
ਪੁਲਿਸ ਨੇ ਕਾਬੂ ਕੀਤਾ ਮੁਲਜ਼ਮ
ਰਾਜਪੁਰਾ: ਨੇੜਲੇ ਪਿੰਡ ਨਰੜੂ ਦੇ ਗੁਰਦੁਆਰਾ ਸਾਹਿਬ ਵਿਚ ਇਕ ਪਿੰਡ ਦੇ ਹੀ ਨੌਜੁਆਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਗੁਰਦੁਆਰਾ ਸਾਹਿਬ ਵਿਚ ਮੌਜੂਦ ਸੰਗਤਾਂ ਨੇ ਮੋਕੇ ’ਤੇ ਦੋਸ਼ੀ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿਤਾ ਹੈ। ਇਹ ਮੰਦਭਾਗੀ ਘਟਨਾ ਸੀ.ਸੀ.ਟੀ.ਵੀ ਕੈਮਰੇ ਵਿਚ ਕੈਦ ਹੋ ਗਈ।
ਇਹ ਵੀ ਪੜ੍ਹੋ: ਕਰੰਟ ਲੱਗਣ ਨਾਲ ਪਾਵਰਕਾਮ ਮੁਲਾਜ਼ਮ ਦੀ ਮੌਤ
ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਇਕ ਬਿੱਲਾ ਨਾਂਅ ਦਾ ਨੌਜੁਆਨ ਗੁਰੂ ਘਰ ਵਿਚ ਦਾਖ਼ਲ ਹੁੰਦਾ ਹੈ ਅਤੇ ਗ੍ਰੰਥ ਸਾਹਿਬ ਜੀ ਦੀ ਪਾਲਕੀ ਸਾਹਿਬ ਉਪਰ ਬੈਠ ਜਾਂਦਾ ਹੈ ਤਾਂ ਇਥੇ ਮੌਜੂਦ ਸੰਗਤ ਤੁਰੰਤ ਉਸ ਨੂੰ ਉਥੋਂ ਉਠਾਇਆ ਗਿਆ। ਇਸ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜਾ ਸਰੂਪ ਵੀ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਸੀ।
ਇਹ ਵੀ ਪੜ੍ਹੋ: ਭਾਰਤ ਨੇ 18 ਪਾਕਿਸਤਾਨੀ ਨਾਗਰਿਕਾਂ ਨੂੰ ਰਿਹਾਅ ਕੀਤਾ: ਅਟਾਰੀ ਸਰਹੱਦ ਰਾਹੀਂ ਆਪਣੇ ਵਤਨ ਲਈ ਰਵਾਨਾ
ਇਸ ਸਬੰਧੀ ਪੁਲਿਸ ਨੇ ਦਸਿਆ ਕਿ ਪ੍ਰਵਾਰ ਦੇ ਕਹਿਣ ਮੁਤਾਬਕ ਨੌਜੁਆਨ ਮਾਨਸਿਕ ਤੌਰ ’ਤੇ ਪਰੇਸ਼ਾਨ ਰਹਿੰਦਾ ਸੀ। ਇਸ ਸਬੰਧੀ ਥਾਣਾ ਖੇੜੀ ਗੰਡਿਆਂ ਪੁਲਿਸ ਵਲੋ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ 295-ਏ ਧਾਰਾ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ।