ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਚੁੱਕੇ ਸਿੱਖਾਂ ਦੇ ਇਹ ਮਸਲੇ
Published : Feb 14, 2022, 4:18 pm IST
Updated : Feb 14, 2022, 4:18 pm IST
SHARE ARTICLE
Amit Shah meeting with Akal Takht Jathedar
Amit Shah meeting with Akal Takht Jathedar

ਗਿਆਨੀ ਹਰਪ੍ਰੀਤ ਸਿੰਘ ਅਤੇ ਕੇਂਦਰੀ ਗ੍ਰਹਿ ਮੰਤਰੀ ਦੀ ਇਹ ਬੰਦ ਕਮਰਾ ਮੀਟਿੰਗ ਕਰੀਬ ਇਕ ਘੰਟੇ ਤੱਕ ਚੱਲੀ।

ਅੰਮ੍ਰਿਤਸਰ: ਬੀਤੇ ਦਿਨ ਪੰਜਾਬ ਫੇਰੀ ਤੇ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ। ਗਿਆਨੀ ਹਰਪ੍ਰੀਤ ਸਿੰਘ ਅਤੇ ਕੇਂਦਰੀ ਗ੍ਰਹਿ ਮੰਤਰੀ ਦੀ ਇਹ ਬੰਦ ਕਮਰਾ ਮੀਟਿੰਗ ਕਰੀਬ ਇਕ ਘੰਟੇ ਤੱਕ ਚੱਲੀ।

Amit Shah meeting with Akal Takht JathedarAmit Shah meeting with Akal Takht Jathedar

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮੁਲਾਕਾਤ ਦੌਰਾਨ ਉਹਨਾਂ ਵਲੋਂ ਬੰਦੀ ਸਿੰਘਾਂ ਦੀ ਰਿਹਾਈ, ਗਿਆਨ ਗੋਦੜੀ ਗੁਰਦੁਆਰਾ ਸਾਹਿਬ, ਡਾਂਗ ਮਾਰਗ, ਮੰਗੂ ਮੱਠ, ਕਸ਼ਮੀਰ-ਸ਼ਿਲਾਂਗ ਦੇ ਸਿੱਖ ਮਸਲੇ, ਸ਼੍ਰੋਮਣੀ ਕਮੇਟੀ ਵਲੋਂ ਐਕਟ 87 ਦੇ ਗੁਰਦੁਆਰਾ ਨੂੰ ਐਕਟ 85 ਅਧੀਨ ਲਿਆਉਣ ਲਈ ਨੋਟੀਫਿਕੇਸ਼ਨ ਜਾਰੀ ਕਰਨਾ, ਅਫ਼ਗਾਨਿਸਤਾਨ ਦੇ ਗੁਰਦੁਆਰਾ ਸਾਹਿਬਾਨ ਦੀ ਸੰਭਾਲ, ਗੁੰਮਰਾਹ ਕਰਕੇ ਸਿੱਖਾਂ ਦਾ ਧਰਮ ਪਰਿਵਰਤਨ ਕਰਨ ਦਾ ਮਸਲਾ, ਅਰਧ ਸੈਨਿਕ ਬਲਾਂ ਵਿਚ ਗ੍ਰੰਥੀ ਸਿੰਘ ਦੀ ਭਰਤੀ ਆਦਿ ਮਸਲੇ ਚੁੱਕੇ ਗਏ।

Amit Shah meeting with Akal Takht JathedarAmit Shah meeting with Akal Takht Jathedar

ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ ਤੇ ਲਿਖਿਆ, 1947 ਤੋਂ ਕੇਂਦਰ ਦੀ ਸਰਕਾਰ ਵਲੋਂ ਸਿੱਖਾਂ ਨਾਲ ਕੀਤੀ ਬੇ-ਵਿਸ਼ਵਾਸੀ ਜਿਸ ਕਾਰਨ ਪੰਜਾਬ ਦੀ ਧਰਤੀ ਉੱਤੇ ਲੱਖਾਂ ਕਤਲ ਅਤੇ ਵਹਿਸ਼ੀ ਜੁਲਮਾਂ ਦੀ ਝੁੱਲੀ ਹਨੇਰੀ, ਦਿੱਲੀ ਆਦਿਕ ਸਥਾਨਾਂ ਤੇ ਕਾਂਗਰਸ ਵਲੋਂ ਕੀਤੀ ਸਿੱਖ ਨਸਲਕੁਸ਼ੀ ਬਾਰੇ ਵੀ ਖੁੱਲ੍ਹ ਕੇ ਚਰਚਾ ਕੀਤੀ ਗਈ

PhotoPhoto

ਇਸ ਮੌਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਇਕਬਾਲ ਸਿੰਘ ਲਾਲਪੁਰਾ, ਸੀਨੀਅਰ ਭਾਜਪਾ ਆਗੂ ਤਰੁਣ ਚੁੱਘ ਅਤੇ ਮਨਜਿੰਦਰ ਸਿਰਸਾ ਵੀ ਮੌਜੂਦ ਰਹੇ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement