‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਨੂੰ ਲੈ ਕੇ ਵਿਵਾਦ! ਸਿੱਖ ਦੇ ਗਲ ਵਿਚ ਟਾਇਰ ਪਾਉਣ ਵਾਲੇ ਦ੍ਰਿਸ਼ ’ਤੇ ਸਿੱਖਾਂ ਨੇ ਜਤਾਇਆ ਇਤਰਾਜ਼
Published : Oct 13, 2023, 1:17 pm IST
Updated : Oct 13, 2023, 1:17 pm IST
SHARE ARTICLE
Taarak Mehta Ka Ooltah Chashmah heart sikh sentiments
Taarak Mehta Ka Ooltah Chashmah heart sikh sentiments

ਕਿਹਾ, 1984 ਸਿੱਖ ਨਸਲਕੁਸ਼ੀ ਯਾਦ ਦਿਵਾਉਣ ਦੀ ਕੀਤੀ ਗਈ ਕੋਸ਼ਿਸ਼

 

ਚੰਡੀਗੜ੍ਹ: ਮਸ਼ਹੂਰ ਟੀਵੀ ਸੀਰੀਅਲ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਸੀਰੀਅਲ ਦੇ ਇਕ ਸੀਨ ਵਿਚ ਇਕ ਸਿੱਖ ਨੌਜਵਾਨ ਦੇ ਗਲ ਵਿਚ ਟਾਇਰ ਪਾ ਦਿਤੇ ਜਾਣ ਦਾ ਦ੍ਰਿਸ਼ ਦਿਖਾਇਆ ਗਿਆ ਹੈ। ਇਸ ਸੀਨ 'ਤੇ ਸਿੱਖ ਜਥੇਬੰਦੀਆਂ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਸਿੱਖ ਜਥੇਬੰਦੀਆਂ ਦਾ ਕਹਿਣਾ ਹੈ ਕਿ ਸੀਰੀਅਲ ਵਿਚ ਇਕ ਸਿੱਖ ਵਿਅਕਤੀ ਦੇ ਗਲੇ ਵਿਚ ਟਾਇਰ ਪਾਏ ਜਾਣ ਦੇ ਸੀਨ ਨੂੰ ਫਿਲਮਾ ਕੇ 1984 ਸਿੱਖ ਨਸਲਕੁਸ਼ੀ ਯਾਦ ਦਿਵਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।

ਇਹ ਵੀ ਪੜ੍ਹੋ: ਹਮਾਸ ਵੱਲੋਂ 40 ਬੱਚਿਆਂ ਦੇ ਵੱਢੇ ਗਏ ਸਿਰ? Fact Check ਰਿਪੋਰਟ

ਸਿੱਖ ਜਥੇਬੰਦੀਆਂ ਦਾ ਇਲਜ਼ਾਮ ਹੈ ਕਿ ਇਹ ਸੱਭ ਕੁੱਝ ਜਾਣਬੁੱਝ ਕੇ ਅਤੇ ਸੋਚੀ ਸਮਝੀ ਚਾਲ ਦੇ ਹਿੱਸੇ ਵਜੋਂ ਕੀਤਾ ਜਾ ਰਿਹਾ ਹੈ। ਵੱਖ-ਵੱਖ ਸਿੱਖ ਜਥੇਬੰਦੀਆਂ ਇਸ ਨਾਟਕ ਦੀਆਂ ਕਲਿੱਪਾਂ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਇਸ ਦਾ ਬਾਈਕਾਟ ਕਰਨ ਦੀ ਅਪੀਲ ਕਰ ਰਹੀਆਂ ਹਨ। ਸਿੱਖ ਜਥੇਬੰਦੀਆਂ ਦਾ ਕਹਿਣਾ ਹੈ ਕਿ ਕੁੱਝ ਸਿੱਖ ਵਿਰੋਧੀ ਲੋਕ ਇਹ ਸੱਭ ਕੁੱਝ ਇਕ ਸਾਜ਼ਿਸ਼ ਦੇ ਹਿੱਸੇ ਵਜੋਂ ਕਰਵਾ ਰਹੇ ਹਨ ਪਰ ਅਜਿਹੇ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ: ਪਰਾਲੀ ਨਾਲ ਭਰੇ ਟਰਾਲੇ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ; ਇਕ ਦੀ ਮੌਤ

ਸਿੱਖ ਜਥੇਬੰਦੀਆਂ ਨੇ ਨਾਟਕ ਦੇ ਬਾਈਕਾਟ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਬਾਈਕਾਟ TMKOC ਹੈਸ਼ਟੈਗ ਵੀ ਸ਼ੁਰੂ ਕਰ ਦਿਤਾ ਹੈ ਜੋ ਕਿ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਵਾਇਰਲ ਹੋ ਰਿਹਾ ਹੈ। ਸਿੱਖ ਜਥੇਬੰਦੀਆਂ ਦਾ ਕਹਿਣਾ ਹੈ ਕਿ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਦੇ ਨਿਰਮਾਤਾ-ਨਿਰਦੇਸ਼ਕ ਨੇ ਡਰਾਮੇ ਵਿਚ ਇਕ ਸਿੱਖ ਵਿਅਕਤੀ ਦੇ ਗਲ ਵਿਚ ਟਾਇਰ ਪਾਉਣ ਦਾ ਦ੍ਰਿਸ਼ ਦਿਖਾ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਇਸ ਦੇ ਲਈ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਹ 1984 ਦੇ ਜ਼ਖਮ ਅਜੇ ਤਕ ਨਹੀਂ ਭੁੱਲੇ ਹਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਰਾਣਾ ਸੋਢੀ ਦੀਆਂ ਕੌਣ ਖਿੱਚ ਰਿਹਾ ਲੱਤਾਂ? ਜਾਖੜ ਨੂੰ ਛੱਡ ਰਾਣਾ ਸੋਢੀ ਨੂੰ ਕਿਉਂ ਮਿਲੀ ਟਿਕਟ?

23 May 2024 4:44 PM

ਗ਼ੈਰ-ਪੰਜਾਬੀਆਂ ਬਾਰੇ ਸੁਖਪਾਲ ਖਹਿਰਾ ਸੋਚ-ਸਮਝ ਕੇ ਬੋਲਣ, ਇਨ੍ਹਾਂ ਕਰਕੇ ਪੰਜਾਬੀ ਕਾਮਯਾਬ ਨੇ : ਮੰਤਰੀ ਬ੍ਰਹਮ ਸ਼ੰਕਰ

23 May 2024 4:20 PM

"ਵੋਟ ਦਾ ਮਤਲਬ ਹੈ ਬਦਲਾਅ, ਰੁਜ਼ਗਾਰ ਤੇ ਹੋਰ ਮਸਲਿਆਂ ਦੇ ਹੱਲ ਲਈ ਜ਼ਰੂਰੀ ਹੈ ਵੋਟ ਕਰਨਾ"

23 May 2024 3:17 PM

ਕੋਈ ਔਖਾ ਨਹੀਂ ਵਿਦੇਸ਼ ਜਾਣਾ, ਤੁਹਾਨੂੰ ਠੱਗ ਏਜੰਟਾਂ ਦੇ ਧੋਖੇ ਤੋਂ ਬਚਾ ਸਕਦੀ ਹੈ ਇਹ ਵੀਡੀਓ

23 May 2024 1:53 PM

ਦੇਖੋ Verka Plant 'ਚ Milk ਆਉਣ ਤੋਂ ਲੈ ਕੇ ਦੁੱਧ ਨੂੰ ਸਟੋਰ ਕਰਨ ਤੇ ਦਹੀਂ, ਮੱਖਣ ਬਣਾਉਣ ਦੀ ਪੂਰੀ ਪ੍ਰਕਿਰਿਆ

23 May 2024 1:08 PM
Advertisement