
ਗੁਰੂ ਨਾਨਕ ਸਾਹਿਬ ਦੀ ਵਿਚਾਰਧਾਰਾ ਪ੍ਰਚਾਰ ਕਰਨ ਵਾਲੇ ਭਾਈ ਰਣਜੀਤ ਸਿੰਘ ਢਡਰੀਆਂ ਵਾਲਾ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਬਣਾਈ ਗਈ
ਅੰਮ੍ਰਿਤਸਰ (ਚਰਨਜੀਤ ਸਿੰਘ): ਗੁਰੂ ਨਾਨਕ ਸਾਹਿਬ ਦੀ ਵਿਚਾਰਧਾਰਾ ਪ੍ਰਚਾਰ ਕਰਨ ਵਾਲੇ ਭਾਈ ਰਣਜੀਤ ਸਿੰਘ ਢਡਰੀਆਂ ਵਾਲਾ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਬਣਾਈ ਗਈ 5 ਮੈਂਬਰੀ ਕਮੇਟੀ ਨਾਲ 22 ਦਸੰਬਰ ਨੂੰ ਮੀਟਿੰਗ ਕਰ ਰਹੇ ਹਨ।
Akal Thakt Sahib
ਭਾਈ ਰਣਜੀਤ ਸਿੰਘ ਪ੍ਰਤੀ ਮਿਲੀਆਂ ਸ਼ਿਕਾਇਤਾਂ ਤੋਂ ਬਾਅਦ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਬਣਾਈ ਗਈ ਵਿਦਵਾਨਾਂ ਦੀ ਪੰਜ ਮੈਂਬਰੀ ਕਮੇਟੀ ਬਣਾਈ ਸੀ ਜਿਸ ਵਿਚ ਡਾ: ਪਰਮਵੀਰ ਸਿੰਘ, ਪ੍ਰਿੰ: ਪ੍ਰਭਜੋਤ ਕੌਰ, ਸ: ਗੁਰਮੀਤ ਸਿੰਘ, ਡਾ: ਅਮਰਜੀਤ ਸਿੰਘ ਅਤੇ ਡਾ: ਇੰਦਰਜੀਤ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ।
giani harpreet singh
ਇਸ ਕਮੇਟੀ ਦੇ ਕੋਆਰਡੀਨੇਟਰ ਡਾ: ਚਮਕੌਰ ਸਿੰਘ ਵਲੋਂ ਜਾਰੀ ਪੱਤਰ ਵਿਚ ਉਨ੍ਹਾਂ ਭਾਈ ਰਣਜੀਤ ਸਿੰਘ ਢਡਰੀਵਾਲੇ ਨੂੰ ਕਿਹਾ ਕਿ 22 ਦਸੰਬਰ ਨੂੰ ਦਿਨੇ 12 ਵਜੇ ਗੁਰਦਵਾਰਾ ਦੁਖ ਨਿਵਾਰਨ ਸਾਹਿਬ ਵਿਖੇ ਵਿਚਾਰ ਕਰਨ ਲਈ ਬੁਲਾਇਆ ਗਿਆ ਹੈ।
Bhai Ranjit Singh Dhadrianwale
ਗਿਆਨੀ ਹਰਪ੍ਰੀਤ ਸਿੰਘ ਦੀਆਂ ਹਦਾਇਤਾਂ ਹਨ ਕਿ ਉਕਤ ਸਾਰੇ ਮਾਮਲੇ ਬਾਰੇ ਢਡਰੀਆਂਵਾਲੇ ਨਾਲ ਗੱਲਬਾਤ 5 ਮੈਂਬਰੀ ਕਮੇਟੀ ਹੀ ਕਰੇਗੀ। ਚਾਹੇ ਕਮੇਟੀ ਉਸ ਨੂੰ ਅਪਣੇ ਕੋਲ ਬੁਲਾਵੇ ਜਾਂ ਕਿਤੇ ਜਾ ਕੇ ਗੱਲਬਾਤ ਕਰੇ।