ਖ਼ਾਲਸੇ ਦੇ ਪ੍ਰਗਟ ਦਿਹਾੜੇ ਨੂੰ ਸਿੱਖ ਰਾਸ਼ਟਰ ਦਿਵਸ ਵਜੋਂ ਮਨਾਉਂਦੇ ਹੋਏ ਝੰਡਾ ਲਹਿਰਾਇਆ
Published : Apr 15, 2019, 1:10 am IST
Updated : Apr 15, 2019, 1:10 am IST
SHARE ARTICLE
Pic-1
Pic-1

ਮੂਲ ਨਾਨਕਸ਼ਾਹੀ ਕੈਲੰਡਰ ਜਾਰੀ ਕੀਤਾ

ਸ੍ਰੀ ਅਨੰਦਪੁਰ ਸਾਹਿਬ : ਦਲ ਖ਼ਾਲਸਾ, ਸਿੱਖ ਜਥੇਬੰਦੀ ਸਿੱਖ ਯੂਥ ਆਫ਼ ਪੰਜਾਬ ਨੇ ਅੱਜ ਵਿਸਾਖੀ ਮੌਕੇ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਖ਼ਾਲਸੇ ਦੇ ਪ੍ਰਗਟ ਦਿਹਾੜੇ ਨੂੰ ਸਿੱਖ ਰਾਸ਼ਟਰ ਦਿਵਸ ਵਜੋਂ ਮਨਾਉਂਦੇ ਹੋਏ ਸਿੱਖ ਪ੍ਰਭੂਸੱਤਾ ਅਤੇ ਆਜ਼ਾਦੀ ਦਾ ਪ੍ਰਤੀਕ ਝੰਡਾ ਲਹਿਰਾਇਆ। ਉਪਰੰਤ ਅਰਦਾਸ ਕਰਨ ਤੋਂ ਬਾਅਦ ਗੁਰੂ ਨਾਨਕ ਸਾਹਿਬ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਮੂਲ ਨਾਨਕਸ਼ਾਹੀ ਕੈਲੰਡਰ ਸੰਮਤ 551 ਜਿਸ ਨੂੰ ਪਾਲ ਸਿੰਘ ਪੁਰੇਵਾਲ ਨੇ ਤਿਆਰ ਕੀਤਾ ਸੀ ਜਾਰੀ ਕੀਤਾ।

Pic-2Pic-2

2003 ਵਿਚ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਨੇ ਸਰਬਸੰਮਤੀ ਨਾਲ ਮੂਲ ਨਾਨਕਸ਼ਾਹੀ ਕੈਲੰਡਰ ਲਾਗੂ ਕੀਤਾ ਸੀ ਪਰ 2010 ਇਸ ਦੀ ਭਾਵਨਾ ਨੂੰ ਮੁੜ ਬਿਕਰਮੀ ਕਰ ਦਿਤਾ ਜੋ ਕਿ ਆਰ.ਐਸ.ਐਸ.ਅੱਗੇ ਝੁਕਣਾ ਦਰਸਾਉਂਦਾ ਹੈ ਅਤੇ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਹਕੀਕਤ ਵਿਚ ਲਾਗੂ ਕਰਨ ਲਈ ਜ਼ੋਰ ਦਿਤਾ।ਪਾਰਟੀ ਕਾਰਕੁਨਾਂ ਨੇ ਵਿਸਾਖੀ ਮੌਕੇ ਪਹੁੰਚੀਆਂ ਸੰਗਤਾਂ ਵਿਚ ਨਾਨਕਸ਼ਾਹੀ ਕੈਲੰਡਰ ਵੰਡਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਥਕ ਦਿਨ ਤਿਉਹਾਰ ਨਾਨਕਸ਼ਾਹੀ ਕੈਲੰਡਰ ਅਨੁਸਾਰ ਹੀ ਮਨਾਉਣ।

