
ਰ ਪਿੰਡ 'ਚ ਸਟੇਡੀਅਮ, ਪਾਰਕ, ਕਮਿਊਨਟੀ ਹਾਲ ਬਣਾਉਣ ਦਾ ਫ਼ੈਸਲਾ ਕੀਤਾ
ਚੰਡੀਗੜ੍ਹ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਗੁਰੂ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ 46 ਪਿੰਡਾਂ ਦੀ ਨੁਹਾਰ ਬਦਲੀ ਜਾਵੇਗੀ। ਇਨ੍ਹਾਂ ਪਿੰਡਾਂ ਦੇ ਵਿਕਾਸ ਲਈ ਦੋ-ਦੋ ਕਰੋੜ ਰੁਪਏ ਗ੍ਰਾਂਟ ਮਿਲੇਗੀ। ਹਰ ਪਿੰਡ 'ਚ ਸਟੇਡੀਅਮ, ਪਾਰਕ, ਕਮਿਊਨਟੀ ਹਾਲ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਪਿੰਡ ਸ਼ਹਿਰ ਦੀ ਤਰਜ਼ 'ਤੇ ਵਿਕਸਤ ਕੀਤੇ ਜਾਣਗੇ।
Darbar Sahib
ਜਾਣਕਾਰੀ ਮੁਤਾਬਕ ਇਨ੍ਹਾਂ ਪਿੰਡਾਂ ਦਾ ਵਿਕਾਸ ਮਗਨਰੇਗਾ ਦੇ ਸਹਿਯੋਗ ਕੀਤਾ ਜਾਵੇਗਾ। ਇਹ ਉਹ 46 ਪਿੰਡ ਹਨ ਜਿਥੇ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਚਰਨ ਪਾਏ ਸਨ। ਇਹ ਵਿਸ਼ੇਸ਼ ਪੈਕੇਜ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਦਿੱਤਾ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਇਨ੍ਹਾਂ ਨੂੰ ਮਾਡਲ ਪਿੰਡ ਵਜੋਂ ਵਿਕਸਤ ਕਰਨ ਦਾ ਫ਼ੈਸਲਾ ਕੀਤਾ ਹੋਇਆ ਹੈ। ਸੂਤਰਾਂ ਮੁਤਾਬਕ ਕੇਂਦਰ ਤੇ ਪੰਜਾਬ ਸਰਕਾਰ 1-1 ਕਰੋੜ ਪਿੰਡਾਂ ਨੂੰ ਦੇਣਗੀਆਂ। ਕੇਂਦਰ ਤੇ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਈ ਪ੍ਰੋਗਰਾਮ ਉਲੀਕੇ ਗਏ ਹਨ। ਇਸ ਸਬੰਧੀ ਸਾਰਾ ਸਾਲ ਪ੍ਰੋਗਰਾਮ ਕਰਵਾਏ ਜਾ ਰਹੇ ਹਨ।
Captain Amarinder Singh & Narendra Modi
ਯਾਦ ਰਹੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਪਾਕਿਸਤਾਨ ਵਿੱਚ ਹੋਇਆ ਸੀ। ਉਨ੍ਹਾਂ ਨੇ ਆਪਣੇ ਜੀਵਨ ਕਾਲ ਦਾ ਜ਼ਿਆਦਾ ਸਮਾਂ ਉੱਥੇ ਹੀ ਗੁਜਾਰਿਆ ਸੀ। ਇਸ ਲਈ ਪਾਕਿਸਤਾਨ ਵਿੱਚ ਵੀ 550ਵੇਂ ਪ੍ਰਕਾਸ਼ ਪੁਰਬ ਮੌਕੇ ਸਮਾਗਮ ਕਰਵਾਏ ਜਾ ਰਹੇ ਹਨ। ਇਸ ਸਬੰਧੀ ਪਾਕਿਸਤਾਨ ਸਰਕਾਰ ਨੇ ਵੀ ਕਈ ਐਲਾਨ ਕੀਤੇ ਹਨ।