ਸ਼੍ਰੋਮਣੀ ਕਮੇਟੀ ਵੱਲੋਂ ਬਜਟ ਤਿਆਰ ਕਰਨ ਸਬੰਧੀ ਲਏ ਜਾਣਗੇ ਸੰਗਤ ਦੇ ਸੁਝਾਅ
Published : Feb 14, 2023, 5:58 pm IST
Updated : Feb 14, 2023, 5:59 pm IST
SHARE ARTICLE
Gurcharan Singh Grewal
Gurcharan Singh Grewal

ਵਿਚਾਰ ਅਤੇ ਸੁਝਾਅ ਭੇਜਣ ਲਈ sgpcbudgetsuggestions@gmail.com ਈਮੇਲ ਜਾਰੀ

 

ਅੰਮ੍ਰਿਤਸਰ: ਇਸ ਸਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਤਿਆਰ ਕਰਨ ਲਈ ਸੰਗਤਾਂ ਦੇ ਸੁਝਾਅ ਵੀ ਅਹਿਮ ਹੋਣਗੇ। ਸ਼੍ਰੋਮਣੀ ਕਮੇਟੀ ਵੱਲੋਂ ਪਹਿਲੀ ਵਾਰ ਬਜਟ ਦੇ ਸਬੰਧ ਵਿਚ ਵਿਚਾਰ ਅਤੇ ਸੁਝਾਅ ਭੇਜਣ ਵਾਸਤੇ ਇਕ ਈਮੇਲ ਜਾਰੀ ਕੀਤੀ ਗਈ ਹੈ।  ਬਜਟ ਇਜਲਾਸ ਅਗਲੇ ਮਹੀਨੇ ਮਾਰਚ ਵਿਚ ਸੱਦਿਆ ਜਾਣਾ ਹੈ, ਜਿਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਇਕ ਸਬ-ਕਮੇਟੀ ਗਠਤ ਕੀਤੀ ਗਈ ਹੈ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ 21 ਫਰਵਰੀ ਨੂੰ ਸੱਦੀ ਮੰਤਰੀ ਮੰਡਲ ਦੀ ਬੈਠਕ

ਇਸ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਮੈਂਬਰ ਰਾਜਿੰਦਰ ਸਿੰਘ ਮਹਿਤਾ, ਅਮਰਜੀਤ ਸਿੰਘ ਚਾਵਲਾ, ਗੁਰਬਖ਼ਸ਼ ਸਿੰਘ ਖਾਲਸਾ, ਸਰਵਨ ਸਿੰਘ ਕੁਲਾਰ ਤੇ  ਕੁਲਵੰਤ ਸਿੰਘ ਮੰਨਣ ਸ਼ਾਮਲ ਹਨ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਇਸ ਵਾਰ ਬਜਟ ਤਰਜੀਹਾਂ ਨਿਰਧਾਰਤ ਕਰਨ ਵਾਸਤੇ ਸਬ-ਕਮੇਟੀ ਦੇ ਵਿਚਾਰ ਮਸ਼ਵਰੇ ਤੋਂ ਇਲਾਵਾ ਸੰਗਤਾਂ ਦੇ ਸੁਝਾਅ ਵੀ ਲਏ ਜਾ ਰਹੇ ਹਨ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ sgpcbudgetsuggestions@gmail.com ਈਮੇਲ ਜਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ: ਵਕੀਲ ਤੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਲਰਕ ਰੰਗੇ ਹੱਥੀਂ ਕਾਬੂ

ਇਸ ਈਮੇਲ ਨੂੰ ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ ਅਤੇ ਸੋਸ਼ਲ ਮੀਡੀਆ ’ਤੇ ਵੀ ਉਭਾਰਿਆ ਜਾ ਰਿਹਾ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਹੈ ਕਿ ਬਜਟ ਨੂੰ ਲੈ ਕੇ ਆਪੋ-ਆਪਣੇ ਕੀਮਤੀ ਸੁਝਾਅ ਭੇਜਣ, ਤਾਂ ਜੋ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਬਜਟ ਤਿਆਰ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਬਣਾਈ ਗਈ ਬਜਟ ਸਬ-ਕਮੇਟੀ ਦੀਆਂ ਇਕੱਤਰਤਾਵਾਂ ਬੀਤੇ ਇੱਕ ਮਹੀਨੇ ਤੋਂ ਜਾਰੀ ਹਨ, ਜਿਸ ਦੌਰਾਨ ਵੱਖ-ਵੱਖ ਵਿੱਤੀ ਪਹਿਲੂਆਂ ਨੂੰ ਵਿਚਾਰਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: Turkey Earthquake- ਰੋਮੀਓ ਅਤੇ ਜੂਲੀ ਨੇ ਬਚਾਈ 6 ਸਾਲਾ ਬੱਚੀ ਦੀ ਜਾਨ, ਸੋਸ਼ਲ ਮੀਡੀਆ ’ਤੇ ਮੁਰੀਦ ਹੋਏ ਲੋਕ

ਇਸ ਦੇ ਨਾਲ ਹੀ ਹੁਣ ਸੰਗਤਾਂ ਦੇ ਸੁਝਾਅ ਵੀ ਅਤਿ ਅਹਿਮ ਹੋਣਗੇ। ਉਨ੍ਹਾਂ ਕਿਹਾ ਕਿ ਇਹ ਯਤਨ ਪਹਿਲੀ ਵਾਰ ਕੀਤਾ ਜਾ ਰਿਹਾ ਹੈ ਅਤੇ ਆਸ ਹੈ ਕਿ ਇਸ ਦੇ ਚੰਗੇ ਨਤੀਜੇ ਸਾਹਮਣੇ ਆਉਣਗੇ। ਗਰੇਵਾਲ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨ, ਵਿਦਿਅਕ ਅਦਾਰਿਆਂ, ਧਰਮ ਪ੍ਰਚਾਰ ਕਮੇਟੀ, ਪ੍ਰੈੱਸਾਂ ਅਤੇ ਪਬਲੀਕੇਸ਼ਨ, ਟਰੱਸਟ ਆਦਿ ਲਈ ਬਜਟ ਤਿਆਰ ਕੀਤਾ ਜਾਵੇਗਾ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Devinder Pal Singh Bhullar Rihai News : "Devinder Pal Bhullar ਦੀ ਰਿਹਾਈ ਲਈ BJP ਲੀਡਰ ਕਰ ਰਿਹਾ ਡਰਾਮਾ'

21 Oct 2025 3:10 PM

ਸਾਬਕਾ DGP ਪੁੱਤ ਦੀ ਨਵੀਂ ਵੀਡੀਓ ਆਈ ਸਾਹਮਣੇ, ਹੁਣ ਕਹਿੰਦਾ ਮੇਰਾ ਘਰਵਾਲੀ ਮੇਰਾ ਬਹੁਤ ਧਿਆਨ ਰੱਖਦੀ

21 Oct 2025 3:09 PM

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM
Advertisement