ਗੁਰਬਾਣੀ ਲਾਈਵ ਮਾਮਲਾ: ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਚੈਨਲ ਅਤੇ ਸ਼੍ਰੋਮਣੀ ਕਮੇਟੀ ਤਲਬ
Published : Jan 14, 2020, 5:36 pm IST
Updated : Jan 14, 2020, 5:36 pm IST
SHARE ARTICLE
Giani Harpreet Singh
Giani Harpreet Singh

ਗੁਰਬਾਣੀ ਦੇ ਪ੍ਰਸਾਰਨ ਅਤੇ ਹੁਕਮਨਾਮੇ ਦੇ ਅਧਿਕਾਰਾਂ ਬਾਰੇ ਚੱਲ ਰਹੇ ਵਿਵਾਦ...

ਅੰਮ੍ਰਿਤਸਰ: ਗੁਰਬਾਣੀ ਦੇ ਪ੍ਰਸਾਰਨ ਅਤੇ ਹੁਕਮਨਾਮੇ ਦੇ ਅਧਿਕਾਰਾਂ ਬਾਰੇ ਚੱਲ ਰਹੇ ਵਿਵਾਦ ਨੂੰ ਗੰਭੀਰਤਾ ਨਾਲ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਪ੍ਰਾਈਵੇਟ ਚੈਨਲ ਅਤੇ ਐੱਸ. ਜੀ. ਪੀ. ਸੀ. ਨੂੰ ਇਸ ਸਬੰਧੀ ਦਸਤਾਵੇਜ਼ਾਂ ਬਾਰੇ ਵੇਰਵੇ ਭੇਜਣ ਦੇ ਆਦੇਸ਼ ਦਿੱਤੇ ਹਨ। ਸੂਤਰਾਂ ਅਨੁਸਾਰ ਇਸ ਵਿਵਾਦ ਸਬੰਧੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੋਵਾਂ ਧਿਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਸਮੁੱਚੀ ਜਾਣਕਾਰੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਭੇਜਣ।

SGPC invite Pak PM Imran KhanSGPC

ਇਸ ਵਿਵਾਦ ਨੂੰ ਲੈ ਕੇ ਸਿੱਖ ਸੰਗਤ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸ਼ਿਕਾਇਤਾਂ ਕੀਤੀਆਂ ਗਈਆਂ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੂਤਰਾਂ ਅਨੁਸਾਰ ਇਸ ਵਿਵਾਦ ਸਬੰਧੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੋਵਾਂ ਧਿਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਸਮੁੱਚੀ ਜਾਣਕਾਰੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਭੇਜਣ।

PTC LivePTC Live

ਇਸ ਵਿਵਾਦ ਨੂੰ ਲੈ ਕੇ ਸਿੱਖ ਸੰਗਤ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸ਼ਿਕਾਇਤਾਂ ਕੀਤੀਆਂ ਗਈਆਂ ਹਨ, ਜਿਨ੍ਹਾਂ ਦੇ ਆਧਾਰ ’ਤੇ ਉਨ੍ਹਾਂ ਨੇ ਇਸ ਮਾਮਲੇ ਦਾ ਨੋਟਿਸ ਲਿਆ ਹੈ। ਲੋਕ ਇਨਸਾਫ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਬਲਦੇਵ ਸਿੰਘ ਸਿਰਸਾ ਨੇ ਕਿਹਾ ਹੈ ਕਿ ਪੀਟੀਸੀ ਚੈਨਲ ਅਧਿਕਾਰਾਂ ਸਬੰਧੀ ਗ਼ਲਤ ਦਾਅਵਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਕੋਲ ਗੁਰਬਾਣੀ ਨੂੰ ਵੇਚਣ ਦਾ ਅਧਿਕਾਰ ਨਹੀਂ।

SGPCSGPC

ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਵੱਲੋਂ ਗੁਰਬਾਣੀ ਹਰ ਮਨੁੱਖ ਮਾਤਰ ਤੱਕ ਪੁਚਾਉਣ ਦੇ ਘਰ-ਘਰ ਅੰਦਰ ਧਰਮਸਾਲ ਦੇ ਉਪਦੇਸ਼ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਦੇ ਪ੍ਰਚਾਰ ਪ੍ਰਸਾਰ ’ਤੇ ਰੋਕ ਲਾਉਣ ਦੀ ਇਹ ਮੰਦਭਾਗੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਵੇਚਣ ਦੀਆਂ ਕੋਸ਼ਿਸ਼ਾਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ ਤੇ ਉਹ ਸੰਗਤ ਨੂੰ ਇਸ ਕਾਰਵਾਈ ਖ਼ਿਲਾਫ਼ ਜਾਗਰੂਕ ਕਰਨ ਦੇ ਨਾਲ-ਨਾਲ ਕਾਨੂੰਨੀ ਕਾਰਵਾਈ ਵੀ ਕਰਨਗੇ।

Giani Harpreet SinghGiani Harpreet Singh

ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਤੋਂ ਸਵੇਰ ਦੇ ਹੁਕਮਨਾਮੇ ਦੇ ਪ੍ਰਸਾਰਨ ’ਤੇ ਪੀਟੀਸੀ ਨੈੱਟਵਰਕ ਵੱਲੋਂ ਆਪਣਾ ਹੱਕ ਜਤਾਏ ਜਾਣ ’ਤੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਹੈ ਕਿ ਸ਼ਬਦ ਸਿੱਖ ਚੇਤਨਾ ਲਈ ਅਧਿਆਤਮਿਕ ਪ੍ਰੇਰਨਾ ਤੇ ਸਿੱਖ ਦੀ ਕੁਲ ਰਚਨਾ ਦਾ ਬੁਨਿਆਦੀ ਸ੍ਰੋਤ ਹੈ। ਇਸ ਲਈ ਇਸ ’ਤੇ ਕਿਸੇ ਦਾ ਨਿੱਜੀ ਅਧਿਕਾਰ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਪ੍ਰਸਾਰਣ ਸਬੰਧੀ ਹੋਏ ਸਮਝੌਤੇ ਨੂੰ ਜਨਤਕ ਕਰਨਾ ਚਾਹੀਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 18/07/2025

18 Jul 2025 9:06 PM

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM
Advertisement