੜੇ-ਜਿਹੜੇ ਵਿਅਕਤੀਆਂ ਦਾ ਨਾਮ ਸਾਹਮਣੇ ਆਇਆ ਹੈ

ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਦਿਤੀਆਂ ਜਾਣ ਅਤੇ ਗੋਲੀਕਾਂਡ 'ਚ ਜਿਹੜੇ ਪੁਲਿਸ ਅਧਿਕਾਰੀਆਂ ਜਾਂ ਕਰਮਚਾਰੀਆਂ ਦੀ ਪਛਾਣ ਹੋਈ ਹੈ, ਉਨ੍ਹਾਂ ਨਾਲ ਕੋਈ ਰਿਆਇਤ ਨਾ ਕੀਤੀ ਜਾਵੇ। ਉਨ੍ਹਾਂ ਮੰਗ ਕੀਤੀ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰੀਪੋਰਟ ਨੂੰ ਬਿਨਾਂ ਦੇਰੀ ਜਨਤਕ ਕੀਤਾ ਜਾਵੇ। ਇਸ ਮੌਕੇ ਕਰਵਾਏ ਗਏ ਨੌਜਵਾਨਾਂ ਦੇ ਦਸਤਾਰ ਅਤੇ ਬੀਬੀਆਂ ਦੇ ਦੁਮਾਲੇ ਮੁਕਾਬਲਿਆਂ 'ਚ ਜੇਤੂ ਰਹਿਣ ਵਾਲਿਆਂ ਨੂੰ ਸਨਮਾਨ ਚਿੰਨ੍ਹ ਅਤੇ ਨਕਦ ਇਨਾਮ ਦੇ ਕੇ ਸਨਮਾਨਤ ਕੀਤਾ ਗਿਆ।

ਅੰਤ 'ਚ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਦੂਰੋਂ ਨੇੜਿਉਂ ਆਈਆਂ ਸੰਗਤਾਂ ਦਾ ਧਨਵਾਦ ਕੀਤਾ। ਸਟੇਜ ਸੰਚਾਲਨ ਦੀ ਸੇਵਾ ਜਸਵਿੰਦਰ ਸਿੰਘ ਸਾਹੋਕੇ, ਰਣਜੀਤ ਸਿੰਘ ਵਾਂਦਰ ਅਤੇ ਜਗਦੀਪ ਸਿੰਘ ਭੁੱਲਰ ਵੱਲੋਂ ਨਿਭਾਈ ਗਈ। ਇਸ ਮੌਕੇ ਉਪਰੋਕਤ ਤੋਂ ਇਲਾਵਾ ਬੂਟਾ ਸਿੰਘ ਰਣਸੀਹ, ਪਰਮਜੀਤ ਸਿੰਘ ਸਹੌਲੀ, ਰਣਜੀਤ ਸਿੰਘ ਸੰਘੇੜਾ ਸਮੇਤ ਭਾਰੀ ਗਿਣਤੀ 'ਚ ਉਘੀਆਂ ਸ਼ਖਸ਼ੀਅਤਾਂ ਵੀ ਹਾਜ਼ਰ ਸਨ।    

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement