ਮਨਜੀਤ ਸਿੰਘ ਜੀ.ਕੇ. ਨੂੰ ਸਰਦਾਰ-ਏ-ਆਜ਼ਮ ਦੇ ਖ਼ਿਤਾਬ ਨਾਲ ਨਿਵਾਜਿਆ
Published : Jul 14, 2018, 8:59 am IST
Updated : Jul 14, 2018, 8:59 am IST
SHARE ARTICLE
Manjit Singh GK Honored
Manjit Singh GK Honored

ਗੁਰਦਵਾਰਾ ਸ਼੍ਰੀ ਗੁਰੂ ਸਿੰਘ ਸਭਾ, ਬੀ-2, ਜਨਕਪੁਰੀ ਵਿਖੇ ਹੋਏ ਵਿਸ਼ੇਸ਼ ਗੁਰਮਤਿ ਸਮਾਗਮ ਦੌਰਾਨ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ.ਮਨਜੀਤ ਸਿੰਘ ...

ਨਵੀਂ ਦਿੱਲੀ,: ਗੁਰਦਵਾਰਾ ਸ਼੍ਰੀ ਗੁਰੂ ਸਿੰਘ ਸਭਾ, ਬੀ-2, ਜਨਕਪੁਰੀ ਵਿਖੇ ਹੋਏ ਵਿਸ਼ੇਸ਼ ਗੁਰਮਤਿ ਸਮਾਗਮ ਦੌਰਾਨ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ.ਮਨਜੀਤ ਸਿੰਘ ਜੀ.ਕੇ. ਨੂੰ 'ਸਰਦਾਰ ਏ ਆਜ਼ਮ' ਦੇ ਖ਼ਿਤਾਬ ਨਾਲ ਸਨਮਾਨਤ ਕੀਤਾ ਗਿਆ। ਗੁਰਦਵਾਰਾ ਕਮੇਟੀ ਦੇ ਪ੍ਰਧਾਨ ਸ.ਹਰਪਾਲ  ਸਿੰਘ ਬਖ਼ਸ਼ੀ, ਜਨਰਲ ਸਕੱਤਰ ਸਾਹਿਬ ਸਿੰਘ ਗੁਲਿਆਨੀ ਤੇ ਹੋਰਨਾਂ ਨੇ ਸ.ਜੀ.ਕੇ. ਦੀਆਂ  ਪੰਥਕ, ਵਿਦਿਅਕ ਤੇ ਮਨੁੱਖਤਾ ਹਿਤ ਸੇਵਾਵਾਂ ਲਈ ਉਨ੍ਹਾਂ ਨੂੰ ਸਨਮਾਨਤ ਕੀਤਾ। ਇਸ ਮੌਕੇ ਜੁੜੀ ਸੰਗਤ ਨੂੰ ਪ੍ਰਸਿੱਧ ਕੀਰਤਨੀਏ ਭਾਈ ਮਨਪ੍ਰੀਤ ਸਿੰਘ ਕਾਨਪੁਰੀ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਨਾਲ ਨਿਹਾਲ ਕੀਤਾ।

manjit singh gkManjit Singh GK

ਇਲਾਕੇ ਦੇ ਵਿਧਾਇਕ ਸ.ਜਗਦੀਪ ਸਿੰਘ, ਦੱਖਣ ਦਿੱਲੀ ਨਗਰ ਨਿਗਮ ਦੇ ਮੇਅਰ ਨਰਿੰਦਰ ਚਾਵਲਾ, ਦਿੱਲੀ ਕਮੇਟੀ ਦੇ ਤਿੰਨ ਮੈਂਬਰ ਸ.ਕੁਲਤਾਰਨ ਸਿੰਘ ਕੋਛੜ, ਸ.ਓਂਕਾਰ ਸਿੰਘ ਥਾਪਰ, ਸ.ਅਮਰਜੀਤ ਸਿੰਘ ਫ਼ਤਿਹ ਨਗਰ, ਸ.ਭੁਪਿੰਦਰਪਾਲ ਸਿੰਘ, ਸਣੇ ਇਲਾਕੇ ਦੀਆਂ ਹੋਰਨਾਂ ਜੱਥੇਬੰਦੀਆਂ ਤੇ ਸਿੰਘ ਸਭਾਵਾਂ ਦੇ ਨੁਮਾਇੰਦੇ ਵੀ ਸ਼ਾਮਲ ਹੋਏ।  ਸ.ਜੀ.ਕੇ. ਨੇ 'ਸਰਦਾਰ ਏ ਆਜ਼ਮ' ਦਾ ਖ਼ਿਤਾਬ ਦੇਣ ਲਈ ਕਮੇਟੀ ਦਾ ਧਨਵਾਦ ਕਰਦਿਆਂ ਸੰਗਤ ਦੀ ਆਵਾਜ਼ ਬੁਲੰਦ ਕਰਦੇ ਰਹਿਣ ਦਾ ਭਰੋਸਾ ਦਿਤਾ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement