ਪੰਜ ਮੈਂਬਰੀ ਕਮੇਟੀ ਨੇ ਅੰਮ੍ਰਿਤਸਰ ਜੇਲ ਅੱਗੇ 20 ਫ਼ਰਵਰੀ ਨੂੰ ਅੰਦੋਲਨ ਦਾ ਕੀਤਾ ਐਲਾਨ
Published : Feb 14, 2019, 8:03 am IST
Updated : Feb 14, 2019, 8:03 am IST
SHARE ARTICLE
The five-member committee announced the agitation against the Amritsar jail
The five-member committee announced the agitation against the Amritsar jail

ਸਰਬੱਤ ਖ਼ਾਲਸੇ ਦੇ ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੁਆਰਾ ਬਣਾਈ ਗਈ ਪੰਜ ਮੈਂਬਰੀ ਕਮੇਟੀ ਨੇ ਸਿੱੱਖਾਂ ਦੀਆਂ ਮੰਗਾਂ ਮਨਵਾਉਣ.....

ਅੰਮ੍ਰਿਤਸਰ : ਸਰਬੱਤ ਖ਼ਾਲਸੇ ਦੇ ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੁਆਰਾ ਬਣਾਈ ਗਈ ਪੰਜ ਮੈਂਬਰੀ ਕਮੇਟੀ ਨੇ ਸਿੱੱਖਾਂ ਦੀਆਂ ਮੰਗਾਂ ਮਨਵਾਉਣ ਲਈ 20 ਫ਼ਰਵਰੀ ਨੂੰ ਕੇਂਦਰੀ ਜੇਲ੍ਹ ਅੰਮ੍ਰਿਤਸਰ ਤੋਂ ਅੰਦੋਲਨ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਪੰਜ ਮੈਂਬਰੀ ਕਮੇਟੀ ਦੇ ਮੈਂਬਰ ਭਾਈ ਨਰਾਇਣ ਸਿੰਘ ਚੌੜਾ, ਪ੍ਰੋਫ਼ੈਸਰ ਬਲਜਿੰਦਰ ਸਿੰਘ, ਮਾਸਟਰ ਸੰਤੋਖ ਸਿੰਘ ਲੁਧਿਆਣਾ ਨੇ ਪੱਤਰਕਾਰਾਂ ਨਾਲ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਸਾਖੀ ਤੇ ਸਰਬੱਤ ਖ਼ਾਲਸਾ ਸੱਦਿਆ ਜਾਵੇਗਾ ਤੇ ਇਸ ਸਬੰਧੀ ਤਿਹਾੜ ਜੇਲ 'ਚ ਨਜ਼ਰਬੰਦ ਭਾਈ ਜਗਤਾਰ ਸਿੰਘ ਹਵਾਰਾ ਨੂੰ ਚਿੱਠੀ ਲਿਖੀ ਗਈ ਹੈ,

ਜਿਸ ਵਿਚ ਚਰਚਾ ਦਾ ਵਿਸ਼ਾ ਬਣੇ ਮੁਤਵਾਜ਼ੀ ਜਥੇਦਾਰਾਂ ਦੇ ਵਾਦ-ਵਿਵਾਦ ਦਾ ਨਿਪਟਾਰਾ ਹੋਵੇਗਾ। ਉਨ੍ਹਾਂ ਸੰਕੇਤ ਦਿਤਾ ਕਿ ਚਰਚਾ ਦਾ ਵਿਸ਼ਾ ਬਣੇ ਮੁਤਵਾਜ਼ੀ ਜਥੇਦਾਰਾਂ ਦੀ ਥਾਂ ਨਵੀਆਂ ਨਿਯੁਕਤੀਆਂ ਸੰਭਵ ਹਨ। ਪੰਜ ਮੈਂਬਰੀ ਕਮੇਟੀ ਨੇ ਬਰਗਾੜੀ ਇਨਸਾਫ਼ ਮੋਰਚੇ ਨੂੰ ਅਧੂਰਾ ਕਰਾਰ ਦਿਤਾ ਹੈ ਕਿ ਸਿੱਖਾਂ ਦੀਆਂ ਮੰਗਾਂ ਮੰਨੀਆਂ ਨਹੀਂ ਗਈਆਂ। ਸਰਕਾਰ 'ਤੇ ਜ਼ੋਰ ਦਿਤਾ ਗਿਆ ਕਿ ਉਹ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰੀਪੋਰਟ ਤੇ ਅਮਲ ਕਰਦੇ ਹੋਏ ਗੁਰੁ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ, ਬਰਗਾੜੀ ਕਾਂਡ 'ਚ ਪੁਲਿਸ ਗੋਲੀ ਨਾਲ ਸ਼ਹੀਦ ਹੋਏ ਦੋ ਸਿੱਖਾਂ ਦੀਆਂ ਮੌਤਾਂ ਲਈ ਜ਼ੁੰਮੇਵਾਰ ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁਖ ਮੰਤਰੀ,

ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ,ਡੀ.ਜੀ.ਪੀ ਸੁਮੇਧ ਸਿੰਘ ਸੈਣੀ ਵਿਰੁਧ 302 ਦਾ ਪਰਚਾ ਦਰਜ ਕਰੇ  ਤਾਂ ਜੋ ਇਨਸਾਫ਼ ਮੰਗਦੀ ਸਿੱਖ ਕੌਮ  ਤੇ ਪੀੜਤ ਪੀੜਤਾਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਬੇਅਦਬੀ ਮਸਲੇ 'ਚ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ, ਜਿਨ੍ਹਾਂ ਗੋਲੀ ਚਲਾਉਣ ਦਾ ਹੁਕਮ ਦਿਤਾ ਸੀ। ਪੰਜਾਬ ਸਰਕਾਰ ਨੂੰ ਇਕ ਮਹੀਨਾ ਪਹਿਲਾਂ ਮੋਹਾਲੀ ਵਿਖੇ ਅਲਟੀਮੇਟਮ ਦਿਤਾ ਸੀ ਕਿ ਉਹ 15 ਫ਼ਰਵਰੀ ਤੱਕ ਬੇਅਦਬੀਆਂ ਦੇ ਦੋਸ਼ੀਆਂ ਵਿਰੁਧ ਕਾਰਵਾਈ ਕਰੇ ਪਰ  ਚਰਨਜੀਤ ਸਿੰਘ ਸਾਬਕਾ ਐਸ ਐਸ ਪੀ ਨੂੰ

ਗ੍ਰਿਫ਼ਤਾਰ ਕਰਨ ਬਾਅਦ ਹੋਰ ਕਿਸੇ ਵਿਰੁਧ ਕਾਰਵਾਈ ਨਹੀਂ ਕੀਤੀ ਗਈ। 'ਸਿੱਟ' ਵੀ ਮੱਧਮ ਰਫ਼ਤਾਰ 'ਚ ਕੰਮ ਕਰ ਰਹੀ ਹੈ। 20 ਫ਼ਰਵਰੀ ਨੂੰ ਕੇਂਦਰੀ ਜੇਲ ਅੰਮ੍ਰਿਤਸਰ ਦੇ ਬਾਹਰ ਰੋਸ ਪ੍ਰਦਰਸ਼ਨ ਤੇ ਧਰਨਾ ਦਦੇਣ ਦੇ ਕਦਮ ਨਾਲ ਬਰਗਾੜੀ ਮੋਰਚੇ ਦੇ ਅਗਲੇ ਪੈਂਤੜੇ ਦਾ ਆਰੰਭ ਕਰ ਦਿਤਾ ਜਾਵੇਗਾ। ਨਵਾਂ ਸ਼ਹਿਰ ਦੀ ਅਦਾਲਤ ਵਲੋਂ ਤਿੰਨ ਸਿੱਖ ਨੌਜਵਾਨਾ ਦਾ ਕੇਸ ਲੜਨ ਤੇ ਹਰ ਤਰ੍ਹਾਂ ਦਾ ਕੇਸ ਲੜਨ ਤੇ ਹਰ ਤਰ੍ਹਾਂ ਦੀ ਕਾਨੂੰਨੀ ਮਦਦ ਕਰਨ ਦਾ ਐਲਾਨ ਕੀਤਾ। ਇਸ ਸਬੰਧੀ ਬਣੀ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਰੀਪੋਰਟ ਦਰਜ ਕੀਤੀ ਜਾਵੇ।

ਬੁੜੈਲ, ਨਾਭਾ, ਪਟਿਆਲਾ ਜੇਲਾਂ ਅੱਗੇ ਧਰਨੇ ਦਿਤੇ ਜਾਣਗੇ। ਦੀਵਾਲੀ, ਵਿਸਾਖੀ ਤੇ ਸਰਬੱਤ ਖ਼ਾਲਸੇ ਬੁਲਾਏ ਜਾਣ ਦੀ ਤਜ਼ਵੀਜ ਹੈ। ਭਾਈ ਧਿਆਨ ਸਿੰਘ ਮੰਡ ਨਾਲ ਕੋਈ ਤਕਰਾਰ ਨਹੀਂ ਪਰ ਉਸਦੇ ਪ੍ਰੋਗਰਾਮਾਂ ਨਾਲ ਕੋਈ ਸਬੰਧ ਵੀ ਨਹੀਂ ਹੈ। ਸਿੱਖ ਸੰਗਠਨਾਂ ਅਤੇ ਪੰਥਕ ਜਥੇਬੰਦੀਆਂ ਦਾ ਸਹਿਯੋਗ ਲਿਆ ਜਾਵੇਗਾ। ਉਨ੍ਹਾਂ ਮੰਨਿਆਂ ਕਿ ਬਰਗਾੜੀ ਮੋਰਚੇ ਦੀ ਸਮਾਪਤੀ ਬਾਅਦ ਸਿੱਖ ਕੌਂਮ ਨਿਰਾਸ਼ਾ ਦੇ ਆਲਮ 'ਚ ਹੈ। 19 ਸਿੱਖ ਦੇਸ਼ ਦੀਆਂ ਵੱਖ-ਵੱਖ ਜੇਲਾਂ ਵਿਚ ਬੰਦ ਹਨ, ਜਿਨ੍ਹਾਂ ਵਿਚ ਭਾਈ ਜਗਤਾਰ ਸਿੰਘ ਹਵਾਰਾ, ਬਲਵੰਤ ਸਿੰਘ ਰਾਜੋਆਣਾ, ਪ੍ਰਮਜੀਤ ਸਿੰਘ ਭਿਓਰਾ, ਪ੍ਰੋ. ਦਵਿੰਦਰ ਸਿੰਘ ਭੁੱਲਰ, ਗੁਰਦੀਪ ਸਿੰਘ ਖਹਿੜਾ, ਭਾਈ ਲਾਲ ਸਿੰਘ ਆਦਿ ਹਨ।

ਭਾਈ ਧਿਆਨ ਸਿੰਘ ਮੰਡ 2017 ਦੀਆਂ ਵਿਧਾਨ ਸਭਾ ਚੋਣਾਂ ਵੇਲੇ ਮੌੜ ਬੰਬ ਧਮਕੇ ਦੇ ਸਾਜ਼ਸ਼ਕਾਰ ਤੇ ਦੋਸ਼ੀ ਸੌਦਾ ਸਾਧ ਨਾਲ ਸਿੱਧੇ ਤੌਰ ਤੇ ਸਬੰਧ ਹਨ। ਉਨ੍ਹਾਂ ਖਿਲਾਫ ਕਾਰਵਾਈ ਕਰ ਕੇ ਕਟਹਿਰੇ 'ਚ ਖੜਾ ਕੀਤਾ ਜਾਵੇ। ਇਸ ਮੌਕੇ ਭਾਈ ਬਲਦੇਵ ਸਿੰਘ ਸਿਰਸਾ, ਭਾਈ ਭੁਪਿੰਦਰ ਸਿੰਘ ਭਲਵਾਨ, ਪਪਲਪ੍ਰੀਤ ਸਿੰਘ, ਮਹਿੰਦਰ ਸਿੰਘ ਰੰਧਾਵਾ, ਜਸਬੀਰ ਸਿੰਘ ਮੰਡਿਆਲਾ ਤੋਂ ਇਲਾਵਾ ਅਖੰਡ ਕੀਰਤਨ ਜਥਾ , ਹਿੰਮਤ-ਏ-ਖ਼ਾਲਸਾ, ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ, ਸਿਰਲੱਥ ਖ਼ਾਲਸਾ, ਅਕਾਲ ਖ਼ਾਲਸਾ ਦਲ,ਬਾਬਾ ਦੀਪ ਸਿੰਘ ਗਤਕਾ ਅਖਾੜਾ, ਸ਼ਹੀਦ ਭਾਈ ਫੌਜਾ ਸਿੰਘ ਗਤਕਾ ਅਖਾੜਾ, ਦਸ਼ਮੇਸ਼ ਬ੍ਰਿਗੇਡ, ਇਨਸਾਫ ਸੰਘਰਸ਼ ਮਿਸ਼ਨ ਦੇ ਪ੍ਰਤੀਨਿਧੀ ਮੌਜੂਦ ਸਨ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement