ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਛੱਡੀ Z ਸੁਰੱਖਿਆ
Published : Nov 13, 2024, 9:49 am IST
Updated : Nov 13, 2024, 3:22 pm IST
SHARE ARTICLE
Jathedar Giani Harpreet Singh left Z security
Jathedar Giani Harpreet Singh left Z security

ਪੰਜਾਬ ਸਰਕਾਰ ਵੱਲੋਂ ਪਿਛਲੇ ਸਮੇਂ ਦੌਰਾਨ ਸੁਰੱਖਿਆ ਵਾਪਸ ਲੈਣ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਦਿੱਤੀ ਗਈ ਸੀ z ਸੁਰੱਖਿਆ

ਸ੍ਰੀ ਦਮਦਮਾ ਸਾਹਿਬ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਵਾਪਸ ਲੈਣ ਦੀ ਮੰਗ ਕੀਤੀ ਸੀ। ਅੱਜ ਕੇਂਦਰ ਸਰਕਾਰ ਨੇ ਉਨ੍ਹਾਂ ਦੀ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਵਾਪਸ ਲੈ ਲਈ ਹੈ। ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੇਂਦਰ ਸਰਕਾਰ ਨੂੰ ਭੇਜੇ ਪੱਤਰ ਨੂੰ ਪ੍ਰਵਾਨ ਕਰ ਲਿਆ ਗਿਆ ਹੈ।

 

ਦੱਸ ਦੇਈਏ ਕਿ ਹੁਣ ਉਨ੍ਹਾਂ ਦੀ ਸੁਰੱਖਿਆ ਲਈ ਸਿਰਫ਼ ਪੰਜਾਬ ਪੁਲਿਸ ਦੇ ਜਵਾਨ ਹੀ ਤਾਇਨਾਤ ਰਹਿਣਗੇ। ਇਸ ਤੋਂ ਪਹਿਲਾਂ ਉਨ੍ਹਾਂ ਦੀ ਸੁਰੱਖਿਆ ਲਈ ਕੇਂਦਰੀ ਸੁਰੱਖਿਆ ਬਲ ਦੇ ਜਵਾਨ ਤਾਇਨਾਤ ਕੀਤੇ ਗਏ ਸਨ। ਦੱਸ ਦੇਈਏ ਕਿ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਲਈ 20 ਦੇ ਕਰੀਬ ਮੁਲਾਜ਼ਮ ਤਾਇਨਾਤ ਸਨ, ਜਿਨ੍ਹਾਂ ਨੂੰ ਹੁਣ ਘਟਾ ਦਿੱਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਦੋ ਸਾਲ ਪਹਿਲਾਂ ਕੇਂਦਰ ਸਰਕਾਰ ਵੱਲੋਂ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਸੀ। ਹਾਲਾਂਕਿ ਉਦੋਂ ਵੀ ਗਿਆਨੀ ਹਰਪ੍ਰੀਤ ਸਿੰਘ ਨੇ ਸੁਰੱਖਿਆ ਦੇਣ ਦਾ ਵਿਰੋਧ ਕੀਤਾ ਸੀ। ਉਨ੍ਹਾਂ ਦੇ ਇਨਕਾਰ ਤੋਂ ਬਾਅਦ ਵੀ ਕੇਂਦਰ ਸਰਕਾਰ ਨੇ ਗਿਆਨੀ ਹਰਪ੍ਰੀਤ ਸਿੰਘ ਕੋਲ 6 ਸੁਰੱਖਿਆ ਮੁਲਾਜ਼ਮ ਭੇਜ ਦਿੱਤੇ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement