ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਦੋ ਨਹੀਂ ਤਿੰਨ ਸਟੇਜਾਂ ਲੱਗਣਗੀਆਂ
Published : Oct 13, 2019, 9:27 am IST
Updated : Oct 13, 2019, 9:27 am IST
SHARE ARTICLE
Kartarpur Sahib
Kartarpur Sahib

ਪੰਥਕ ਜਥੇਬੰਦੀਆਂ ਵਲੋਂ ਵਖਰੀ ਸਟੇਜ ਲਗਾਉਣ ਦਾ ਫ਼ੈਸਲਾ

ਬਠਿੰਡਾ (ਸੁਖਜਿੰਦਰ ਮਾਨ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੂਰਵ ਮੌਕੇ ਹੁਣ ਇਕ ਨਹੀਂ, ਬਲਕਿ ਤਿੰਨ ਸਟੇਜ਼ਾਂ ਲੱਗਣਗੀਆਂ। ਪੂਰੀ ਦੁਨੀਆਂ ਅੱਗੇ ਸਿੱਖੀ ਫਲਸਫਾ ਪੇਸ਼ ਕਰਨ ਦਾ ਦਾਅਵਾ ਕਰਨ ਵਾਲੀ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੁਆਰਾ ਪੰਜਾਬ ਸਰਕਾਰ ਨਾਲ ਸਾਂਝੇ ਪ੍ਰੋਗਰਾਮ ਤੋਂ ਟਾਲਾ ਵੱਟਣ ਤੋਂ ਬਾਅਦ ਹੁਣ ਸੂਬੇ ਦੀ ਪੰਥਕ ਜਥੇਬੰਦੀਆਂ ਨੇ ਵੀ 12 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਵਖਰੀ ਸਟੇਜ਼ ਲਗਾਉਣ ਦੀ ਤਿਆਰੀ ਵਿੱਢ ਦਿਤੀ ਹੈ।
ਪਤਾ ਚਲਿਆ ਹੈ ਕਿ ਇਨ੍ਹਾਂ ਧਿਰਾਂ ਨੇ ਇਸ ਕੰਮ ਲਈ ਸੁਲਤਾਨਪੁਰ ਲੋਧੀ ਵਿਖੇ ਜ਼ਮੀਨ ਵੀ ਲੈ ਲਈ ਹੈ ਤੇ ਪਰਸੋਂ ਇਸਦਾ ਬਕਾਇਦਾ ਐਲਾਨ ਕੀਤਾ ਜਾ ਰਿਹਾ ਹੈ।

Sultanpur Lodhi to be draped in whiteSultanpur Lodhi

ਦਸਣਾ ਬਣਦਾ ਹੈ ਕਿ 12 ਨਵੰਬਰ ਨੂੰ ਹੀ ਹੋਣ ਵਾਲੇ ਮੁੱਖ ਸਮਾਗਮਾਂ ਵਿਚ ਦੇਸ਼ ਦੇ ਰਾਸਟਰਪਤੀ ਅਤੇ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਸੁਲਤਾਨਪੁਰ ਲੋਧੀ ਪੁੱਜ ਰਹੇ ਹਨ। ਹਾਲਾਂਕਿ ਉਕਤ ਦੋਨਾਂ ਸ਼ਖ਼ਸੀਅਤਾਂ ਨੂੰ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਦੁਆਰਾ ਅਲੱਗ-ਅਲੱਗ ਸੱਦਾ ਦਿਤਾ ਗਿਆ ਹੈ। ਸੂਚਨਾ ਮੁਤਾਬਕ ਪੰਥਕ ਜਥੇਬੰਦੀਆਂ ਵਲੋਂ ਬੇਸ਼ਕ ਦੂਜੀਆਂ ਧਿਰਾਂ ਦੀ ਤਰ੍ਹਾਂ ਅਪਣੀ ਸਟੇਜ਼ ਨੂੰ ਪੂਰੀ ਤਰ੍ਹਾਂ ਪੰਥਕ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ ਪ੍ਰੰਤੂ ਅਪਣੀ ਹੋਂਦ ਦਿਖਾਉਣ ਲਈ ਪਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸਾਬਕਾ ਮੁੱਖ ਮੰਤਰੀ ਕੁਮਾਰੀ ਮਾਇਆਵਤੀ ਸਹਿਤ ਲਾਲੂ ਪ੍ਰਕਾਸ਼ ਯਾਦਵ ਅਤੇ ਜਨਤਾ ਦਲ ਯੂਨਾਇਟਡ ਦੇ ਆਗੂਆਂ ਨੂੰ ਸੱਦਾ ਦੇਣ ਦਾ ਪ੍ਰੋਗਰਾਮ ਉਲੀਕਿਆ ਜਾ ਰਿਹਾ ਹੈ।

Modi governmentPM Modi 

ਦੂਜੇ ਪਾਸੇ ਸ਼੍ਰੋਮਣੀ ਕਮੇਟੀ ਵਲੋਂ ਵੀ ਸਮਾਗਮਾਂ ਦੀ ਸ਼ੁਰੂਆਤ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਇਲਾਵਾ ਸਮੂਹ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਸੱਦਾ ਦਿਤਾ ਗਿਆ ਹੈ। ਪੰਥਕ ਧਿਰਾਂ ਨਾਲ ਜੁੜੇ ਸੂਤਰਾਂ ਮੁਤਾਬਕ ਦਲ ਖ਼ਾਲਸਾ, ਯੂਨਾਇਟਡ ਅਕਾਲੀ ਦਲ ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਲਗਾਈ ਜਾ ਰਹੀ ਇਸ ਸਟੇਜ਼ ਉਤੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਵਿਚ ਮੰਡ ਵੀ ਹਾਜ਼ਰ ਰਹਿਣਗੇ। ਉਂਝ ਇਸ ਸਮਾਗਮ ਦੀਆਂ ਤਿਆਰੀਆਂ ਲਈ ਉਕਤ ਧਿਰਾਂ ਵਲੋਂ ਇਕ 150 ਮੈਂਬਰੀ ਕਮੇਟੀ ਬਣਾਈ ਜਾ ਰਹੀ ਹੈ। ਜਦੋਂਕਿ ਇਸ ਸਮਾਗਮ ਵਿਚ ਉਪਰੋਕਤ ਹਸਤੀਆਂ ਤੋਂ ਇਲਾਵਾ ਘੱਟ ਗਿਣਤੀਆਂ ਮੁਸਲਮਾਨ, ਈਸਾਈ ਤੇ ਦਲਿਤ ਆਗੂਆਂ ਤੇ ਸੰਸਥਾਵਾਂ ਨੂੰ ਵੀ ਸੱਦਾ ਦੇਣ ਦੀ ਵਿਉਂਤਬੰਦੀ ਉਲੀਕੀ ਗਈ ਹੈ।

Dhian Singh MandDhian Singh Mand

ਕੁੱਝ ਪੰਥਕ ਆਗੂਆਂ ਨੇ ਅਪਣਾ ਨਾਮ ਨਾ ਛਾਪਣ ਦੀ ਸ਼ਰਤ 'ਤੇ ਦਸਿਆ ਕਿ ਜੇਕਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਮੁਤਾਬਕ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਇਕ ਪ੍ਰੋਗਰਾਮ ਉਲੀਕਦੀ ਤਾਂ ਉਹ ਵੀ ਵਖਰੀ ਸਟੇਜ਼ ਲਗਾਉਣ ਦੇ ਹੱਕ ਵਿਚ ਨਹੀਂ ਸਨ ਪ੍ਰੰਤੂ ਹੁਣ ਦੋਨਾਂ ਧਿਰਾਂ ਵਲੋਂ ਅਲੱਗ ਹੋ ਜਾਣ ਤੋਂ ਬਾਅਦ ਪੰਥਕ ਸ਼ਕਤੀ ਨੂੰ ਇਕੱਠਾ ਕਰਨ ਲਈ ਇਹ ਪ੍ਰੋਗਰਾਮ ਉਲੀਕਿਆ ਜਾ ਰਿਹਾ ਹੈ।

SGPCSGPC

ਜ਼ਿਕਰਯੋਗ ਹੈ ਕਿ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਮੁਤਾਬਕ ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਵਲੋਂ ਇਹ ਪ੍ਰੋਗਰਾਮ ਨੂੰ ਵੱਡੇ ਪੱਧਰ 'ਤੇ ਕਰਵਾਉਣ ਲਈ ਇਕ ਤਾਲਮੇਲ ਕਮੇਟੀ ਦਾ ਵੀ ਗਠਨ ਕੀਤਾ ਗਿਆ ਸੀ ਪ੍ਰੰਤੂ ਸਰਕਾਰ ਵੱਲੋਂ ਇਸ ਕਮੇਟੀ ਵਿਚ ਸ਼ਾਮਲ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਚਰਨਜੀਤ ਸਿੰਘ ਚੰਨੀ ਦੁਆਰਾ ਕਮੇਟੀ ਉਪਰ ਬਾਦਲਾਂ ਦੇ ਹੱਥਾਂ ਵਿਚ ਖੇਡਣ ਦੇ ਦੋਸ਼ ਲਗਾਏ ਸਨ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਨੇ ਪੰਜਾਬ ਸਰਕਾਰ ਉਪਰ ਤਾਲਮੇਲ ਕਮੇਟੀ ਦੀਆਂ ਮੀਟਿੰਗਾਂ ਵਿਚ ਸ਼ਾਮਲ ਹੋਣ ਦੇ ਬਾਵਜੂਦ ਕੋਈ ਠੋਸ ਕਾਰਵਾਈ ਨਾ ਕਰਨ ਦਾ ਦੋਸ਼ ਲਗਾਇਆ ਸੀ। ਜਿਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਅਪਣੀ ਅਲੱਗ ਸਟੇਜ਼ ਲਗਾਉਣ ਦਾ ਐਲਾਨ ਕਰ ਦਿਤਾ ਸੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 29/06/2025

29 Jun 2025 12:27 PM

MLA Kunwar Vijay Pratap has been expelled from the party. Bikram Singh Majithia | CM Bhagwant Mann

29 Jun 2025 12:21 PM

Bikram Majithia House Vigilance Raid : 540 ਕਰੋੜ ਰੁਪਏ ਤੋਂ ਵੱਧ Drug Money, ਘਰਵਾਲੀ ਦੀ ਜਾਇਦਾਦ 'ਚ ਵਾਧਾ

26 Jun 2025 3:19 PM

Punjabi Youtuber Sukhbir Singh Linked With Shahzad bhatti | NIA Raid At Youtuber House | NIA Raid

26 Jun 2025 3:19 PM

ਨਸ਼ੇ ਦਾ ਮੁੱਦਾ ਭਾਰੀ... ਪੰਜਾਬ ਦੀ ਬਰਬਾਦੀ 'ਚਿੱਟਾ' ਲਿਆਇਆ ਕੌਣ?... ਕਿਹੜੀ ਸਰਕਾਰ ਜ਼ਿੰਮੇਵਾਰ?...

25 Jun 2025 9:00 PM
Advertisement