
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਨ੍ਹਾਂ ਨੂੰ ਸਿਰੋਪਾਉ ਨਾਲ ਸਨਮਾਨਤ ਕੀਤਾ ਗਿਆ।
ਨਵੀਂ ਦਿੱਲੀ : ਬ੍ਰਿਟੇਨ ਦੇ ਰਾਜਕੁਮਾਰ ਪ੍ਰਿੰਸ ਚਾਰਲਸ ਤਿੰਨ ਦਿਨ ਦੇ ਦੌਰੇ 'ਤੇ ਭਾਰਤ ਆਏ ਹਨ। ਭਾਰਤ ਅਤੇ ਬ੍ਰਿਟੇਨ ਵਿਚ ਦੁਵੱਲੇ ਸਬੰਧਾਂ ਨੂੰ ਮਜ਼ਬੂਤੀ ਦੇਣ ਦੇ ਇਰਾਦੇ ਨਾਲ ਭਾਰਤ ਆਏ ਪ੍ਰਿੰਸ ਨੇ ਅਪਣੀ ਯਾਤਰਾ ਦੇ ਪਹਿਲੇ ਦਿਨ ਦਿੱਲੀ ਸਥਿਤ ਗੁਰਦਵਾਰਾ ਬੰਗਲਾ ਸਾਹਿਬ ਪਹੁੰਚ ਕੇ ਮੱਥਾ ਟੇਕਿਆ। ਉਹ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਬ੍ਰਿਟੇਨ ਦੇ ਸਿੱਖ ਭਾਈਚਾਰੇ ਦੇ ਯੋਗਦਾਨ ਨੂੰ ਦਰਸਾਉਣ ਲਈ ਉਥੇ ਪਹੁੰਚੇ। ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਨ੍ਹਾਂ ਨੂੰ ਸਿਰੋਪਾਉ ਨਾਲ ਸਨਮਾਨਤ ਕੀਤਾ ਗਿਆ।
Prince Charles visits Bangla Sahib gurdwara
ਇਸ ਦੌਰਾਨ ਉਨ੍ਹਾਂ ਨੇ ਲੰਗਰ ਵਿਚ ਸੇਵਾ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਭਾਰਤ ਮੌਸਮ ਵਿਗਿਆਨ ਵਿਭਾਗ ਦਾ ਦੌਰਾ ਵੀ ਕੀਤਾ। ਦਸਣਯੋਗ ਹੈ ਕਿ ਅਪਣੀ ਭਾਰਤ ਯਾਤਰਾ ਦੌਰਾਨ ਪ੍ਰਿੰਸ ਚਾਰਲਸ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਵੀ ਮੁਲਾਕਾਤ ਕਰਨਗੇ।
Prince Charles visits Bangla Sahib gurdwara
ਇਸ ਦੌਰਾਨ ਜਲਵਾਯੂ ਪਰਿਵਰਤਨ, ਅੰਤਰਰਾਸ਼ਟਰੀ ਬਜ਼ਾਰ ਸਮੇਤ ਹੋਰਨਾਂ ਮੁੱਦਿਆਂ 'ਤੇ ਗੱਲਬਾਤ ਦੀ ਸੰਭਾਵਨਾ ਵੀ ਹੈ। ਇਸ ਨਾਲ ਹੀ 14 ਨਵੰਬਰ ਨੂੰ ਪ੍ਰਿੰਸ ਚਾਰਲਸ ਦਾ 71ਵਾਂ ਜਨਮ ਦਿਨ ਵੀ ਹੈ। ਉਹ ਭਾਰਤ ਵਿਚ ਹੀ ਅਪਣਾ ਜਨਮ ਦਿਨ ਮਨਾਉਣਗੇ। ਪ੍ਰਿੰਸ ਆਫ਼ ਵੇਲਸ ਦੀ ਇਹ 10ਵੀਂ ਅਧਿਕਾਰਕ ਯਾਤਰਾ ਹੈ।
Prince Charles visits Bangla Sahib gurdwara
ਭਾਰਤ ਵਿਚ ਬ੍ਰਿਟਿਸ਼ ਹਾਈ ਕਮਿਸ਼ਨ ਦੇ ਇਕ ਬਿਆਨ ਵਿਚ ਕਿਹਾ ਗਿਆ ਕਿ ਪ੍ਰਿੰਸ ਚਾਰਲਸ ਅਪਣੀ ਯਾਤਰਾ ਦੌਰਾਨ ਵੱਖ-ਵੱਖ ਸਮਾਗਮਾਂ ਵਿਚ ਹਿੱਸਾ ਲੈਣਗੇ। ਪ੍ਰਿੰਸ ਚਾਰਲਸ ਇਸ ਤੋਂ ਪਹਿਲਾਂ 2017 ਵਿਚ ਅਪਣੀ ਪਤਨੀ ਕੈਮਿਲਾ ਨਾਲ ਭਾਰਤ ਦੌਰੇ 'ਤੇ ਆਏ ਸਨ। ਇਸੇ ਸਾਲ ਅਕਤੂਬਰ ਮਹੀਨੇ ਵਿਚ ਪ੍ਰਿੰਸ ਚਾਰਲਸ ਦੇ ਵੱਡੇ ਬੇਟੇ ਪ੍ਰਿੰਸ ਵਿਲੀਅਮ ਪਤਨੀ ਕੈਟ ਮਿਡਲਟਨ ਨਾਲ ਪਾਕਿਸਤਾਨ ਦੌਰੇ 'ਤੇ ਗਏ ਸੀ।
Prince Charles visits Bangla Sahib gurdwara
Prince Charles visits Bangla Sahib gurdwara