ਬੰਦਾ ਬਹਾਦਰ ਵਲੋਂ ਕੀਤੀ ਸਰਹਿੰਦ ਫ਼ਤਿਹ ਦਿਵਸ' ਦੇ ਦੂਜੇ ਦਿਨ ਪੁਰਤਾਨ ਥੇਹ 'ਤੇ ਕੇਸਰੀ ਨਿਸ਼ਾਨ ਝੁਲਾਇਆ
Published : May 14, 2020, 3:39 am IST
Updated : May 14, 2020, 3:39 am IST
SHARE ARTICLE
File Photo
File Photo

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚੱਕਰਵਰਤੀ ਚਲਦਾ ਵਹੀਰ ਨਿਹੰਗ ਸਿੰਘਾਂ ਦੇ

ਫ਼ਤਹਿਗੜ੍ਹ ਸਾਹਿਬ, 13 ਮਈ (ਸੁਰਜੀਤ ਸਿੰਘ ਸਾਹੀ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚੱਕਰਵਰਤੀ ਚਲਦਾ ਵਹੀਰ ਨਿਹੰਗ ਸਿੰਘਾਂ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਦੀ  ਅਗਵਾਈ ਹੇਠ ਪੁਰਾਤਨ ਮੁਗਲ ਰਾਜ ਦੀ ਨਿਸ਼ਾਨੀ ਥੇਹ ਤੇ ਕੇਸਰੀ ਪਰਪੰਚ ਲਹਿਰਾ ਕੇ ਸਰਹਿੰਦ ਫ਼ਤਿਹ ਦਿਵਸ ਬੁੱਢਾ ਦਲ ਵਲੋਂ ਖ਼ਾਲਸਾਈ ਪਰੰਪਰਾਵਾਂ ਅਨੁਸਾਰ ਮਨਾਇਆ ਗਿਆ।  

ਇਸ ਤੋਂ ਪਹਿਲਾਂ ਖ਼ਾਲਸਾਈ ਬੋਲੇ “ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ” “ਝੂਲਦੇ ਦੇ ਨਿਸ਼ਾਨ ਰਹੇ ਪੰਥ ਮਹਾਰਾਜ ਕੇ” ਦੇ ਜੈਕਾਰੇ ਛਡਦੇ ਸਿੰਘਾਂ ਨੇ ਗੁਰਦੁਆਰਾ ਫ਼ਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਤੇ ਗਿਆਨੀ ਹਰਪਾਲ ਸਿੰਘ ਹੈੱਡ ਗ੍ਰੰਥੀ ਵਲੋਂ ਅਰਦਾਸ ਕਰਨ ਉਪਰੰਤ ਥੇਹ ਉਪਰ ਕੇਸਰੀ ਨਿਸ਼ਾਨ ਝੁਲਾਇਆ ਗਿਆ। ਇਸ ਮੌਕੇ ਬਾਬਾ ਬਲਬੀਰ ਸਿੰਘ ਦਾ ਸ਼ੰਦੇਸ਼ ਪੜ੍ਹਿਆ ਗਿਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ, ਅਵਤਾਰ ਸਿੰਘ ਰਿਆ ਅਤੇ ਭਾਈ ਹਰਪਾਲ ਸਿੰਘ ਨੇ ਕਿਹਾ ਕਿ ਦਸਮ ਪਿਤਾ ਸ੍ਰੀ ਗੋਬਿੰਦ ਸਿੰਘ ਜੀ ਨੇ ਮੁਗਲ ਹਕੂਮਤ ਤੋਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦਾ ਬਦਲਾ ਲੈਣ ਲਈ ਨਾਂਦੇੜ ਸਾਹਿਬ ਤੋਂ ਬਾਬਾ ਬੰਦਾ ਸਿੰਘ ਬਹਾਦਰ ਨੂੰ ਥਾਪੜਾ ਦੇ ਕੇ ਕੁੱਝ ਸਿੰਘਾਂ ਸਮੇਤ ਭੇਜਿਆ ਸੀ ਜਿਨ੍ਹਾਂ ਚਪੜਚਿੜੀ ਦੇ ਮੈਦਾਨ 'ਚ ਮੁਗਲ ਹਕੂਮਤ ਨਾਲ ਜੰਗ ਲੜਕੇ 12 ਮਈ ਨੂੰ ਵਜ਼ੀਰ ਖਾਨ ਮਾਰ ਕੇ 13 ਮਈ ਨੂੰ ਫ਼ਤਹਿਗੜ੍ਹ ਸਾਹਿਬ ਵਿਖੇ ਆ ਕੇ ਪਹਿਲੇ ਸਿੱਖ ਰਾਜ ਦਾ ਕੇਸਰੀ ਨਿਸ਼ਾਨ ਝੁਲਾਇਆ ਸੀ

File photoFile photo

ਅਤੇ ਦਬੇ ਕੁਚਲੇ ਲੋਕਾਂ ਨੂੰ ਉਨ੍ਹਾਂ ਦੇ ਹੱਕ ਦਿਵਾਏ ਸਨ ਜਿਸ ਕਰ ਕੇ ਹਰ ਸਾਲ ਸਿੱਖ ਕੌਮ ਅਤੇ ਸ੍ਰੋਮਣੀ ਕਮੇਟੀ ਵਲੋਂ ਵੱਡੇ ਪੱਧਰ 'ਤੇ 12 ਤੋਂ 14 ਮਈ ਤਕ ਫ਼ਤਿਹਗੜ੍ਹ ਸਾਹਿਬ ਵਿਖੇ ਸਰਹਿੰਦ ਫ਼ਤਿਹ ਦਿਵਸ ਮਨਾਇਆ ਜਾਂਦਾ ਹੈ ਅਤੇ ਵੱਖ-ਵੱਖ ਨਿਹੰਗ ਜਥੇਬੰਦੀਆਂ ਵਲੋਂ 13 ਮਈ ਚਪੜਚਿੜੀ ਤੋਂ ਫ਼ਤਿਹਗੜ੍ਹ ਸਾਹਿਬ ਤਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਂਦਾ ਹੈ ਪਰ ਇਸ ਵਾਰ ਕੋਰੋਨਾ ਮਹਾਮਾਰੀ ਕਾਰਨ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਇਕੱਠ ਅਤੇ ਕਿਸੇ ਤਰ੍ਹਾਂ ਦੇ ਸਮਾਗਮ ਨਾ ਕਰਨ ਦੇ ਜਾਰੀ ਕੀਤੇ ਆਦੇਸ਼ਾਂ ਮੁਤਾਬਕ ਇਹ ਸਮਾਗਮ ਸਰੀਰਕ ਦੂਰੀ ਰੱਖ ਕੇ ਛੋਟੇ ਪੱਧਰ 'ਤੇ ਮਨਾਏ ਜਾ ਰਹੇ ਹਨ ਤਾਕਿ ਕੋਰੋਨਾ ਵਾਇਰਸ ਤੋਂ ਬਚਿਆ ਜਾ ਸਕੇ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ, ਮੈਨੇਜਰ ਨੱਥਾ ਸਿੰਘ, ਮੀਤ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਮੀਤ ਮੈਨੇਜਰ ਕਰਮਜੀਤ ਸਿੰਘ, ਮੈਨੇਜਰ ਰਜਿੰਦਰ ਸਿੰਘ ਟੋਹੜਾ ਗੁਰ. ਅੰਬ ਸਾਹਿਬ, ਸਾਬਕਾ ਪ੍ਰਧਾਨ ਸ਼ੇਰ ਸਿੰਘ, ਹਰਜਿੰਦਰ ਸਿੰਘ ਪੰਜੋਲੀ, ਰੀਕਾਰਡ ਕੀਪਰ ਹਰਜੀਤ ਸਿੰਘ, ਜਗਜੀਤ ਸਿੰਘ ਪੰਜੋਲੀ, ਅਮਰਜੀਤ ਸਿੰਘ ਹੈੱਡ, ਜਸਵਿੰਦਰ ਸਿੰਘ ਬਿੱਟਾ, ਮੇਜਰ ਸਿੰਘ, ਇਦਰਦੀਪ ਸਿੰਘ ਬੇਦੀ, ਅਵਤਾਰ ਸਿੰਘ ਫ਼ੌਜੀ, ਸਿਮਰਨਜੀਤ ਸਿੰਘ ਸਨੀ, ਗੁਰਦਰਸ਼ਨ ਸਿੰਘ ਪੰਜੋਲੀ, ਬਾਬਾ ਮੱਘਰ ਸਿੰਘ, ਬਾਬਾ ਇੰਦਰ ਸਿੰਘ, ਬਾਬਾ ਬਲਦੇਵ ਸਿੰਘ ਢੋਢੀਆਂ, ਬਾਬਾ ਕਾਕਾ ਸਿੰਘ, ਬਾਬਾ ਗੋਰਾ ਸਿੰਘ, ਬਾਬਾ ਰਣ ਸਿੰਘ, ਬਾਬਾ ਚਮਨ ਸਿੰਘ, ਬਾਬਾ ਬੀਰ ਸਿੰਘ, ਬਾਬਾ ਨਿਹਾਲ ਸਿੰਘ, ਬਾਬਾ ਰੇਸ਼ਮ ਸਿੰਘ ਆਦਿ ਨੇ ਸ਼ਮੂਲੀਅਤ ਕੀਤੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement