ਖ਼ਬਰਾਂ |

ਤਾਜ਼ਾ |

Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (14 ਅਪ੍ਰੈਲ 2024)
Published : Apr 14, 2024, 7:09 am IST
Updated : Apr 14, 2024, 7:09 am IST
SHARE ARTICLE
Hukamnama Sahib
Hukamnama Sahib

ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ॥

Ajj da Hukamnama Sri Darbar Sahib Today: ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ॥

ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥

ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥

ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥

ਕਾਰਨ ਕਵਨ ਅਬੋਲ ॥ ਰਹਾਉ ॥

ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮੑਾਰੇ ਲੇਖੇ ॥

ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥

ਐਤਵਾਰ, ੨ ਵੈਸਾਖ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੬੯੪)

ਪੰਜਾਬੀ ਵਿਆਖਿਆ:

ਧਨਾਸਰੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ॥

ਹੇ ਮਾਧੋ! ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ ਤੇਰੇ ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, ਮੇਰੀ ਕੰਗਾਲਤਾ ਦਾ ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। ਹੇ ਸੋਹਣੇ ਰਾਮ! ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤ ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ ? ਰਹਾਉ। ਰਵਿਦਾਸ ਆਖਦਾ ਹੈ – ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ । ਮੇਹਰ ਕਰ, ਮੇਰਾ ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, ਦਰਸ਼ਨ ਦੀ ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement