
ਲੋਕ ਸਭਾ ਵਿਚ ਅਕਾਲੀ ਦਲ ਦੇ ਇਕ ਮੈਂਬਰ ਨੇ ਮੰਗ ਕੀਤੀ ਹੈ ਕਿ 12 ਦਸੰਬਰ ਨੂੰ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਵਸ ਘੋਸ਼ਿਤ ਕੀਤਾ ਜਾਵੇ.............
ਨਵੀਂ ਦਿੱਲੀ : ਲੋਕ ਸਭਾ ਵਿਚ ਅਕਾਲੀ ਦਲ ਦੇ ਇਕ ਮੈਂਬਰ ਨੇ ਮੰਗ ਕੀਤੀ ਹੈ ਕਿ 12 ਦਸੰਬਰ ਨੂੰ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਵਸ ਘੋਸ਼ਿਤ ਕੀਤਾ ਜਾਵੇ ਅਤੇ ਇਸ ਦਿਨ ਨੂੰ ਰਾਸ਼ਟਰੀ ਛੁੱਟੀ ਦੇ ਤੌਰ 'ਤੇ ਮਨਾਇਆ ਜਾਵੇ। ਅਕਾਲੀ ਦਲ ਦੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅੱਜ ਦੇਸ਼ ਭਰ ਵਿਚ ਗੁਰੂ ਤੇਗ਼ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਸਰਕਾਰ ਨੂੰ 12 ਦਸੰਬਰ ਨੂੰ ਸ਼ਹੀਦੀ ਦਿਵਸ ਘੋਸ਼ਿਤ ਕਰਨਾ ਚਾਹੀਦਾ ਹੈ ਅਤੇ ਇਸ ਦਿਨ ਰਾਸ਼ਟਰੀ ਛੁੱਟੀ ਘੋਸ਼ਿਤ ਕਰਨੀ ਚਾਹੀਦੀ ਹੈ। (ਪੀ.ਟੀ.ਆਈ)