Panthak News: ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਭਾਈ ਰਾਜੋਆਣਾ ਨਾਲ ਮੁਲਾਕਾਤ
Published : Aug 13, 2024, 3:14 pm IST
Updated : Aug 13, 2024, 3:15 pm IST
SHARE ARTICLE
Meeting with Bhai Rajoana by Giani Raghbir Singh and Shiromani Committee President
Meeting with Bhai Rajoana by Giani Raghbir Singh and Shiromani Committee President

Panthak News: ਰਾਮ ਰਹੀਮ ਨੂੰ ਪੈਰੋਲ ਦੇਣ ਪਿੱਛੇ ਹਰਿਆਣਾ ਸਰਕਾਰ ਦਾ ਸਿਆਸੀ ਏਜੰਡਾ : ਐਡਵੋਕੇਟ ਹਰਜਿੰਦਰ ਸਿੰਘ ਧਾਮੀ

 

Panthak News: ਕੇਂਦਰੀ ਜੇਲ੍ਹ ਪਟਿਆਲਾ ’ਚ ਸਜ਼ਾਜ਼ਾਫਤਾ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਲਿਆਂਦੀ ਗਈ ਕੜ੍ਹਾਹ ਪ੍ਰਸ਼ਾਦ ਦੀ ਦੇਗ ਅਤੇ ਪਵਿੱਤਰ ਸਰੋਵਰ ਦਾ ਜਲ ਭੇਂਟ ਕੀਤਾ ਗਿਆ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਕੀਤੀ ਗਈ ਮੁਲਾਕਾਤ ਉਨ੍ਹਾਂ ਦੀ ਸਿਹਤਯਾਬੀ ਅਤੇ ਪਰਿਵਾਰਕ ਮਿਲਣੀ ਸੀ ਇਸ ਨੂੰ ਹੋਰ ਪੱਖ ਤੋਂ ਨਹੀਂ ਲਿਆ ਜਾਣਾ ਚਾਹੀਦਾ। ਮੁਲਾਕਾਤ ਤੋਂ ਪਹਿਲਾਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਅਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਵੀ ਮੌਜੂਦ ਸਨ।

ਮੁਲਾਕਾਤ ਉਪਰੰਤ ਜੇਲ੍ਹ ਤੋਂ ਬਾਹਰ ਗੱਲਬਾਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਰੋਹਤਕ ਜੇਲ੍ਹ ’ਚ ਸੰਗੀਨ ਦੋਸ਼ਾਂ ਤਹਿਤ ਸਜ਼ਾ ਭੁਗਤ ਰਹੇ ਰਾਮ ਰਹੀਮ ਨੂੰ ਵਾਰ ਵਾਰ ਪੈਰੋਲ ਦੇਣ ਪਿੱਛੇ ਹਰਿਆਣਾ ਸਰਕਾਰ ਦਾ ਸਿਆਸੀ ਏਜੰਡਾ ਵਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਮ ਰਹੀਮ ਨੂੰ ਦਿੱਤੀ ਜਾ ਰਹੀ ਪੈਰੋਲ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਸਿੱਖ ਸੰਗਤਾਂ ਆਪਣਾ ਸਖਤ ਇਤਰਾਜ਼ ਦਰਜ ਕਰ ਰਹੀਆਂ ਹਨ, ਪਰ ਹਰਿਆਣਾ ਸਰਕਾਰ ਕਾਨੂੰਨ ’ਚ ਤਰਮੀਮ ਲਿਆਕੇ ਪੈਰੋਲ ਵਰਗੀ ਰਾਹਤ ਰਾਮ ਰਹੀਮ ਨੂੰ ਦਿਵਾ ਰਹੀ ਹੈ ਅਜਿਹਾ ਕਦਮ ਮੰਦਭਾਗਾ ਵਰਤਾਰਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਹਰਿਆਣਾ ਦੀ ਭਾਜਪਾ ਸ਼ਾਸਤ ਸਰਕਾਰ ਰਾਮ ਰਹੀਮ ਨੂੰ ਰਾਹਤ ਦੇ ਕੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਤੋਂ ਇਲਾਵਾ ਸਰਵ ਉਚ ਅਦਾਲਤ ਤੱਕ ਨੂੰ ਗੁੰਮਰਾਹ ਕਰਨ ਦਾ ਕੰਮ ਕਰ ਰਹੀ ਹੈ ਤਾਂ ਕਿ ਹਰਿਆਣਾ ਦੀਆਂ ਭਵਿੱਖੀ ਚੋਣਾਂ ਦੌਰਾਨ ਸਰਕਾਰ ਆਪਣਾ ਸਿਆਸੀ ਲਾਹਾ ਪੂਰਾ ਕਰ ਸਕੇ।

ਐਡਵੋਕੇਟ ਧਾਮੀ ਨੇ ਇਕ ਸਵਾਲ ਦੇ ਜਵਾਬ ’ਚ ਕਿਹਾ ਕਿ ਜੇਲ੍ਹਾਂ ’ਚ ਨਜ਼ਰਬੰਦ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਲੈ ਕੇ ਸਰਕਾਰਾਂ ਦੋਹਰੇ ਮਾਪਦੰਡ ਅਪਨਾ ਰਹੀਆਂ, ਇਥੋਂ ਤੱਕ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਸਲੇ ਸਮੇਤ ਪੰਥਕ ਮਸਲਿਆਂ ਨੂੰ ਲੈ ਕੇ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਕਮੇਟੀ ਦਾ ਇਕ ਵਫ਼ਦ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਾ ਚਾਹੁੰਦਾ, ਪਰ ਵਾਰ ਵਾਰ ਭੇਜੇ ਜਾ ਰਹੇ ਚਿੱਠੀ ਪੱਤਰਾਂ ’ਤੇ ਕੋਈ ਜਵਾਬ ਨਾ ਆਉਣਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਭਰ ’ਚ ਘੱਟ ਗਿਣਤੀਆਂ ਪ੍ਰਤੀ, ਸਿੱਖ ਕੌਮ ਨਾਲ ਕੀਤੇ ਜਾ ਰਹੇ ਵਿਤਕਰੇ ਅਤੇ ਜੇਲ੍ਹਾਂ ’ਚ ਨਜ਼ਰਬੰਦ ਬੰਦੀ ਸਿੰਘਾਂ ਪ੍ਰਤੀ ਕੇਂਦਰ ’ਚ ਬੈਠੀ ਸਰਕਾਰ ਦਾ ਚਿਹਰਾ ਵੀ ਬੇਨਕਾਬ ਹੋ ਗਿਆ ਹੈ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ, ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲੇ, ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਸੁਰਜੀਤ ਸਿੰਘ ਕੌਲੀ, ਆਤਮ ਪ੍ਰਕਾਸ਼ ਸਿੰਘ ਬੇਦੀ, ਹਲਕਾ ਇੰਚਾਰਜ ਅਮਰਿੰਦਰ ਸਿੰਘ ਬਜਾਜ, ਸਾਬਕਾ ਚੇਅਰਮੈਨ ਇੰਦਰਮੋਹਨ ਬਜਾਜ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।

SHARE ARTICLE

ਏਜੰਸੀ

Advertisement

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM

DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, CBI ਨੇ ਕੱਸਿਆ ਸ਼ਿਕੰਜਾ, DIG 'ਤੇ ਲੱਗੇ ਰਿਸ਼ਵਤ ਲੈਣ ਦੇ ਇਲਜ਼ਾਮ...

16 Oct 2025 3:09 PM
Advertisement