
IPC ਦੀ ਧਾਰਾ 295 ਏ, 153 ਏ, 504, 120 ਬੀ ਤਹਿਤ ਕੀਤੀ ਗਈ ਕਾਰਵਾਈ
ਪਿਛਲੇ 93 ਦਿਨਾਂ ਤੋਂ ਸਿੱਖਿਆ ਬੋਰਡ ਦੇ ਦਫ਼ਤਰ ਬਾਹਰ ਲਗਾਇਆ ਗਿਆ ਸੀ ਪੱਕਾ ਧਰਨਾ
ਮੁਹਾਲੀ : ਬਾਰ੍ਹਵੀਂ ਜਮਾਤ ਦੀ ਇਤਿਹਾਸ ਦੀ ਪੁਸਤਕ 'ਚ ਸਿੱਖ ਇਤਿਹਾਸ ਨੂੰ ਤਰੋੜ-ਮਰੋੜ ਕੇ ਪੇਸ਼ ਕਰਨ ਦੇ ਮਾਮਲੇ ਵਿਚ ਸਰਕਾਰ ਨੇ ਸਖ਼ਤ ਕਾਰਵਾਈ ਕੀਤੀ ਹੈ। ਜਾਣਕਾਰੀ ਅਨੁਸਾਰ ਲੇਖਕ, ਪਬਲਿਸ਼ਰ ਸਮੇਤ ਤਿੰਨ ਖ਼ਿਲਾਫ਼ ਐਫ.ਆਈ.ਆਰ. ਦਰਜ ਕਰ ਲਈ ਗਈ ਹੈ। ਇਹ ਕਾਰਵਾਈ IPC ਦੀ ਧਾਰਾ 295 ਏ, 153 ਏ, 504, 120 ਬੀ ਤਹਿਤ ਕੀਤੀ ਗਈ ਹੈ।
Punjab School Education Board
ਦੱਸਣਯੋਗ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ਵਿਚ ਸਿੱਖ ਇਤਿਹਾਸ ਨਾਲ ਛੇੜਛਾੜ ਕਰਨ ਵਾਲੇ ਲੇਖਕਾਂ ਖ਼ਿਲਾਫ਼ ਪੁਲਿਸ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਸੀ ਅਤੇ ਇਸ ਦੇ ਮੱਦੇਨਜ਼ਰ ਹੀ ਪਿਛਲੇ 93 ਦਿਨਾਂ ਤੋਂ ਸਿੱਖਿਆ ਬੋਰਡ ਦੇ ਗੇਟਾਂ ਅੱਗੇ ਪੱਕਾ ਧਰਨਾ ਲਗਾਇਆ ਹੋਇਆ ਸੀ।
Baldev Singh Sirsa
ਇਸ ਬਾਰੇ ਜਾਣਕਾਰੀ ਦਿੰਦਿਆਂ ਧਰਨੇ 'ਤੇ ਬੈਠੇ ਸਿੱਖ ਤੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਦੱਸਿਆ ਕਿ ਉਨ੍ਹਾਂ ਵਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਅੱਜ ਸਫ਼ਲਤਾ ਮਿਲੀ ਹੈ। ਮੁਹਾਲੀ ਪੁਲਿਸ ਵਲੋਂ ਉਨ੍ਹਾਂ ਦੀ ਸ਼ਿਕਾਇਤ 'ਤੇ ਤਿੰਨ ਲੇਖ਼ਕਾਂ ਖ਼ਿਲਾਫ਼ ਪਰਚਾ ਦਰਜ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਇਹ ਇਤਿਹਾਸ ਬਚਾਊ ਸਿੱਖੀ ਬਚਾਊ ਮੋਰਚੇ ਦੀ ਵੱਡੀ ਜਿੱਤ ਨਾਨਕ ਨਾਮ ਲੇਵਾ ਸੰਗਤ ਦੇ ਸਹਿਯੋਗ ਨਾਲ ਹੋਈ ਹੈ।