
ਦਿਨੋਂ ਦਿਨ ਵਧ ਰਹੇ ਨਿਜੀ ਡੇਰਿਆਂ ਵਿਚ ਅਕਾਲ ਤਖ਼ਤ ਸਾਹਿਬ ਦੀ ਪੰਥ ਪ੍ਰਵਾਨਤ.....
ਸ੍ਰੀ ਅਨੰਦਪੁਰ ਸਾਹਿਬ: ਦਿਨੋਂ ਦਿਨ ਵਧ ਰਹੇ ਨਿਜੀ ਡੇਰਿਆਂ ਵਿਚ ਅਕਾਲ ਤਖ਼ਤ ਸਾਹਿਬ ਦੀ ਪੰਥ ਪ੍ਰਵਾਨਤ ਸਿੱਖ ਰਹਿਤ ਮਰਿਆਦਾ ਲਾਗੂ ਕਰਾਉਣ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਦਿਤੇ ਬਿਆਨ ਦੀ ਸ਼ਲਾਘਾ ਕੀਤੀ ਜਾ ਰਹੀ ਹੈ।
Giani Kewal Singh
ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਜਥੇਦਾਰ ਸੁਖਦੇਵ ਸਿੰਘ ਭੌਰ ਨੇ ਕਿਹਾ ਕਿ ਡੇਰਿਆਂ ਵਿਚ ਵੀ ਸਿੱਖ ਰਹਿਤ ਮਰਿਆਦਾ ਲਾਗੂ ਕਰਵਾਉਣ ਦੀ ਪਹਿਲ ਕਦਮੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਅਸੀ 'ਜਥੇਦਾਰ' ਦੇ ਵਿਚਾਰਾਂ ਨਾਲ ਪੂਰੀ ਤਰ੍ਹਾਂ ਸਹਿਮਤ ਹਾਂ।
Bhai Sukhdev Singh Bhaur
ਪੰਥਕ ਏਕਤਾ ਦਾ ਇਕੋ ਇਕ ਸੂਤਰਧਾਰ ਮਰਿਆਦਾ ਲਾਗੂ ਕਰਾਉਣਾ ਹੈ ਤੇ ਅਸੀਂ ਇਸ ਵਿਚ ਪੂਰਨ ਸਹਿਯੋਗ ਦੇਵਾਂਗੇ। ਇਸੇ ਤਰ੍ਹਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੀ ਰਹਿਤ ਮਰਿਆਦਾ ਨਾ ਮੰਨਣ ਵਾਲੇ ਡੇਰੇ ਗ਼ੈਰ ਪੰਥਕ ਹਨ ਜਿਨ੍ਹਾਂ ਨੂੰ ਆਦੇਸ਼ ਜਾਰੀ ਕਰ ਕੇ ਮਰਿਆਦਾ ਮੰਨਣ ਲਈ ਹੁਕਮ ਕਰਨਾ ਚਾਹੀਦਾ ਹੈ।
Bhai Sukhdev Singh Bhaur
ਉਨ੍ਹਾਂ ਕਿਹਾ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਸਿਰਮੌਰ ਹੈ ਤੇ ਸਾਰੇ ਡੇਰਿਆਂ ਵਿਚ ਮਰਿਆਦਾ ਲਾਗੂ ਕਰਾਉਣਾ ਇਨ੍ਹਾਂ ਦੀ ਮੁੱਖ ਜ਼ਿੰਮੇਵਾਰੀ ਹੈ। ਗਿਆਨੀ ਕੇਵਲ ਸਿੰਘ ਨੇ ਕਿਹਾ ਕਿ ਭਾਂਤ ਭਾਂਤ ਦੀ ਮਰਿਆਦਾ ਸਿੱਖੀ ਦੇ ਪਾਵਨ ਸਿਧਾਂਤਾਂ ਦਾ ਮਜ਼ਾਕ ਉਡਾਉਂਦੀ ਨਜ਼ਰ ਆਉਂਦੀ ਹੈ ਤੇ ਸਿੱਖਾਂ ਦੀ ਸਥਿਤੀ ਹਾਸੋਹੀਣੀ ਬਣਾਉਂਦੀ ਹੈ।
Giani Kewal Singh
ਉਨ੍ਹਾਂ ਕਿਹਾ ਤਖ਼ਤਾਂ ਦੇ ਜਥੇਦਾਰਾਂ ਤੇ ਸ਼੍ਰੋਮਣੀ ਕਮੇਟੀ ਨੂੰ ਚਾਹੀਦਾ ਹੈ ਕਿ ਉਹ ਤੁਰਤ ਨਿਜੀ ਡੇਰਿਆਂ ਵਿਚ ਅਕਾਲ ਤਖ਼ਤ ਸਾਹਿਬ ਦੀ ਪੰਥਕ ਰਹਿਤ ਮਰਿਆਦਾ ਲਾਗੂ ਕਰਵਾਉਣ ਲਈ ਯਤਨਸ਼ੀਲ ਹੋਣ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।