ਸਿੱਖ ਕਤਲੇਆਮ ਪੀੜਤਾਂ ਨੇ ਪ੍ਰਿਅੰਕਾ ਗਾਂਧੀ ਦੇ ਰੋਡ ਸ਼ੋਅ ਅੱਗੇ ਕੀਤਾ ਮੁਜ਼ਾਹਰਾ
Published : May 15, 2019, 1:15 am IST
Updated : May 15, 2019, 1:15 am IST
SHARE ARTICLE
Protest
Protest

ਸੇਮ ਪਿਤਰੋਦਾ ਦੇ ਬਿਆਨ ਵਾਲੇ ਪੋਸਟਰ ਦਿਖਾ ਕੇ ਰੋਸ ਪ੍ਰਗਟਾਇਆ

ਪਠਾਨਕੋਟ : ਪਠਾਨਕੋਟ ਢਾਂਗੂ ਰੋਡ ਸਥਿਤ ਮਾਡਲ ਟਾਊਨ ਗੁਰਦਵਾਰਾ ਸਾਹਿਬ ਨੇੜੇ ਅੱਜ ਸ਼ਾਮੀ ਆਲ ਇੰਡੀਆ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਦੇ ਰੋਡ ਸ਼ੋਅ ਮੌਕੇ 1984 ਸਿੱਖ ਕਤਲੇਆਮ ਦੇ ਪੀੜਤ ਪਰਵਾਰਾਂ ਅਤੇ ਉਨ੍ਹਾਂ ਦੇ ਹਮਾਇਤਾਂ ਹੋਰਨਾਂ ਨੇ ਰਾਹੁਲ ਗਾਂਧੀ ਦੇ ਸਿਆਸੀ ਸਲਾਹਕਾਰ ਸੈਮ ਪਿਤਰੋਦਾ ਦੇ ਬਿਆਨ ਵਿਰੁਧ ਰੋਸ ਮੁਜ਼ਾਹਰਾ ਕੀਤਾ।

Pro. Chandumajra during road showPriyanka Gandhi during road show

ਇਸ ਮੌਕੇ ਸਿੱਖ ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿਚ ਸੈਮ ਪਿਤਰੋਦਾ ਦੇ ਬਿਆਨ ਵਾਲੇ ਪੋਸਟਰ ਹੱਥਾਂ ਵਿਚ ਫੜੇ ਹੋਏ ਸਨ। ਜਿਵੇਂ ਹੀ ਪ੍ਰਿਯੰਕਾ ਗਾਂਧੀ ਦਾ ਰੋਡ ਸ਼ੋਅ ਇਥੇ ਪੁੱਜਿਆ ਤਾਂ ਪੀੜਤ ਪਰਵਾਰਾਂ ਨੇ ਪੁਲਿਸ ਨੂੰ ਝਕਾਨੀ ਦੇ ਇਹ ਪੋਸਟਰ ਗੱਡੀਆਂ 'ਤੇ ਸਵਾਰ ਪ੍ਰਿਅੰਕਾ ਗਾਂਧੀ, ਕਾਂਗਰਸੀ ਉਮੀਦਵਾਰ ਸੁਨੀਲ ਜਾਖੜ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਆਸ਼ਾ ਕੁਮਾਰੀ, ਨਵਜੋਤ ਸਿੰਘ ਸਿੱਧੂ ਨੂੰ ਦਿਖਾਏ ਅਤੇ ਜ਼ੋਰ-ਜ਼ੋਰ ਦੀ ਨਾਹਰੇਬਾਜ਼ੀ ਕੀਤੀ। ਇਹ ਪੀੜਤ ਪਰਵਾਰ ਦੀਨਾਨਗਰ, ਗੁਰਦਾਸਪੁਰ ਅਤੇ ਪਠਾਨਕੋਟ ਤੋਂ ਸਨ, ਜਿਨ੍ਹਾਂ ਵਿਚ ਰਣਜੀਤ ਸਿੰਘ, ਜਸਪਾਲ ਸਿੰਘ ਅਤੇ ਗੁਰਮੀਤ ਸਿੰਘ ਨਾਨੋਵਾਲ ਆਦਿ ਸ਼ਾਮਲ ਸਨ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement