
ਪਾਕਿਸਤਾਨੀ ਦੂਤਾਵਾਸ ਨੇ ਐਸਜੀਪੀਸੀ ਨੂੰ ਭੇਜੀ 508 ਸ਼ਰਧਾਲੂਆਂ ਦੀ ਸੂਚੀ
ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ 508 ਸਿੱਖ ਸ਼ਰਧਾਲੂ ਨਨਕਾਣਾ ਸਾਹਿਬ ਦੇ ਦਰਸ਼ਨ ਕਰਨ ਲਈ ਪਾਕਿਸਤਾਨ ਜਾਣਗੇ। ਪਾਕਿਸਤਾਨ ਸਰਕਾਰ ਨੇ ਸ਼ਰਧਾਲੂਆਂ ਨੂੰ 5 ਦਿਨ ਦਾ ਵੀਜ਼ਾ ਜਾਰੀ ਕੀਤਾ ਹੈ, ਜਦਕਿ ਪਹਿਲਾਂ 10 ਦਿਨ ਦਾ ਵੀਜ਼ਾ ਦਿੱਤਾ ਜਾਂਦਾ ਸੀ।
Nankana sahib
ਪਾਕਿਸਤਾਨੀ ਦੂਤਾਵਾਸ ਨੇ ਐਸਜੀਪੀਸੀ ਨੂੰ ਇਹਨਾਂ ਸ਼ਰਧਾਲੂਆਂ ਦੀ ਸੂਚੀ ਭੇਜ ਦਿੱਤੀ ਹੈ। ਇਹ ਸ਼ਰਧਾਲੂ ਅਟਾਰੀ ਰਸਤੇ 27 ਨਵੰਬਰ ਨੂੰ ਪਾਕਿਸਤਾਨ ਜਾਣਗੇ ਅਤੇ 1 ਦਸੰਬਰ ਨੂੰ ਵਾਪਸ ਭਾਰਤ ਆਉਣਗੇ। ਜਾਣਕਾਰੀ ਮੁਤਾਬਕ ਇਸ ਜਥੇ ਦੀ ਅਗਵਾਈ ਐਸਜੀਪੀਸੀ ਦੇ ਸੀਨੀਅਰ ਮੈਂਬਰ ਅਮਰਜੀਤ ਸਿੰਘ ਭਲਾਈਪੁਰ ਕਰਨਗੇ।
SGPC
ਸ਼ਰਧਾਲੂਆਂ ਨੂੰ ਵਿਸ਼ੇਸ਼ ਬੱਸ ਰਾਹੀਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਹੁੰਚਾਇਆ ਜਾਵੇਗਾ। 28 ਨਵੰਬਰ ਨੂੰ ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਪਾਠ ਰੱਖੇ ਜਾਣਗੇ ਅਤੇ 30 ਨਵੰਬਰ ਨੂੰ ਗੁਰਦੁਆਰਾ ਸਾਹਿਬ ਵਿਖੇ ਧਾਰਮਕ ਦੀਵਾਨ ਸਜਾਏ ਜਾਣਗੇ।
Nankana Sahib
ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਸਤਵੰਤ ਸਿੰਘ ਨੇ ਸਖ਼ਤ ਹਦਾਇਤ ਦਿੱਤੀ ਹੈ ਕਿ ਸਿੱਖ ਸ਼ਰਧਾਲੂਆਂ ਨੂੰ ਕੋਰੋਨਾ ਵਾਇਰਸ ਟੈਸਟ ਕਰਵਾਉਣਾ ਲਾਜ਼ਮੀ ਹੋਵੇਗਾ।