ਪੰਜ ਤਖ਼ਤਾਂ ਦੇ ਦਰਸ਼ਨਾਂ ਲਈ ਸੰਗਤ ਨੂੰ ਲੈ ਕੇ ਜਾਵੇਗੀ ਵਿਸ਼ੇਸ਼ ਰੇਲ: ਭਾਈ ਲੌਂਗੋਵਾਲ
Published : Jan 14, 2019, 1:47 pm IST
Updated : Jan 14, 2019, 1:47 pm IST
SHARE ARTICLE
Gobind Singh Longowal
Gobind Singh Longowal

ਸਿੱਖ ਪੰਥ ਦੇ ਪੰਜ ਤਖ਼ਤਾਂ ਦੇ ਦਰਸ਼ਨ ਕਰਵਾਉਣ ਲਈ 1 ਫ਼ਰਵਰੀ ਨੂੰ ਇਕ ਵਿਸ਼ੇਸ਼ ਰੇਲ ਗੱਡੀ ਦਿੱਲੀ ਤੋਂ ਰਵਾਨਾ ਹੋਵੇਗੀ......

ਅੰਮ੍ਰਿਤਸਰ : ਸਿੱਖ ਪੰਥ ਦੇ ਪੰਜ ਤਖ਼ਤਾਂ ਦੇ ਦਰਸ਼ਨ ਕਰਵਾਉਣ ਲਈ 1 ਫ਼ਰਵਰੀ ਨੂੰ ਇਕ ਵਿਸ਼ੇਸ਼ ਰੇਲ ਗੱਡੀ ਦਿੱਲੀ ਤੋਂ ਰਵਾਨਾ ਹੋਵੇਗੀ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਸਿਆ ਕਿ ਇੰਡੀਅਨ ਰੇਲਵੇ ਕੈਟਰਿੰਗ ਐਂਡ ਟੂਰਿਜ਼ਮ ਕਾਰਪੋਰੇਸ਼ਨ ਲਿਮਿ: ਵਲੋਂ ਇਹ ਵਿਸ਼ੇਸ਼ ਰੇਲ ਗੱਡੀ ਚਲਾਈ ਜਾ ਰਹੀ ਹੈ ਜਿਸ ਦਾ ਨਾਂ ਪੰਜ ਤਖ਼ਤ ਐਕਸਪ੍ਰੈੱਸ ਰਖਿਆ ਹੈ। ਇਹ ਗੱਡੀ 10 ਦਿਨ ਅਤੇ 9 ਰਾਤਾਂ ਵਿਚ ਭਾਰਤ ਦੇ ਪੰਜੇ ਸਿੱਖ ਤਖ਼ਤ, ਜਿਨ੍ਹਾਂ ਵਿਚ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਮਹਾਰਾਸ਼ਟਰ, ਤਖ਼ਤ ਸ੍ਰੀ ਪਟਨਾ ਸਾਹਿਬ ਬਿਹਾਰ,

ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ, ਤਖ਼ਤ ਸ੍ਰੀ ਕੇਸਗੜ੍ਹ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਬਠਿੰਡਾ ਪੰਜਾਬ ਦੇ ਦਰਸ਼ਨ ਕਰਵਾਏਗੀ। 800 ਸੀਟਾਂ ਵਾਲੀ ਇਹ ਏ.ਸੀ. ਰੇਲ ਗੱਡੀ 1 ਫ਼ਰਵਰੀ ਨੂੰ ਦਿੱਲੀ ਦੇ ਸਫ਼ਦਰ ਜੰਗ ਰੇਲਵੇ ਸਟੇਸ਼ਨ ਤੋਂ ਰਵਾਨਾ ਹੋ ਕੇ ਪਹਿਲਾਂ ਹਜ਼ੂਰ ਸਾਹਿਬ ਨਾਂਦੇੜ ਜਾਵੇਗੀ, ਫਿਰ ਨਾਂਦੇੜ ਤੋਂ ਪਟਨਾ ਸਾਹਿਬ, ਫਿਰ ਅਨੰਦਪੁਰ ਸਾਹਿਬ ਤੋਂ ਅਕਾਲ ਤਖ਼ਤ ਅੰਮ੍ਰਿਤਸਰ,

ਫਿਰ ਤਖ਼ਤ ਸ੍ਰੀ ਦਮਦਮਾ ਸਾਹਿਬ ਬਠਿੰਡਾ ਤੋਂ ਦਿੱਲੀ ਤਕ ਦਾ ਸਫ਼ਰ ਕਰੇਗੀ। ਇਸ ਸਫ਼ਰ ਦੌਰਾਨ ਸੰਗਤ ਦਾ ਪੂਰਾ-ਪੂਰਾ ਖ਼ਿਆਲ ਕਾਰਪੋਰੇਸ਼ਨ ਵਲੋਂ ਰਖਿਆ ਜਾਵੇਗਾ। ਸੰਗਤ ਨੂੰ ਸ਼ਾਕਾਹਾਰੀ ਭੋਜਨ ਦਿਤਾ ਜਾਵੇਗਾ ਅਤੇ ਰਾਤ ਸਮੇਂ ਰਿਹਾਇਸ਼ ਦਾ ਪ੍ਰਬੰਧ ਵੀ ਕਾਰਪੋਰੇਸ਼ਨ ਵਲੋਂ ਕੀਤਾ ਜਾਵੇਗਾ। ਇਸ ਯਾਤਰਾ ਲਈ ਯਾਤਰੀ ਨੂੰ 15,750 ਰੁਪਏ ਦੀ ਟਿਕਟ ਖ਼ਰੀਦਣੀ ਪਵੇਗੀ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement