
ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਇਤਿਹਾਸ ਨਾਲ ਜੁੜੀਆਂ ਵਿਰਾਸਤੀ ਯਾਦਗਾਰਾਂ...........
ਫਤਿਹਗੜ੍ਹ ਸਾਹਿਬ : ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਇਤਿਹਾਸ ਨਾਲ ਜੁੜੀਆਂ ਵਿਰਾਸਤੀ ਯਾਦਗਾਰਾਂ ਦੀ ਦੇਖਭਾਲ ਤੇ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਬਣਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵਲੋਂ ਚਪੜਚਿੜੀ ਵਿਖੇ ਮੁਗਲ ਸਲਤਨਤ ਦਾ ਪਹਿਲੀ ਵਾਰ ਹਰਾ ਕੇ ਸਿੱਖ ਰਾਜ ਸਥਾਪਤ ਕੀਤਾ ਗਿਆ ਸੀ ਸਾਰੇ ਹਿੰਦੂਸਤਾਨੀਆਂ ਲਈ ਵੱਡੇ ਮਾਣ ਵਾਲੀ ਗੱਲ ਹੈ। ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜੀ ਰੱਖਣ ਲਈ ਪਿਛਲੀ ਅਕਾਲੀ-ਭਾਜਪਾ ਸਰਕਾਰ ਵਲੋਂ ਚੱਪੜਚਿੜੀ ਦੇ ਮੈਦਾਨ ਵਿਚ ਵਿਸ਼ੇਸ਼ ਯਾਦਗਾਰ ਸਥਾਪਤ ਕੀਤੀ
ਸੀ । ਪ੍ਰੋ. ਬਡੂੰਗਰ ਨੇ ਕਿਹਾ ਕਿ ਹੁਣ ਪੰਜਾਬ ਸਰਕਾਰ ਵਲੋਂ ਇਸ ਵਿਰਾਸਤੀ ਯਾਦਗਾਰ ਨੂੰ ਪ੍ਰਾਇਵੇਟ ਹੱਥਾਂ ਵਿਚ ਦੇਣ ਦਾ ਜੋ ਫੈਸਲਾ ਕੀਤਾ ਜਾ ਰਿਹਾ ਹੈ, ਉਹ ਅਤਿ ਮੰਦਭਾਗਾ ਤੇ ਗੈਰ ਇਲਖਾਕੀ ਹੈ, ਕਿਉਂਕਿ ਇਸ ਫੈਸਲੇ ਨਾਲ ਯਾਦਗਾਰਾਂਦੀ ਇਤਿਹਾਸ ਪੱਖੋਂ ਵੀ ਅਹਿਮੀਅਤ ਵੀ ਘਟੇਗੀ। ਉਨ੍ਹਾਂ ਕਿਹਾ ਕਿ ਅਜਿਹੀਆਂ ਵਿਰਾਸਤੀ ਯਾਦਗਾਰਾਂ ਦੀ ਸਾਂਭ-ਸੰਭਾਲ ਖੁਦ ਪੰਜਾਬ ਸਰਕਾਰ ਨੂੰ ਕਰਨੀ ਚਾਹੀਦੀ ਹੈ,
ਕਿਉਂਕਿ ਪੰਜਾਬ ਸਰਕਾਰ ਦਾ ਨੈਤਿਕ ਫਰਜ਼ ਹੈ ਕਿ ਜ਼ਿਨ੍ਹਾਂ ਵਿਰਾਸਤੀ ਇਮਾਰਤਾਂ ਨਾਲ ਇਤਿਹਾਸ ਦੀਆਂ ਅਹਿਮ ਕੜੀਆਂ ਜੁੜੀਆਂ ਹਨ, ਉਨ੍ਹਾਂ ਦੀ ਸਾਂਭ-ਸੰਭਾਲ ਤੇ ਪ੍ਰਬੰਧ ਆਪ ਕਰਨਾ ਚਾਹੀਦਾ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤ ਕਿ ਉਹ ਇਨ੍ਹਾਂ ਵਿਰਾਸਤੀ ਇਮਾਰਤਾਂ ਦਾ ਸਰਕਾਰੀ ਪੱਧਰ ਤੇ ਰੱਖ ਰਖਾਵ ਕਰਵਾਉਣ।