
ਜਥੇਬੰਦੀ ਉਨ੍ਹਾਂ ਸਿੱਖ ਸ਼ਖ਼ਸੀਅਤਾਂ ਨੂੰ ਇਸ ਪੁਰਸਕਾਰ ਨਾਲ ਸਨਮਾਨਿਤ ਕਰਦੀ ਹੈ, ਜੋ ਸਿੱਖ ਕੌਮ ਲਈ ਵਿਸ਼ਵ ਭਰ ਵਿਚ ਰੋਲ ਮਾਡਲ ਵਜੋਂ ਉਭਰਦੇ ਹਨ।
ਇੰਗਲੈਂਡ ਦੀ ਸਮਾਜ ਸੇਵੀ ਸੰਸਥਾ ਸਿੱਖ ਫੋਰਮ ਇੰਟਰਨੈਸ਼ਨਲ ਨੇ ਇੰਗਲੈਂਡ ਦੇ ਸੰਸਦ ਮੈਂਬਰ ਤਮਨਜੀਤ ਸਿੰਘ ਢੇਸੀ ਨੂੰ 'ਸਿੱਖ ਆਫ ਦਾ ਯੀਅਰ' ਦੇ ਐਵਾਰਡ ਨਾਲ ਸਨਮਾਨਿਤ ਕੀਤਾ ਹੈ | ਜ਼ਿਲ੍ਹਾ ਜਲੰਧਰ ਦੇ ਪਿੰਡ ਰਾਏਪੁਰ ਦੇ ਵਸਨੀਕ ਤਨਮਨਜੀਤ ਸਿੰਘ ਢੇਸੀ ਇੰਗਲੈਂਡ ਦੇ ਪਹਿਲੇ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਬਣੇ ਹਨ ਜਿਨ੍ਹਾਂ ਨੂੰ ‘ਸਿੱਖ ਆਫ ਦਾ ਯੀਅਰ’ ਐਵਾਰਡ ਨਾਲ ਸਨਮਾਨ ਕੀਤਾ ਗਿਆ ਹੈ।
tamanjeet singh dhesi
ਦਸਣਯੋਗ ਹੈ ਕਿ ਇਹ ਸਨਮਾਨ ਇੰਗਲੈਂਡ ਦੀ ਸਮਾਜ ਸੇਵੀ ਸੰਸਥਾ ਸਿੱਖ ਫੋਰਮ ਇੰਟਰਨੈਸ਼ਨਲ ਵਲੋਂ ਵਿਸਾਖੀ ਦੇ ਮੌਕੇ 'ਤੇ 31ਵੇਂ ਸਲਾਨਾ ਸਮਾਗਮ ਦੌਰਾਨ ਹਾਊਸ ਆਫ ਲਾਰਡਜ਼ ਵਿਚ ਦਿਤਾ ਗਿਆ ਹੈ । ਜਥੇਬੰਦੀ ਉਨ੍ਹਾਂ ਸਿੱਖ ਸ਼ਖ਼ਸੀਅਤਾਂ ਨੂੰ ਇਸ ਪੁਰਸਕਾਰ ਨਾਲ ਸਨਮਾਨਿਤ ਕਰਦੀ ਹੈ, ਜੋ ਸਿੱਖ ਕੌਮ ਲਈ ਵਿਸ਼ਵ ਭਰ ਵਿਚ ਰੋਲ ਮਾਡਲ ਵਜੋਂ ਉਭਰਦੇ ਹਨ।
tamanjeet singh dhesi
ਇਸ ਸਨਮਾਨ ਨੂੰ ਹਾਸਿਲ ਕਰਨ ਤੋਂ ਬਾਅਦ ਢੇਸੀ ਨੇ ਕਿਹਾ ਕਿ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ਕਿ ਇਸ ਇਨਾਮ ਨੂੰ ਹਾਸਲ ਕਰਨ ਵਾਲੇ ਵਿਅਕਤੀਆਂ ਵਿਚ ਉਨ੍ਹਾਂ ਦਾ ਨਾ ਵੀ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਸੱਭ ਲੋਕਾਂ ਦਾ ਧੰਨਵਾਦ ਕਰਦੇ ਹਨ ਜਿਨ੍ਹਾਂਨੇ ਪਿਛਲੇ ਇਕ ਦਹਾਕੇ ਦੌਰਾਨ ਉਨ੍ਹਾਂ ਦੇ ਇਸ ਸਫ਼ਰ ਵਿਚ ਸਾਥ ਦਿਤਾ।