ਪਾਕਿਸਤਾਨ ਦੀ ਸਿੱਖ ਵਿਰਾਸਤ ਨੂੰ ਉਭਾਰਨ ਵਾਲੇ ਅਮਰੀਕਾ ਨਿਵਾਸੀ ਦਲਵੀਰ ਸਿੰਘ ਪੰਨੂੰ ਦਾ SGPC ਵੱਲੋਂ ਸਨਮਾਨ
Published : Aug 13, 2022, 5:54 pm IST
Updated : Aug 13, 2022, 5:54 pm IST
SHARE ARTICLE
Dalveer Singh Pannu honored by Advocate Dhami
Dalveer Singh Pannu honored by Advocate Dhami

ਉਨ੍ਹਾਂ ਐਡਵੋਕੇਟ ਧਾਮੀ ਨੂੰ ਸਰਹੱਦ ਤੋਂ ਪਾਰ ਦੀ ਸਿੱਖ ਵਿਰਾਸਤ ਬਾਰੇ ਲਿਖੀ ਖੋਜ ਪੁਸਤਕ ਭੇਟ ਕੀਤੀ ਅਤੇ ਭਵਿੱਖ ਦੇ ਖੋਜ ਕਾਰਜਾਂ ਲਈ ਸਹਿਯੋਗ ਮੰਗਿਆ।

 

ਅੰਮ੍ਰਿਤਸਰ: ਅਮਰੀਕਾ ਨਿਵਾਸੀ ਖੋਜਕਾਰ ਦਲਵੀਰ ਸਿੰਘ ਪੰਨੂੰ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਪਾਕਿਸਤਾਨ ਤੇ ਭਾਰਤ ਅੰਦਰ ਭੁੱਲੀ ਵਿਸਰੀ ਸਿੱਖ ਵਿਰਾਸਤ ਬਾਰੇ ਵਿਚਾਰ ਚਰਚਾ ਕੀਤੀ। ਇਸ ਮੌਕੇ ਉਨ੍ਹਾਂ ਐਡਵੋਕੇਟ ਧਾਮੀ ਨੂੰ ਸਰਹੱਦ ਤੋਂ ਪਾਰ ਦੀ ਸਿੱਖ ਵਿਰਾਸਤ ਬਾਰੇ ਲਿਖੀ ਖੋਜ ਪੁਸਤਕ ਭੇਟ ਕੀਤੀ ਅਤੇ ਭਵਿੱਖ ਦੇ ਖੋਜ ਕਾਰਜਾਂ ਲਈ ਸਹਿਯੋਗ ਮੰਗਿਆ।

Harjinder Singh DhamiHarjinder Singh Dhami

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਨੂੰ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਯਤਨ ਨਵੀਂ ਪੀੜ੍ਹੀ ਨੂੰ ਆਪਣੇ ਸਭਿਆਚਾਰ ਤੇ ਵਿਰਾਸਤ ਨਾਲ ਜੋੜਨ ਲਈ ਅਤਿ ਅਹਿਮ ਹੁੰਦੇ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਅੰਦਰ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਸੈਂਕੜੇ ਗੁਰਦੁਆਰੇ ਮੌਜੂਦ ਹਨ, ਪਰ ਦੁੱਖ ਦੀ ਗੱਲ ਹੈ ਕਿ ਬਹੁਤਿਆਂ ਇਤਿਹਾਸਕ ਅਸਥਾਨਾਂ ਦੀ ਹਾਲਤ ਚੰਗੀ ਨਹੀਂ ਹੈ।

SGPC SGPC

ਉਨ੍ਹਾਂ ਕਿਹਾ ਕਿ ਸਿੱਖ ਵਿਰਾਸਤ ਬਾਰੇ ਖੋਜ ਕਾਰਜ ਲਈ ਸ਼੍ਰੋਮਣੀ ਕਮੇਟੀ ਹਰ ਤਰ੍ਹਾਂ ਦੇ ਸਹਿਯੋਗ ਲਈ ਤਿਆਰ ਹੈ ਅਤੇ ਇਸ ਬਾਰੇ ਸਿੱਖ ਇਤਿਹਾਸ ਰਿਸਰਚ ਬੋਰਡ ਦੀ ਮੀਟਿੰਗ ਵਿਚ ਵਿਚਾਰ ਕੀਤਾ ਜਾਵੇਗਾ। ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਦਲਵੀਰ ਸਿੰਘ ਪੰਨੂੰ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਰਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਭਾਈ ਰਾਮ ਸਿੰਘ, ਸ. ਅਜਾਇਬ ਸਿੰਘ ਅਭਿਆਸੀ, ਸ. ਹਰਦਲਬੀਰ ਸਿੰਘ ਸ਼ਾਹ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ ਆਦਿ ਮੌਜੂਦ ਸਨ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement