Akal Takht Sahib: ਜਦੋਂ ਅਕਾਲ ਤਖ਼ਤ ਸਾਹਿਬ ਦੀ ਫਸੀਲ 'ਤੇ ਚੜ੍ਹੇ ਨਿਹੰਗ, ਨਿਹੰਗ ਮੁਖੀ ਨੂੰ ਐਲਾਨਿਆ ਜਥੇਦਾਰ! 
Published : Nov 13, 2023, 5:41 pm IST
Updated : Nov 13, 2023, 5:41 pm IST
SHARE ARTICLE
Akal Takht Sahib
Akal Takht Sahib

ਜੈਕਾਰਿਆਂ ਦੀ ਗੂੰਜ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨਿਹੰਗ ਸਿੰਘਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ।  

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੰਦੀ ਛੋੜ ਦਿਵਸ ਮੌਕੇ ਨਿਹੰਗ ਸਿੰਘ ਜਥੇਬੰਦੀਆਂ ਨੂੰ ਸਨਮਾਨਿਤ ਕਰਨ ਦਾ ਵਿਸ਼ੇਸ਼ ਸਮਾਗਮ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ 'ਤੇ ਉਲੀਕਿਆ ਜਾਂਦਾ ਹੈ। ਇਸ ਸਮਾਗਮ ‘ਚ ਨਿਹੰਗ ਸਿੰਘ ਜਥੇਬੰਦੀਆਂ ਜਾਹੋ-ਜਲਾਲ ਨਾਲ ਸ਼ਾਮਲ ਹੁੰਦੀਆਂ ਹਨ। 

ਇਸ ਸਮਾਗਮ ਦੌਰਾਨ ਇਕ ਨਿਹੰਗ ਸਿੰਘ ਫਸੀਲ 'ਤੇ ਚੜ੍ਹਿਆ ਅਤੇ ਉਸ ਨੇ ਬਾਬਾ ਬਲਬੀਰ ਸਿੰਘ 96 ਕਰੋੜੀ ਬੁੱਢਾ ਦਲ ਦੇ ਮੁਖੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਥਾਪਣ ਦਾ ਐਲਾਨ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਜੈਕਾਰਿਆਂ ਦੀ ਗੂੰਜ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨਿਹੰਗ ਸਿੰਘਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ।  

ਇਸ ਘਟਨਾ ਦੌਰਾਨ ਦਰਅਸਲ ਹੋਇਆ ਇਹ ਕਿ ਜਦੋਂ ਹੀ ਨਿਗੰਹ ਸਿੰਘ ਫਸੀਲ 'ਤੇ ਚੜ੍ਹ ਕੇ ਬੋਲਣ ਲੱਗਿਆ ਤਾਂ ਉਸ ਨੇ ਥੋੜ੍ਹੇ ਜਿਹੇ ਸ਼ਬਦ ਹੀ ਕਹੇ ਸਨ ਕਿ ਉਸ ਦੌਰਾਨ ਮਾਈਕ ਬੰਦ ਕਰ ਦਿੱਤਾ ਗਿਆ ਅਤੇ ਸਖ਼ਤ ਮੁਸ਼ੱਕਤ ਤੋਂ ਬਾਅਦ ਨਿਹੰਗ ਸਿੰਘਾਂ ਨੂੰ ਇਤਿਹਾਸਕ ਫਸੀਲ ਤੋਂ ਹੇਠਾਂ ਉਤਾਰਿਆ ਗਿਆ। ਇਹ ਉਹ ਫਸੀਲ ਹੈ, ਜਿੱਥੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੌਮ ਦੇ ਨਾਂ ਸੰਦੇਸ਼ ਜਾਰੀ ਕਰਦੇ ਹਨ, ਇਸ ਫ਼ਸੀਲ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਤੋਂ ਇਲਾਵਾ ਹੋਰ ਕੋਈ ਵੀ ਸੰਦੇਸ਼ ਜਾਂ ਸੰਬੋਧਨ ਨਹੀਂ ਕਰ ਸਕਦਾ ਹੈ। 

ਇਸ ਘਟਨਾ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਬੰਧਕ ਇਸ ਘਟਨਾ ਸਬੰਧੀ ਚਿੰਤਤ ਨਜ਼ਰ ਆਏ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਾਰੀ ਘਟਨਾ ਦੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ ਤੇ ਸ਼੍ਰੋਮਣੀ ਕਮੇਟੀ ਨੂੰ ਇਸ ਅਣਗਹਿਲੀ ਸਬੰਧੀ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ।
 
 

SHARE ARTICLE

ਏਜੰਸੀ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement