Panthak News : ਦਸ ਦਿਨ ਦੀ ਯਾਤਰਾ ’ਤੇ ਗਏ ਸੀ ਸ਼ਰਧਾਲੂ
Indian Sikh Pilgrims Return Home After Celebrating Guru Nanak Dev Ji's Birth Anniversary Latest News in Punjabi ਅਟਾਰੀ ਸਰਹੱਦ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਮਨਾਉਣ ਉਪਰੰਤ ਦਸ ਦਿਨ ਦੀ ਯਾਤਰਾ ਕਰਦੇ ਹੋਏ ਭਾਰਤੀ ਸਿੱਖ ਸ਼ਰਧਾਲੂ ਵਾਹਘਾ ਅਟਾਰੀ ਸਰਹੱਦ ਰਸਤੇ ਪਾਕਿਸਤਾਨ ਤੋਂ ਭਾਰਤ ਅਪਣੇ ਵਤਨ ਪਰਤ ਆਏ ਹਨ। ਅਟਾਰੀ ਸਰੱਹਦ ’ਤੇ ਸਥਿਤ ਆਈ.ਸੀ.ਪੀ. ਵਿਖੇ ਐਲ.ਪੀ.ਆਈ. ਅਥਾਰਟੀ ਇੰਡੀਆ, ਬੀ.ਐਸ.ਐਫ਼., ਕਸਟਮ ਤੇ ਇਮੀਗ੍ਰੇਸ਼ਨ ਦੇ ਅਧਿਕਾਰੀਆਂ ਵਲੋਂ ਸਿੱਖ ਸ਼ਰਧਾਲੂਆਂ ਦੀ ਸਹੂਲਤ ਲਈ ਢੁਕਵੇਂ ਤੇ ਵਧੀਆ ਪ੍ਰਬੰਧ ਕੀਤੇ ਗਏ ਹਨ।
ਇਸ ਦੌਰਾਨ ਭਾਰਤੀ ਸਿੱਖ ਸ਼ਰਧਾਲੂਆਂ ਲਈ ਸ਼੍ਰੋਮਣੀ ਕਮੇਟੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਲੋਂ ਗੁਰੂ ਕਾ ਲੰਗਰ ਅਤੇ ਕਾਰ ਸੇਵਾ ਗੁਰੂ ਕੇ ਬਾਗ ਸੰਤ ਮਹਾਂਪੁਰਸ਼ ਬਾਬਾ ਸਤਨਾਮ ਸਿੰਘ ਗੁਰੂ ਕੇ ਬਾਗ ਵਾਲਿਆਂ ਵਲੋਂ ਚਾਹ ਪਕੌੜਿਆਂ ਦੇ ਲੰਗਰ ਸਵੇਰ ਤੋਂ ਹੀ ਆਈ.ਸੀ.ਪੀ. ਅਟਾਰੀ ਸਰਹੱਦ ਦੇ ਅੰਦਰ ਲਗਾਏ ਗਏ ਹਨ।
ਭਾਰਤੀ ਸਿੱਖ ਸ਼ਰਧਾਲੂ ਜੋ ਕਿ 4 ਨਵੰਬਰ ਨੂੰ ਪਹਿਲੀ ਪਾਤਸ਼ਾਹੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਗਏ ਸਨ, ਇਸ ਦੌਰਾਨ ਦੱਸ ਦਿਨ ਦੀ ਯਾਤਰਾ ਤੇ ਭਾਰਤੀ ਸਿੱਖ ਸ਼ਰਧਾਲੂਆਂ ਨੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਇਲਾਵਾ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਰਾਵਲਪਿੰਡੀ, ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਨਾਰੋਵਾਲ, ਗੁਰਦੁਆਰਾ ਸੱਚਾ ਸੌਦਾ ਚੂੜਕਾਣਾ, ਗੁਰਦੁਆਰਾ ਰੋੜੀ ਸਾਹਿਬ ਐਮਨਾਬਾਦ ਤੇ ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਜੀ ਜਨਮ ਸਥਾਨ ਚੂਨਾ ਮੰਡੀ ਲਾਹੌਰ, ਗੁਰਦੁਆਰਾ ਸ਼ਹੀਦੀ ਅਸਥਾਨ ਗੁਰੂ ਅਰਜਨ ਦੇਵ ਜੀ ਲਾਹੌਰ, ਗੁਰਦੁਆਰਾ ਸ਼ਹੀਦ ਸਿੰਘਣੀ ਲਾਹੌਰ ਸਮੇਤ ਹੋਰ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰ ਕੇ ਭਾਰਤੀ ਸ਼ਰਧਾਲੂ ਅਟਾਰੀ ਸਰਹੱਦ ਰਸਤੇ ਆਪਣੇ ਵਤਨ ਪਰਤੇ ਹਨ।
(For more news apart from Indian Sikh Pilgrims Return Home After Celebrating Guru Nanak Dev Ji's Birth Anniversary Latest News in Punjabi stay tuned to Rozana Spokesman.)