Pic-3Pic-3

ਪਾਰਟੀ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਝੰਡੇ ਦੀ ਰਸਮ ਅਦਾ ਕੀਤੀ ਤਾਂ ਨੌਜਵਾਨਾਂ ਨੇ ਰਾਜ ਕਰੇਗਾ ਖ਼ਾਲਸਾ ਅਤੇ ਆਜ਼ਾਦੀ ਪਸੰਦ ਨਾਹਰਿਆਂ ਨਾਲ ਝੰਡੇ ਨੂੰ ਸਲਾਮੀ ਦਿਤੀ। ਰਸਮ ਅਦਾ ਕਰਨ ਤੋਂ ਬਾਅਦ ਮੰਡ ਨੇ ਕਿਹਾ ਕਿ ਸਿੱਖ ਇਕ ਵਖਰੀ ਅਤੇ ਨਿਆਰੀ ਕੌਮ ਹੈ ਜੋ ਇਤਿਹਾਸ ਵਿਚ ਮਹਾਰਾਜਾ ਰਣਜੀਤ ਸਿੰਘ ਦੀ ਅਗਵਾਈ ਵਿਚ ਰਾਜ ਕਰ ਚੁਕੀ ਹੈ ਅਤੇ ਭਵਿੱਖ ਵਿਚ ਵੀ ਰਾਜ ਕਰਨ ਦਾ ਦਾਅਵਾ ਰੱਖਦੀ ਹੈ। ਉਨ੍ਹਾਂ ਰੈਫ਼ਰੈਂਡਮ 2020 ਦੇ ਨਾਮ ਉਤੇ ਸਿੱਖ ਨੌਜਵਾਨਾਂ ਦੀਆਂ ਕੀਤੀਆਂ ਜਾ ਰਹੀਆਂ ਗ੍ਰਿਫ਼ਤਾਰੀਆਂ ਨੂੰ ਗ਼ੈਰ ਕਾਨੂੰਨੀ ਕਰਾਰ ਦਿੰਦੇ ਹੋਏ ਕਿਹਾ ਕਿ ਹਰ ਕੌਮ ਨੂੰ ਅਪਣਾ ਭਵਿੱਖ ਤੈਅ ਕਰਨ ਦਾ ਅਧਿਕਾਰ ਹੈ।

Pic-4Pic-4

ਉਨ੍ਹਾਂ ਜਾਣਕਾਰੀ ਦਿੰਦਿਆਂ ਦਸਿਆ ਕਿ ਅੱਜ ਹੀ ਪਾਰਟੀ ਮੀਤ-ਪ੍ਰਧਾਨ ਸੁਖਰਾਜ ਸਿੰਘ ਦੀ ਅਗਵਾਈ ਵਿਚ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਜਸਵਿੰਦਰ ਸਿੰਘ ਦੀ ਅਗਵਾਈ ਵਿਚ ਗੁਰਦੁਆਰਾ ਕਾਹਨੂੰਵਾਨ ਸਾਹਿਬ ਵਿਖੇ ਵੀ ਨਾਨਕਸ਼ਾਹੀ ਕਲੰਡਰ ਜਾਰੀ ਕੀਤਾ ਗਿਆ ਹੈ। ਨੌਜਵਾਨ ਸਿੱਖ ਜਥੇਬੰਦੀ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਵਰਗੀਆਂ ਸਮਾਜਕ ਬੁਰਾਈਆਂ ਤੋਂ ਦੂਰ ਰਹਿਣ ਅਤੇ ਅਪਣੇ ਅੰਦਰ ਰਾਜਨੀਤਕ ਅਤੇ ਸਮਾਜਕ ਸਮਝ ਨੂੰ ਵਧਾਉਣ। ਇਸ ਮੌਕੇ ਪਰਮਜੀਤ ਸਿੰਘ ਮੰਡ, ਗੁਰਨਾਮ ਸਿੰਘ ਸਕੱਤਰ, ਪਰਮਜੀਤ ਸਿੰਘ ਟਾਂਡਾ ਆਦਿ ਹਾਜ਼ਰ ਸਨ। ਇਸ ਮੌਕੇ ਪੁਲਿਸ ਵਲੋਂ ਪੁਖ਼ਤਾ ਇੰਤਜ਼ਾਮ ਕੀਤੇ ਗਏ ਅਤੇ ਸਥਾਨਕ ਡੀ ਐਸ ਪੀ, ਐਸ ਐਚ ਓ, ਅਤੇ ਸਿਟੀ ਇੰਚਾਰਜ ਤੇ ਦਰਜਨ ਦੇ ਕਰੀਬ ਪੁਲਿਸ ਕਰਮਚਾਰੀ ਤੈਨਾਤ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement